ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿਨ ਬੁੱਧਵਾਰ ਨੂੰ ਤਿੰਨ ਖੇਤੀ ਸੋਧ ਬਿੱਲਾਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਤੋਂ ਬਾਹਰ ਆ ਕੇ ਬਦਲੇ ਕਿਰਦਾਰਾਂ ਅਤੇ ਮੁਜ਼ਾਹਰਾ ਕਰਨ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਸਿਆਸੀ ਧਿਰਾਂ ਵਿਧਾਨ ਸਭਾ ਵਿੱਚ ਇਨ੍ਹਾਂ ਬਿੱਲਾਂ ਦੇ ਹੱਕ ਵਿੱਚ ਭੁਗਤਣ ਤੋਂ ਕੁੱਝ ਘੰਟਿਆਂ ਬਾਅਦ ਹੀ ਇਨ੍ਹਾਂ ਨੂੰ ਭੰਡਣ ਲੱਗ ਪਈਆਂ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਗੱਲ ਤੋਂ ਹੈਰਾਨ ਹਨ ਕਿ ਵਿਰੋਧੀ ਧਿਰਾਂ ਦੇ ਆਗੂ ਵਿਧਾਨ ਸਭਾ ਵਿੱਚ ਬਿੱਲਾਂ ਦੇ ਹੱਕ ਵਿੱਚ ਬੋਲੇ ਅਤੇ ਇੱਥੋਂ ਤੱਕ ਕਿ ਰਾਜਪਾਲ ਨੂੰ ਮਿਲਣ ਲਈ ਵੀ ਉਨ੍ਹਾਂ ਨਾਲ ਗਏ ਪਰ ਹੁਣ ਬਾਹਰ ਕੁੱਝ ਹੋਰ ਹੀ ਬੋਲੀ-ਬੋਲ ਰਹੇ ਹਨ।
-
Amazed at @Akali_Dal_ & @AAPPunjab for backing our Bills in Assembly & saying something else outside, they've exposed their double standards & lack of sincerity to #Farmers, says @capt_amarinder. Asks @ArvindKejriwal @AamAadmiParty to follow Punjab's example to save farmers. pic.twitter.com/w7PqsZY3Z9
— Raveen Thukral (@RT_MediaAdvPbCM) October 21, 2020 " class="align-text-top noRightClick twitterSection" data="
">Amazed at @Akali_Dal_ & @AAPPunjab for backing our Bills in Assembly & saying something else outside, they've exposed their double standards & lack of sincerity to #Farmers, says @capt_amarinder. Asks @ArvindKejriwal @AamAadmiParty to follow Punjab's example to save farmers. pic.twitter.com/w7PqsZY3Z9
— Raveen Thukral (@RT_MediaAdvPbCM) October 21, 2020Amazed at @Akali_Dal_ & @AAPPunjab for backing our Bills in Assembly & saying something else outside, they've exposed their double standards & lack of sincerity to #Farmers, says @capt_amarinder. Asks @ArvindKejriwal @AamAadmiParty to follow Punjab's example to save farmers. pic.twitter.com/w7PqsZY3Z9
— Raveen Thukral (@RT_MediaAdvPbCM) October 21, 2020
ਸਦਨ ਨੂੰ ਅਣਮਿੱਥੇ ਸਮੇਂ ਲਈ ਉਠਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੇ ਇਨ੍ਹਾਂ ਬਿੱਲਾਂ ਦੇ ਖਿਲਾਫ਼ ਕੁੱਝ ਵੀ ਨਹੀਂ ਕਿਹਾ, ਜਿਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਬਚਾਉਣ ਲਈ ਇਹ ਬਿੱਲ ਬਣਾਏ ਗਏ ਹਨ।
ਬੀਤੇ ਦਿਨ ਵਿਧਾਨ ਸਭਾ ਵਿੱਚ ਬਿੱਲਾਂ ਦਾ ਪੱਖ ਪੂਰਨ ਦਾ ਢਕਵੰਜ ਕਰਨ ਲਈ ਅਕਾਲੀ ਦਲ ਅਤੇ 'ਆਪ' ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਇਨ੍ਹਾਂ ਪਾਰਟੀਆਂ ਦੀ ਕਿਸਾਨਾਂ ਦਾ ਭਵਿੱਖ ਦੀ ਰਾਖੀ ਅਤੇ ਸੂਬੇ ਦੀ ਖੇਤੀਬਾੜੀ ਅਤੇ ਅਰਥਚਾਰੇ ਨੂੰ ਬਚਾਉਣ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਬਿਕਰਮ ਸਿੰਘ ਮਜੀਠੀਆ ਅਤੇ 'ਆਪ' ਦੀ ਲੀਡਰਸ਼ਿਪ ਦੇ ਬਿਆਨਾਂ 'ਤੇ ਪ੍ਰਤੀਕ੍ਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, 'ਜੇ ਉਹ ਸੋਚਦੇ ਹਨ ਕਿ ਮੈਂ ਅਤੇ ਮੇਰੀ ਸਰਕਾਰ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਤਾਂ ਫਿਰ ਉਨ੍ਹਾਂ ਨੇ ਸਦਨ ਵਿੱਚ ਇਹ ਗੱਲ ਕਿਉਂ ਨਹੀਂ ਕਹੀ? ਉਨ੍ਹਾਂ ਨੇ ਸਾਡੇ ਬਿੱਲਾਂ ਦਾ ਸਮਰਥਨ ਕਰਦਿਆਂ ਵੋਟ ਕਿਉਂ ਦਿੱਤੀ?' ਇਨ੍ਹਾਂ ਦੋਵੇਂ ਸਿਆਸੀ ਧਿਰਾਂ ਦੇ ਨੇਤਾਵਾਂ ਨੇ ਮੁੱਖ ਮੰਤਰੀ 'ਤੇ ਬਿੱਲਾਂ ਨੂੰ ਰਾਜਪਾਲ/ਰਾਸ਼ਟਰਪਤੀ ਵੱਲੋਂ ਦਸਤਖ਼ਤ ਨਾ ਕਰਨ ਦੀ ਸੰਭਾਵਨਾ ਬਾਰੇ ਕੀਤੀ ਟਿੱਪਣੀ ਦਾ ਹਵਾਲਾ ਦਿੰਦਿਆਂ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ।
ਕੈਪਟਨ ਨੇ ਕਿਹਾ,''ਜੇਕਰ ਮੈਂ ਲੋਕਾਂ ਨੂੰ ਮੂਰਖ ਬਣਾਉਣਾ ਹੁੰਦਾ ਤਾਂ ਮੈਂ ਇਮਾਨਦਾਰੀ ਨਾਲ ਉਨ੍ਹਾਂ ਨਾਲ ਆਪਣੇ ਸ਼ੰਕੇ ਸਾਂਝੇ ਕਿਉਂ ਕਰਦਾ? ਮੈਂ ਉਨ੍ਹਾਂ ਨੂੰ ਝੂਠ ਪਰੋਸਣ ਦੀ ਬਜਾਏ, ਅੱਗੇ ਆਉਣ ਵਾਲੀਆਂ ਪ੍ਰਸਥਿਤੀਆਂ ਬਾਰੇ ਖੁੱਲ੍ਹ ਕੇ ਗੱਲ ਕਿਉਂ ਕਰਦਾ, ਜਦਕਿ ਅਕਾਲੀ ਤੇ 'ਆਪ' ਵਾਲੇ ਝੂਠ ਮਾਰਨ ਦੇ ਪਹਿਲਾਂ ਤੋਂ ਹੀ ਆਦੀ ਹਨ।'
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਨ ਵਿੱਚ ਉਨ੍ਹਾਂ ਨੇ ਸਰਕਾਰ ਦਾ ਸਾਥ ਦਿੱਤਾ ਅਤੇ ਇੱਥੋਂ ਤੱਕ ਕਿ ਰਾਜਪਾਲ ਨੂੰ ਕਾਪੀਆਂ ਸੌਂਪਣ ਲਈ ਵੀ ਨਾਲ ਗਏ ਅਤੇ ਬਾਅਦ ਵਿੱਚ ਕਿਸਾਨੀ ਨੂੰ ਬਚਾਉਣ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਕਦਮਾਂ ਨੂੰ ਨਿੰਦਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ,'ਸਪੱਸ਼ਟ ਤੌਰ 'ਤੇ ਇਨ੍ਹਾਂ ਦੇ ਪੱਲੇ ਸ਼ਰਮ-ਹਯਾ ਨਹੀਂ ਰਹੀ।'
ਮੁੱਖ ਮੰਤਰੀ ਨੇ ਦੁਹਰਾਉਂਦਿਆਂ ਕਿਹਾ ਕਿ ਜੇ ਕੇਂਦਰ ਸਰਕਾਰ ਉਨ੍ਹਾਂ ਦੀ ਸਰਕਾਰ ਬਰਖ਼ਸਤ ਕਰ ਦਿੰਦੀ ਹੈ ਤਾਂ ਉਨ੍ਹਾਂ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਪਰ ਉਹ ਆਖ਼ਰੀ ਦਮ ਤੱਕ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਲੜਦੇ ਰਹਿਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਖੁਸ਼ ਹਨ ਕਿ ਨਵਜੋਤ ਸਿੰਘ ਸਿੱਧੂ ਬੀਤੇ ਦਿਨ ਸਦਨ ਵਿੱਚ ਆਏ ਅਤੇ ਖੇਤੀ ਬਿੱਲਾਂ 'ਤੇ ਚੰਗੀ ਤਕਰੀਰ ਕੀਤੀ।