ਚੰਡੀਗੜ੍ਹ : ਪੂਰੇ ਦੇਸ਼ ਵਿੱਚ ਹੋਲੀ ਦੇ ਤਿੁੳਹਾਰ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਨਾਲ ਹੀ ਕੋਰੋਨਾ ਵਾਇਰਸ ਦੇ ਚਲਦੇ ਹੋਏ ਲੋਕਾਂ ਅੰਦਰ ਸਹਿਮ ਦਾ ਮਾਹੌਲ ਵੀ ਪਾਇਆ ਜਾ ਰਿਹਾ ਹੈ। ਪਰ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਮਾਹਿਰ ਡਾਕਟਰਾਂ ਦਾ ਮੰਨਣਾ ਹੈ ਕਿ ਲੋਕ ਕੁਦਰਤੀ ਰੰਗਾਂ ਨਾਲ ਹੋਲੀ ਖੇਡ ਸਕਦੇ ਹਨ।
ਪੀਜੀਆਈ ਦੇ ਸੀਨੀਅਰ ਡਾਕਟਰ ਜੇਐੱਸ ਠਾਕੁਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਡਰ ਤੋਂ ਬਗੈਰ ਹੋ ਕੇ ਲੋਕਾਂ ਨੂੰ ਹੋਲੀ ਦਾ ਤਿਉਹਾਰ ਮਨਾਉਣਾ ਚਾਹੀਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਸਲਾਹ ਦਿੰਦੇ ਹੋਏ ਦੱਸਿਆ ਕਿ ਹੋਲੀ ਦੌਰਾਨ ਕੁਦਰਤੀ ਰੰਗਾਂ ਅਤੇ ਫੁੱਲਾਂ ਦਾ ਇਸਤੇਮਾਲ ਕਰਨਾ ਸੁਰੱਖਿਅਤ ਹੈ।
ਉਨ੍ਹਾਂ ਕਿਹਾ ਕਿ ਵੱਡੇ ਅਤੇ ਭੀੜ ਵਾਲੇ ਸਮੂਹਾਂ ਦੀ ਬਜਾਏ ਛੋਟੇ ਸਮੂਹਾਂ ਵਿੱਚ ਇਸ ਹੋਲੀ ਦੇ ਤਿਉਹਾਰ ਨੂੰ ਮਨਾਇਆ ਜਾਵੇ । ਜਿਸ ਨਾਲ ਵਾਇਰਸ ਦੇ ਫੈਲਣ ਦਾ ਖ਼ਤਰਾ ਘੱਟ ਹੁੰਦਾ ਹੈ।
ਇਹ ਵੀ ਪੜ੍ਹੋ : ਭਾਰਤ 'ਚ ਤਿੰਨ ਸਾਲ ਦਾ ਬੱਚਾ ਕੋਰੋਨਾ ਨਾਲ ਪੀੜ੍ਹਤ, 3 ਮਰੀਜ਼ਾਂ ਨੂੰ ਮਿਲੀ ਛੁੱਟੀ
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਵਾਇਰਸ ਤੋਂ ਬਚਣ ਦਾ ਇੱਕੋ ਹੀ ਤਰੀਕਾ ਹੈ ਪਰਹੇਜ਼ , ਉਨ੍ਹਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਪਰਹੇਜ਼ ਨਾਲ ਹੋਲੀ ਮਨਾਉਣ।