ETV Bharat / city

UP, ਬਿਹਾਰ ਦੇ ਮਜਦੂਰਾਂ ਨੂੰ ਨਸ਼ੇੜੀ ਬਣਾ ਕੇ ਅਣਮਨੁੱਖੀ ਢੰਗ ਨਾਲ ਕੰਮ ਕਰਵਾਂਉਦੇ ਨੇ ਪੰਜਾਬ ਦੇ ਕਿਸਾਨ: ਗ੍ਰਹਿ ਮੰਤਰਾਲਾ - ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਕਿਸਾਨਾਂ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਭੇਜੇ ਪੱਤਰ ਵਿੱਚ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹੇ ਦੇ ਕਿਸਾਨ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਆਉਣ ਵਾਲੇ ਖੇਤ ਮਜ਼ਦੂਰਾਂ ਨੂੰ ਪਹਿਲਾਂ ਨਸ਼ੇ ਦਾ ਆਦੀ ਬਣਾਉਂਦੇ ਹਨ ਫਿਰ ਉਨ੍ਹਾਂ ਨੂੰ ਬੰਧੀ ਬਣਾ ਕੇ ਆਪਣੇ ਖੇਤ ਵਿੱਚ ਅਮਨੁੱਖੀ ਤਰੀਕੇ ਨਾਲ ਕੰਮ ਕਰਵਾਉਂਦੇ ਹਨ।

ਫ਼ੋਟੋ
ਫ਼ੋਟੋ
author img

By

Published : Apr 2, 2021, 1:24 PM IST

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਕਿਸਾਨਾਂ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਭੇਜੇ ਪੱਤਰ ਵਿੱਚ ਕਿਹਾ ਕਿ ਸੂਬੇ ਦੇ ਹੱਦੀ ਜ਼ਿਲ੍ਹੇ ਦੇ ਕਿਸਾਨ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਆਉਣ ਵਾਲੇ ਖੇਤ ਮਜ਼ਦੂਰਾਂ ਨੂੰ ਪਹਿਲਾਂ ਨਸ਼ੇ ਦਾ ਆਦੀ ਬਣਾਉਂਦੇ ਹਨ ਫਿਰ ਉਨ੍ਹਾਂ ਨੂੰ ਬੰਧੀ ਬਣਾ ਕੇ ਆਪਣੇ ਖੇਤ ਵਿੱਚ ਅਮਨੁੱਖੀ ਤਰੀਕੇ ਨਾਲ ਕੰਮ ਕਰਵਾਉਂਦੇ ਹਨ।

ਫ਼ੋਟੋ
ਫ਼ੋਟੋ

ਪੱਤਰ ਵਿੱਚ ਸੂਬੇ ਦੀ ਸਰਕਾਰ ਨੂੰ ਕਿਹਾ ਕਿ ਉਹ ਇਸ ਬਾਬਤ ਵਿੱਚ ਕਾਰਵਾਈ ਕਰ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੋਪਣ। ਗ੍ਰਹਿ ਮੰਤਰਾਲੇ ਨੇ ਪੱਤਰ ਵਿੱਚ ਕਿਹਾ ਕਿ ਬੀਐਸਐਫ ਦੀ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਹੈ ਕਿ ਪੰਜਾਬ ਦੇ ਹੱਦੀ ਜ਼ਿਲ੍ਹੇ ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਅਬੋਹਰ ਵਿੱਚ ਯੂਪੀ ਅਤੇ ਬਿਹਾਰ ਸੂਬਿਆਂ ਤੋਂ ਆਉਣ ਵਾਲੇ ਮਜ਼ਦੂਰਾਂ ਤੋਂ ਕਿਸਾਨ ਬੰਧੂਆ ਦਿਹਾੜੀ ਕਰ ਰਹੇ ਹਨ। ਬੀਐਸਐਫ ਨੇ 2019-2020 ਦੇ ਦੌਰਾਨ 58 ਬੰਧੀ ਮਜ਼ਦੂਰਾਂ ਨੂੰ ਛੁਡਾ ਕੇ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਹੈ। ਹਾਲਾਂਕਿ ਪੱਤਰ ਵਿੱਚ ਮੁਲਜ਼ਮਾਂ ਦੇ ਬਾਰੇ ਕੋਈ ਅਸਲ ਦਸਤਾਵੇਜ਼ ਜਾਂ ਸ਼ਿਕਾਇਤ ਦੀ ਜਾਣਕਾਰੀ ਨਹੀਂ ਭੇਜੀ ਗਈ ਹੈ। ਪੱਤਰ ਦੇ ਮੁਤਾਬਕ ਮਜ਼ਦੂਰਾਂ ਨੂੰ ਅਕਸਰ ਨਸ਼ਾ ਦੇ ਕੇ ਖੇਤਾਂ ਵਿੱਚ ਕੰਮ ਕਰਵਾਇਆ ਜਾਂਦਾ ਹੈ। ਤੈਅ ਸਮੇਂ ਤੋਂ ਵੀ ਜ਼ਿਆਦਾ ਕੰਮ ਕਰਵਾ ਕੇ ਉਨ੍ਹਾਂ ਨੂੰ ਮਜ਼ਦੂਰੀ ਵੀ ਨਹੀਂ ਦਿੱਤੀ ਜਾਂਦੀ। ਪੰਜਾਬ ਦੇ ਹੱਦੀ ਜ਼ਿਲ੍ਹਿਆਂ ਵਿੱਚ ਖੇਤਾਂ ਵਿੱਚ ਕੰਮ ਕਰਨ ਵਾਲੇ ਜਿਆਦਾਤਰ ਮਜ਼ਦੂਰ ਯੂਪੀ ਅਤੇ ਬਿਹਾਰ ਦੇ ਪਿਛੜੇ ਇਲਾਕਿਆਂ ਅਤੇ ਗਰੀਬ ਪਰਿਵਾਰਾਂ ਨਾਲ ਸਬੰਧਿਤ ਹਨ। ਮਨੁੱਖੀ ਤਸਕਰੀ ਕਰਨ ਵਾਲੇ ਗਿਰੋਹ ਅਜਿਹੇ ਮਜ਼ਦੂਰਾਂ ਨੂੰ ਚੰਗੀ ਮਜ਼ਦੂਰੀ ਦਾ ਲਾਲਚ ਦੇ ਕੇ ਪੰਜਾਬ ਲਾਉਂਦੇ ਹਨ ਪਰ ਪੰਜਾਬ ਪਹੁੰਚਣ ਉੱਤੇ ਉਨ੍ਹਾਂ ਸੋਸ਼ਨ ਕੀਤਾ ਜਾਂਦਾ ਹੈ।

ਉਨ੍ਹਾਂ ਨਾਲ ਅਮਨੁੱਖੀ ਵਿਵਹਾਰ ਕੀਤਾ ਜਾਂਦਾ ਹੈ। ਪੱਤਰ ਵਿੱਚ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਕਿਸਾਨਾਂ ਉੱਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ ਲਗਾਉਂਦੇ ਹੋਏ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਇਸ ਸਬੰਧ ਵਿੱਚ ਕਾਰਵਾਈ ਕਰ ਮੰਤਰਾਲੇ ਨੂੰ ਰਿਪੋਰਟ ਸੋਂਪਣ।

ETV Bharat Logo

Copyright © 2025 Ushodaya Enterprises Pvt. Ltd., All Rights Reserved.