ETV Bharat / city

ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਅਦਾਲਤ ਵੱਲੋਂ ਤਲਬ - ਬਾਦਲ ਪੱਖ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ

ਅਕਾਲੀ ਦਲ ਦੇ ਦੋਹਰੇ ਸੰਵਿਧਾਨ (Double constitution of SAD) ਦਾ ਮਾਮਲਾ ਪਾਰਟੀ ਦੇ ਬਿਰਧ ਆਗੂ (SAD's veteran leader) ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ। ਹੁਸ਼ਿਆਰਪੁਰ ਅਦਾਲਤ ਨੇ ਉਨ੍ਹਾਂ ਨੂੰ ਸੰਮਨ (Hoshiarpur court summons PS Badal) ਜਾਰੀ ਕਰਕੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਫਿਲਹਾਲ ਇਸ ਸੰਮਨ ਨਾਲ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ, ਜੇਕਰ ਕੋਈ ਉਚ ਅਦਾਲਤ ਇਸ ਸੰਮਨ ਨੂੰ ਖਾਰਜ ਨਹੀਂ ਕਰਦੀ ਜਾਂ ਫੇਰ ਇਸ ‘ਤੇ ਰੋਕ ਨਹੀਂ ਲੱਗਦੀ।

ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਅਦਾਲਤ ਵੱਲੋਂ ਤਲਬ

author img

By

Published : Oct 29, 2021, 1:26 PM IST

ਚੰਡੀਗੜ੍ਹ: ਹੁਸ਼ਿਆਰਪੁਰ ਦੇ ਵਧੀਕ ਚੀਫ ਜੁਡੀਸ਼ੀਅਲ ਮਜਿਸਟ੍ਰੇਟ (ਏਸੀਜੀਐਮ) ਰੁਪਿੰਦਰ ਸਿੰਘ ਦੀ ਅਦਾਲਤ (Court of ACJM Hoshiarpur Rupinder Singh) ਨੇ ਵੀਰਵਾਰ ਨੂੰ ਇੱਕ ਹੁਕਮ ਜਾਰੀ ਕਰਕੇ ਪ੍ਰਕਾਸ਼ ਸਿੰਘ ਬਾਦਲ ਦੇ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਉਨ੍ਹਾਂ ਨੂੰ 28 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਏਸੀਜੀਐਮ ਨੇ ਹੁਕਮ ਵਿੱਚ ਕਿਹਾ ਹੈ ਕਿ ਬਲਵੰਤ ਸਿੰਘ ਖੇੜਾ ਦੀ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੁਖਬੀਰ ਸਿੰਘ ਬਾਦਲ ਨੇ 28 ਅਕਤੂਬਰ ਦੀ ਪੇਸ਼ੀ ਲਈ ਛੋਟ ਮੰਗ ਲਈ ਤੇ ਇਹ ਪ੍ਰਵਾਨ ਵੀ ਹੋ ਗਈ। ਅਦਾਲਤ ਨੇ ਕਿਹਾ ਕਿ ਬਾਕੀ ਦੋ ਮੁਲਜਮ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ ਪਰ ਅਜੇ ਤੱਕ ਪ੍ਰਕਾਸ਼ ਸਿੰਘ ਬਾਦਲ ਪੇਸ਼ ਨਹੀਂ ਹੋਏ, ਲਿਹਾਜਾ ਉਹ ਹੁਣ 28 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ।

ਹਾਈਕੋਰਟ ਨੇ ਬਾਦਲਾਂ ਦੀ ਪਟੀਸ਼ਨ ਕੀਤੀ ਸੀ ਖਾਰਜ

ਜਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ (Daljit Singh Cheema) ਨੂੰ ਅਕਾਲੀ ਦਲ ਦੀ ਦੋਹਰੀ ਗਠਜੋੜ ਮਾਮਲੇ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਵੱਲੋਂ ਪਹਿਲਾਂ ਜਾਰੀ ਸੰਮਨਾਂ ਦੇ ਹੁਕਮਾਂ ਨੂੰ ਰੱਦ ਕਰਨ ਤੇ ਹੁਸ਼ਿਆਰਪੁਰ ਅਦਾਲਤ ਵਿੱਚ ਦਾਖ਼ਲ ਅਰਜੀ ਰੱਦ ਕਰਨ ਦੀ ਮੰਗ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ। ਸਾਰੀਆਂ ਧਿਰਾਂ ਨੂੰ ਸੁਣਨ ਉਪਰੰਤ ਹਾਈਕੋਰਟ ਨੇ ਬਾਦਲਾਂ ਦੀ ਪਟੀਸ਼ਨ ਖਾਰਜ (HC had dismissed Badal's petition) ਕਰ ਦਿੱਤੀ ਸੀ ਤੇ ਫੈਸਲਾ ਸੁਣਾਇਆ ਸੀ ਕਿ ਇਹ ਮਾਮਲਾ ਹੁਸ਼ਿਆਰਪੁਰ ਵਿੱਚ ਸੁਣਵਾਈ ਅਧੀਨ ਜਾਰੀ ਰਹੇਗਾ।

ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਅਦਾਲਤ ਵੱਲੋਂ ਤਲਬ
ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਅਦਾਲਤ ਵੱਲੋਂ ਤਲਬ

ਪ੍ਰਕਾਸ਼ ਸਿੰਘ ਬਾਦਲ ਨੂੰ ਹਰੇਕ ਤਰੀਕ ‘ਤੇ ਪੇਸ਼ ਹੋਣ ਤੋਂ ਮਿਲੀ ਹੋਈ ਹੈ ਛੋਟ

ਇਸ ਦੇ ਨਾਲ ਹੀ ਪ੍ਰਕਾਸ਼ ਸਿੰਘ ਬਾਦਲ ਨੂੰ ਉਮਰ ਕਾਰਨ ਹੁਸ਼ਿਾਰਪੁਰ ਅਦਾਲਤ ਵਿੱਚ ਹਰੇਕ ਪੇਸ਼ੀ ‘ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਸੀ ਪਰ ਕਿਹਾ ਸੀ ਕਿ ਜਿੱਥੇ ਜਰੂਰੀ ਹੋਵੇ, ਉਥੇ ਬਾਦਲ ਨੂੰ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਇਸੇ ਨੂੰ ਲੈ ਕੇ ਹੁਣ ਹੁਸ਼ਿਆਰਪੁਰ ਦੇ ਏਸੀਜੀਐਮ ਦੀ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਮੁੜ ਸੰਮਨ ਜਾਰੀ ਹੋਏ ਹਨ ਤੇ ਉਨ੍ਹਾਂ ਨੂੰ 28 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਿਕਰਯੋਗ ਹੈ ਕਿ ਕਿ ਬਲਵੰਤ ਸਿੰਘ ਖੇੜਾ (Complainant Balwant Singh Khera) ਨਾਮ ਦੇ ਵਿਅਕਤੀ ਨੇ ਸਾਲ 2009 ਵਿੱਚ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਅਕਾਲੀ ਦਲ ਦੇ ਦੋਹਰੇ ਗਠਨ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।

ਹੁਸ਼ਿਆਰਪੁਰ ਅਦਾਲਤ ਨੇ ਪਹਿਲਾਂ ਵੀ ਜਾਰੀ ਕੀਤੇ ਸੀ ਸੰਮਨ

ਇਸੇ ਮਾਮਲੇ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਨੂੰ 4 ਨਵੰਬਰ 2019 ਨੂੰ ਸੰਮਨ ਜਾਰੀ ਕਰਕੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਤਿੰਨਾਂ ਨੇ ਸੰਮਨਾਂ ਦੇ ਇਨ੍ਹਾਂ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਕਿਹਾ ਕਿ ਸ਼ਿਕਾਇਤਕਰਤਾ ਨੇ ਇਸ ਸ਼ਿਕਾਇਤ ਤੋਂ ਪਹਿਲਾਂ 2007 ਵਿੱਚ ਸੁਪਰੀਮ ਕੋਰਟ ਵਿੱਚ ਸ਼ਿਕਾਇਤ ਦਾਇਰ ਕੀਤੀ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੁੜ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ , ਜਿਸ ਨੂੰ ਵੀ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ ਜੋ ਅਜੇ ਵਿਚਾਰ ਅਧੀਨ ਹੈ।

ਬਾਦਲਾਂ ਨੇ ਸ਼ਿਕਾਇਤਕਰਤਾ ‘ਤੇ ਤੱਥ ਛੁਪਾਉਣ ਦਾ ਲਗਾਇਆ ਸੀ ਦੋਸ਼

ਬਾਦਲਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਇਨ੍ਹਾਂ ਸਾਰੇ ਤੱਥਾਂ ਨੂੰ ਛੁਪਾਉਂਦੇ ਹੋਏ ਹੁਣ ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਨੂੰ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਤੋਂ ਪਟੀਸ਼ਨਕਰਤਾਵਾਂ ਵਿਰੁੱਧ ਸੰਮਨ ਜਾਰੀ ਕਰਨ ਦੇ ਹੁਕਮ ਪ੍ਰਾਪਤ ਹੋਏ ਹਨ, ਜੋ ਕਿ ਸਰਾਸਰ ਗਲਤ ਹੈ। ਹਾਈ ਕੋਰਟ ਨੇ ਦਸੰਬਰ 2019 ਨੂੰ ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਵੱਲੋਂ ਤਿੰਨਾਂ ਵਿਰੁੱਧ ਜਾਰੀ ਸੰਮਨਾਂ ਦੇ ਹੁਕਮਾਂ 'ਤੇ ਰੋਕ ਲਗਾਉਂਦੇ ਹੋਏ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਤੇ ਬਾਅਦ ਵਿੱਚ ਬਾਦਲਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਤੇ ਹੁਸ਼ਿਆਰਪੁਰ ਅਦਾਲਤ ਵਿੱਚ ਸੁਣਵਾਈ ਜਾਰੀ ਰੱਖਣ ਦਾ ਰਾਹ ਪੱਧਰਾ ਹੋ ਗਿਆ ਸੀ।

ਬਾਦਲ ਪੱਖ ਨੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਦਿੱਤੀ ਹੈ ਚੁਣੌਤੀ

ਇਸੇ ਮਾਮਲੇ ਨਾਲ ਜੁੜੇ ਇੱਕ ਵਕੀਲ ਨੇ ਦੱਸਿਆ ਕਿ ਹਾਈਕੋਰਟ ਵੱਲੋਂ ਪਟੀਸ਼ਨ ਖਾਰਜ ਕੀਤੇ ਜਾਣ ਦੇ ਫੈਸਲੇ ਨੂੰ ਬਾਦਲ ਪੱਖ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਗਈ ਹੈ (Badals have challenged HC decision in Supreme court)। ਉਥੇ ਕੇਸ ਦਾਖ਼ਲ ਹੋ ਚੁੱਕਾ ਹੈ ਤੇ ਅਗਲੇ ਹਫਤੇ ਸੁਣਵਾਈ ਹੋਣ ਦੀ ਸੰਭਵਾਨਾ ਹੈ।

ਇਹ ਵੀ ਪੜ੍ਹੋ:ਟਿੱਕਰੀ ਤੋਂ ਬਾਅਦ ਗਾਜ਼ੀਪੁਰ ਬਾਰਡਰ ਤੋਂ ਪੁਲਿਸ ਨੇ ਹਟਾਏ ਬੈਰੀਕੇਡ, ਖੁੱਲ੍ਹੇਗਾ ਰਸਤਾ!

ETV Bharat Logo

Copyright © 2025 Ushodaya Enterprises Pvt. Ltd., All Rights Reserved.