ETV Bharat / city

ਹਾਈਕੋਰਟ ਸੁਮੇਧ ਸੈਣੀ ਦੀ ਪਟੀਸ਼ਨ 'ਤੇ ਕਰੇਗਾ ਅੱਜ ਸੁਣਵਾਈ, ਜਾਣੋ ਪੂਰਾ ਮਾਮਲਾ - ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ

ਸੁਮੇਧ ਸੈਣੀ ਨੇ ਪੰਜਾਬ ਵਿਜੀਲੈਂਸ ਬਿਉਰੋ ਦੇ ਚੀਫ ਡਾਈਰੈਕਟਰ ਬੀ ਕੇ ਉੱਪਲ, ਜੁਆਇੰਟ ਡਾਈਰੈਕਟਰ ਵਰਿੰਦਰ ਸਿੰਘ ਬਰਾੜ ਅਤੇ ਇਸ ਮਾਮਲੇ ਚ ਜਾਂਚ ਅਧਿਕਾਰੀ ਡੀਐਸਪੀ ਹਰਿੰਦਰ ਪਾਲ ਸਿੰਘ ਦੇ ਖਿਲਾਫ ਅਦਾਲਤ ’ਚ ਪਟੀਸ਼ਨ ਤਹਿਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਹਾਈਕੋਰਟ ਸੁਮੇਧ ਸੈਣੀ ਦੀ ਪਟੀਸ਼ਨ 'ਤੇ ਕਰੇਗਾ ਅੱਜ ਸੁਣਵਾਈ
author img

By

Published : Aug 31, 2021, 11:15 AM IST

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਵਿਜੀਲੈਂਸ ਦੁਆਰਾ ਗ੍ਰਿਫਤਾਰ ਕਰਨ ਦੇ ਮਾਮਲੇ ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅਪਮਾਨ ਪਟੀਸ਼ਨ ਦਾਖਿਲ ਕੀਤੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਸੁਮੇਧ ਸੈਣੀ ਨੇ ਪੰਜਾਬ ਵਿਜੀਲੈਂਸ ਬਿਉਰੋ ਦੇ ਚੀਫ ਡਾਈਰੈਕਟਰ ਬੀ ਕੇ ਉੱਪਲ, ਜੁਆਇੰਟ ਡਾਈਰੈਕਟਰ ਵਰਿੰਦਰ ਸਿੰਘ ਬਰਾੜ ਅਤੇ ਇਸ ਮਾਮਲੇ ਚ ਜਾਂਚ ਅਧਿਕਾਰੀ ਡੀਐਸਪੀ ਹਰਿੰਦਰ ਪਾਲ ਸਿੰਘ ਦੇ ਖਿਲਾਫ ਅਦਾਲਤ ’ਚ ਪਟੀਸ਼ਨ ਤਹਿਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਫਿਲਹਾਲ ਇਸ ਮਾਮਲੇ ’ਤੇ ਅੱਜ ਸੁਣਵਾਈ ਹੋ ਸਕਦੀ ਹੈ।

ਸੁਮੇਧ ਸਿੰਘ ਸੈਣੀ ਦਾ ਕਹਿਣਾ ਹੈ ਕਿ ਹਾਈਕੋਰਟ ਨੇ ਰਾਹਤ ਦਿੰਦੇ ਹੋਏ ਕਿਹਾ ਸੀ ਕਿ ਗ੍ਰਿਫਤਾਰੀ ਦੀ ਲੋੜ ਹੋਵੇ ਤਾਂ 1 ਹਫਤੇ ਪਹਿਲਾਂ ਨੋਟਿਸ ਦਿੱਤਾ ਜਾਵੇ। ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇ। ਜਿਸ ’ਤੇ ਸੁਮੇਧ ਸੈਣੀ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਸਿਆਸੀ ਲਾਭ ਲੈਣ ਦੇ ਲਈ ਕਰਵਾਈ ਗਈ ਹੈ। ਸੈਣੀ ਦਾ ਇਹ ਵੀ ਕਹਿਣਾ ਹੈ ਕਿ ਸੀਐੱਮ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਪ੍ਰਭਾਵ ’ਤੇ ਵਿਜੀਲੈਂਸ ਦੇ ਚੀਫ ਡਾਈਰੈਕਟਰ ਉੱਪਲ ਨੇ ਉਨ੍ਹਾਂ ਦੀ ਗ੍ਰਿਫਤਾਰੀ ਕਰਵਾਈ ਹੈ।

ਇਹ ਵੀ ਪੜੋ: ਵਿਜੀਲੈਂਸ ਦੇ ਸ਼ਿਕੰਜੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ

ਕਾਬਿਲੇਗੌਰ ਹੈ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵਿਜੀਲੈਂਸ ਵਿਭਾਗ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸ ਦਈਏ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਵਕੀਲ ਨਾਲ ਵਿਜੀਲੈਂਸ ਜਾਂਚ 'ਚ ਸਹਿਯੋਗ ਦੇਣ ਲਈ ਪਹੁੰਚੇ ਸੀ। ਇਸ ਤੋਂ ਬਾਅਦ ਵਿਜੀਲੈਂਸ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕੀਤੇ ਮਾਮਲੇ 'ਚ ਹਾਈਕੋਰਟ ਵਲੋਂ ਸੈਣੀ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਨੂੰ ਰਿਹਾਅ ਕਰਨ ਦੇ ਆਦੇਸ਼ ਦੇ ਦਿੱਤੇ ਗਏ ਸੀ।

ਇਹ ਵੀ ਪੜੋ: ਗ੍ਰਿਫ਼ਤਾਰੀ ਮਾਮਲੇ 'ਚ ਹਾਈਕੋਰਟ ਵਲੋਂ ਸੁਮੇਧ ਸੈਣੀ ਨੂੰ ਰਾਹਤ

ETV Bharat Logo

Copyright © 2024 Ushodaya Enterprises Pvt. Ltd., All Rights Reserved.