ਚੰਡੀਗੜ੍ਹ: ਪੰਚਕੂਲਾ ਅਦਾਲਤ ਨੇ ਹਨੀਪ੍ਰੀਤ ਨੂੰ ਜ਼ਮਾਨਤ ਦੇ ਦਿੱਤੀ ਹੈ। ਹਨੀਪ੍ਰੀਤ ਨੂੰ ਪੰਚਕੂਲਾ ਹਿੰਸਾ ਅਤੇ ਦੰਗਿਆਂ ਦੇ ਕੇਸ ਵਿੱਚ ਦੋਸ਼ੀ ਬਣਾਇਆ ਗਿਆ ਸੀ। ਇਸ ਮਾਮਲੇ ਵਿਚ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਹਨੀਪ੍ਰੀਤ ਨੂੰ ਰਾਹਤ ਦਿੰਦਿਆਂ ਦੇਸ਼ਧ੍ਰੋਹ ਦੀ ਧਾਰਾ ਹਟਾ ਦਿੱਤੀ ਸੀ, ਜਦੋਂ ਕਿ ਹੁਣ ਹਨੀਪ੍ਰੀਤ ਦੀ ਜ਼ਮਾਨਤ ਪਟੀਸ਼ਨ ਦਰਜ ਕੀਤੀ ਗਈ ਸੀ।
ਦੱਸ ਦੇਈਏ ਕਿ ਬੁੱਧਵਾਰ ਨੂੰ ਹਨੀਪ੍ਰੀਤ ਸਮੇਤ ਕਈ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹਨੀਪ੍ਰੀਤ ਨੂੰ ਵੀਡਿਓ ਕਾਨਫਰੰਸਿੰਗ ਰਾਹੀਂ ਅੰਬਾਲਾ ਦੀ ਕੇਂਦਰੀ ਜੇਲ੍ਹ ਤੋਂ ਪੇਸ਼ ਕੀਤਾ ਗਿਆ ਸੀ ਜਦੋਂ ਕਿ ਬਾਕੀ ਮੁਲਜ਼ਮਾਂ ਨੂੰ ਨਿੱਜੀ ਤੌਰ ‘ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਮਾਮਲੇ ਵਿਚ ਪਿਛਲੀ ਸੁਣਵਾਈ ਦੌਰਾਨ ਦੇਸ਼ਧ੍ਰੋਹ ਦੀ ਧਾਰਾ ਹਟਾਉਣ ਤੋਂ ਬਾਅਦ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ 'ਤੇ ਕੁਝ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਗਏ ਹਨ।