ਚੰਡੀਗੜ੍ਹ: ਮੌੜ ਮੰਡੀ ਬਲਾਸਟ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਦਾਖਿਲ ਸਰਕਾਰ ਖਿਲਾਫ ਕੰਟੈਂਪਟ ਪਟੀਸ਼ਨ ਨੂੰ ਲੈ ਕੇ ਹਾਈਕੋਰਟ ਵਿੱਚ ਸੁਣਵਾਈ ਹੋਈ। ਮਾਮਲੇ ਵਿੱਚ ਦੋਨਾਂ ਪੱਖਾਂ ਵੱਲੋਂ ਬਹਿਸ ਪੂਰੀ ਕਰ ਪਰ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਪੰਜਾਬ ਪੁਲਿਸ ਦੀ ਜਾਂਚ ਟੀਮ ਵੱਲੋਂ ਦਾਖ਼ਲ ਕੀਤੀ ਗਈ ਸੀਲਬੰਦ ਸਟੇਟਸ ਰਿਪੋਰਟ ਨੂੰ ਇਗਜ਼ਾਮੀਨਰ ਕਰ ਹਾਈਕੋਰਟ ਫੈਸਲਾ ਸੁਣਾਏਗਾ।
ਪਟੀਸ਼ਨਕਰਤਾ ਗੁਰਜੀਤ ਸਿੰਘ ਪਾਤੜਾਂ ਦੇ ਵਕੀਲ ਮਹਿੰਦਰ ਸਿੰਘ ਜੋਸ਼ੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਾਖ਼ਲ ਕੀਤੀ ਗਈ ਸਟੇਟਸ ਰਿਪੋਰਟ ਇਗਜ਼ਾਮੀਨਰ ਫ਼ੈਸਲਾ ਸੁਣਾਇਆ ਜਾਵੇਗਾ। ਮਹਿੰਦਰ ਸਿੰਘ ਜੋਸ਼ੀ ਨੇ ਕਿਹਾ ਕਿ ਚਾਰ ਸਾਲ ਹੋ ਗਏ ਇਸ ਘਟਨਾ ਨੂੰ ਹੋਏ ਪਰ ਹੁਣ ਤੱਕ ਪੰਜਾਬ ਸਰਕਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ 31 ਜਨਵਰੀ 2017 ਨੂੰ ਮੌੜ ਮੰਡੀ ਵਿੱਚ ਇਕ ਗੱਡੀ ਵਿਚ ਬਲਾਸਟ ਹੋਇਆ ਸੀ ਜਿਸ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਪੱਚੀ ਲੋਕ ਜ਼ਖ਼ਮੀ ਹੋ ਗਏ ਸੀ। ਤਦ ਤੋਂ ਮਾਮਲੇ ਦੀ ਜਾਂਚ ਜਾਰੀ ਹੈ ਜਦਕਿ ਮੁੱਖ ਮੁਲਜ਼ਮ ਕੌਣ ਹੈ ਤੇ ਉਨ੍ਹਾਂ ਦਾ ਕੀ ਮਕਸਦ ਸੀ, ਹਾਲੇ ਤੱਕ ਇਸ ਸਵਾਲ ਬਣਿਆ ਹੋਇਆ ਹੈ। ਪਟੀਸ਼ਨਕਰਤਾ ਗੁਰਜੀਤ ਸਿੰਘ ਪਾਤੜਾਂ ਵੱਲੋਂ ਇਸ ਮਾਮਲੇ ਦੀ ਜਾਂਚ ਐੱਨਆਈਏ ਜਾਂ ਸੀਬੀਆਈ ਤੋਂ ਕਰਵਾਉਣ ਦੀ ਵੀ ਮੰਗ ਕੀਤੀ ਹੈ।