ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਸ਼ਹੂਰ ਕਵੀ ਅਤੇ ਸਾਬਕਾ ਆਪ ਆਗੂ ਕੁਮਾਰ ਵਿਸ਼ਵਾਸ ਦੀ ਪਟੀਸ਼ਨ ਉੱਤੇ ਫੈਸਲਾ ਸੁਣਾਉਂਣਦੇ ਹੋਏ ਐਫਆਈਆਰ ਰੱਦ ਕਰ ਦਿੱਤੀ ਹੈ। ਦਰਅਸਲ ਕੁਮਾਰ ਵਿਸ਼ਵਾਸ ਦੇ ਖਿਲਾਫ ਪੰਜਾਬ ਦੇ ਰੋਪੜ ਚ ਕੇਸ ਦਰਜ ਕੀਤਾ ਗਿਆ ਸੀ। ਕੁਮਾਰ ਵਿਸ਼ਵਾਸ ਉੱਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਕੇਜਰੀਵਾਲ ਦੇ ਖਾਲਿਸਤਾਨ ਦੇ ਨਾਲ ਸਬੰਧ ਹੋਣ ਦੇ ਇਲਜ਼ਾਮ ਲਗਾਏ ਸੀ।
-
सरकार बनते ही,मुझ पर FIR करके असुरक्षित आत्ममुग्घ बौने ने जो पंजाब-पुलिस मेरे घर भेजी थी उस बेबुनियाद FIR को आज उच्च न्यायालय पंजाब ने ख़ारिज कर दिया।न्यायपालिका व मुझे प्यार करने वालों का आभार। प्यारे अनुज @BhagwantMann को पुनः सलाह कि पंजाब के स्वाभिमान को बौनी-नज़रों से बचाए❤️ https://t.co/yMVQnyT6Jx
— Dr Kumar Vishvas (@DrKumarVishwas) October 12, 2022 " class="align-text-top noRightClick twitterSection" data="
">सरकार बनते ही,मुझ पर FIR करके असुरक्षित आत्ममुग्घ बौने ने जो पंजाब-पुलिस मेरे घर भेजी थी उस बेबुनियाद FIR को आज उच्च न्यायालय पंजाब ने ख़ारिज कर दिया।न्यायपालिका व मुझे प्यार करने वालों का आभार। प्यारे अनुज @BhagwantMann को पुनः सलाह कि पंजाब के स्वाभिमान को बौनी-नज़रों से बचाए❤️ https://t.co/yMVQnyT6Jx
— Dr Kumar Vishvas (@DrKumarVishwas) October 12, 2022सरकार बनते ही,मुझ पर FIR करके असुरक्षित आत्ममुग्घ बौने ने जो पंजाब-पुलिस मेरे घर भेजी थी उस बेबुनियाद FIR को आज उच्च न्यायालय पंजाब ने ख़ारिज कर दिया।न्यायपालिका व मुझे प्यार करने वालों का आभार। प्यारे अनुज @BhagwantMann को पुनः सलाह कि पंजाब के स्वाभिमान को बौनी-नज़रों से बचाए❤️ https://t.co/yMVQnyT6Jx
— Dr Kumar Vishvas (@DrKumarVishwas) October 12, 2022
ਐਫਆਈਆਰ ਰੱਦ ਹੋਣ ਤੋਂ ਬਾਅਦ ਕੁਮਾਰ ਵਿਸ਼ਵਾਸ ਵੱਲੋਂ ਟਵੀਟ ਕੀਤਾ ਗਿਆ ਹੈ। ਟਵੀਟ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਸਰਕਾਰ ਬਣਦੇ ਹੀ ਉਨ੍ਹਾਂ ਦੇ ਖਿਲਾਫ ਐਫਆਈਆਰ ਅਸੁਰੱਖਿਅਤ ਬੌਨੇ ਨੇ ਜੋ ਪੰਜਾਬ ਪੁਲਿਸ ਉਨ੍ਹਾਂ ਦੇ ਘਰ ਭੇਜੀ ਸੀ ਉਸ ਬੇਬੁਨੀਆਦ ਐਫਆਈਆਰ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਹਾਈਕੋਰਟ ਅਤੇ ਮੈਨੂੰ ਪਿਆਰ ਕਰਨ ਵਾਲਿਆਂ ਦਾ ਧੰਨਵਾਦ। ਨਾਲ ਹੀ ਉਨ੍ਹਾਂ ਨੇ ਸੀਐੱਮ ਮਾਨ ਭਗਵੰਤ ਮਾਨ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਇੱਕ ਵਾਰ ਫਿਰ ਤੋਂ ਸਲਾਹ ਦੇਣਾ ਚਾਹੁੰਦੇ ਹਨ ਕਿ ਪੰਜਾਬ ਦੇ ਸਵੈਮਾਨ ਨੂੰ ਬੌਨੀ ਨਜ਼ਰਾਂ ਤੋਂ ਬਚਾਓ।
ਪੰਜਾਬ 'ਚ ਵਿਸ਼ਵਾਸ ਖਿਲਾਫ਼ ਕੀਤਾ ਗਿਆ ਸੀ ਮਾਮਲਾ ਦਰਜ: ਕਾਬਿਲੇਗੌਰ ਹੈ ਕਿ ਕੁਮਾਰ ਵਿਸ਼ਵਾਸ ਖ਼ਿਲਾਫ਼ ਪੰਜਾਬ ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ 'ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨ ਦਾ ਸਮਰਥਕ ਕਹਿਣ ਦਾ ਦੋਸ਼ ਸੀ।
ਇਹ ਵੀ ਪੜੋ: ਤਜਿੰਦਰ ਬੱਗਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, FIR ਕੀਤੀ ਰੱਦ