ਚੰਡੀਗੜ੍ਹ : ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਕੇ ਫ਼ਿਲਮ ਅਦਾਕਾਰ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਆਈਕਨ ਹੌਬੀ ਧਾਲੀਵਾਲ ਵੱਲੋਂ ਬੀਤੇ ਦਿਨੀਂ ਇੱਕ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ। ਜਿਸ ਉਪਰੰਤ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ।
ਦੱਸ ਦਈਏ ਕਿ ਅਦਾਕਾਰ ਹੌਬੀ ਧਾਲੀਵਾਲ ਪਿਛਲੇ ਦਿਨੀਂ ਭਾਜਪਾ 'ਚ ਸ਼ਾਮਲ ਹੋਏ ਗਏ ਸਨ। ਉਸ ਸਮੇਂ ਉਨ੍ਹਾਂ ਨਾਲ ਅਦਾਕਾਰ ਮਾਹੀ ਗਿੱਲ ਵੀ ਭਾਜਪਾ 'ਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਕਿਸਾਨ ਸੰਘਰਸ਼ ਦੌਰਾਨ ਹੌਬੀ ਧਾਲੀਵਾਲ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਹੀ ਜਮ ਕੇ ਭੰਡਿਆ ਸੀ।
ਇਹ ਵੀ ਪੜ੍ਹੋ : ਅਦਾਲਤ ਨੇ ਸੀਐੱਮ ਚੰਨੀ ਦੇ ਭਾਣਜੇ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਿਆ