ਚੰਡੀਗੜ੍ਹ: ਮੰਤਰੀ ਮੰਡਲ ਦੀ ਬੈਠਕ ਤੋਂ ਪਹਿਲਾਂ ਕੈਬਿਨੇਟ ਮੰਤਰੀ ਅਰੁਣਾ ਚੌਧਰੀ, ਚਰਨਜੀਤ ਚੰਨੀ ਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਬੈਠਕ ਕੀਤੀ। ਇਸ ਮੌਕੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਮੈਂ ਆਪਣੇ ਬਿਆਨਾਂ ’ਤੇ ਅੱਜ ਵੀ ਬਰਕਰਾਰ ਹਾਂ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਸਜਾ ਮਿਲਣੀ ਚਾਹੀਦੀ ਹੈ। ਇਸ ਤੋਂ ਇਲਾਵਾਂ ਉਹਨਾਂ ਨੇ ਕਿਹਾ ਕਿ ਇਹ ਕੋਈ ਸਿਆਸੀ ਮੀਟਿੰਗ ਨਹੀਂ ਸੀ ਉਹ ਤਾਂ ਸ਼ੂਗਰ ਮਿੱਲ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਾਰਨ ਇਹ ਮੀਟਿੰਗ ਰੱਖੀ ਗਈ ਹੈ। ਇਹਨਾਂ ਨੇ ਕਿਹਾ ਕਿ ਹਲਕੇ ਪਠਾਨਕੋਟ ਦੀ ਸ਼ੂਗਰ ਮਿਲ ਦੀਆਂ ਚੋਣਾਂ ਹਨ ਜਿਸ ਕਾਰਨ ਅੰਗਦ ਸੈਣੀ ਵੀ ਇਸ ਮੀਟਿੰਗ ’ਚ ਸ਼ਾਮਲ ਹੋਏ।
ਇਹ ਵੀ ਪੜੋ: ਕੱਲ, ਅੱਜ ਅਤੇ ਕੱਲ - ਮੇਰੀ ਆਤਮਾ ਗੁਰੂ ਸਾਹਿਬ ਦੇ ਇਨਸਾਫ ਦੀ ਮੰਗ ਕਰਦੀ ਹੈ
ਉਥੇ ਹੀ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਜੇਲ੍ਹਾਂ ਵਿੱਚੋਂ 3 ਹਜ਼ਾਰ ਤੋਂ ਲੈ ਕੇ 3500 ਵਿਚਾਲੇ ਕੈਦੀ ਪੈਰੋਲ ‘ਤੇ ਭੇਜੇ ਜਾਣਗੇ। ਉਥੇ ਹੀ ਉਹਨਾਂ ਨੇ ਕਿਹਾ ਕਿ ਅਸੀਂ ਜੇਲ੍ਹਾਂ ਅੰਦਰ ਕੈਦੀਆਂ ਦੀ ਸਿਹਤ ਦਾ ਪੂਰਾ ਧਿਆਨ ਰੱਖ ਰਹੇ ਹਨ ਤੇ ਜੇਲ੍ਹਾਂ ਅੰਦਰ ਆਈਸੋਲੇਟ ਸੈਂਟਰ ਵੀ ਬਣਾਏ ਗਏ ਹਨ ਜਿਥੇ ਕੈਦੀਆਂ ਨੂੰ ਇਕਾਂਤਵਾਸ ਰੱਖਿਆ ਜਾਂਦਾ ਹੈ।
ਇਹ ਵੀ ਪੜੋ: ਬਰਖ਼ਾਸਤ ਏਐਸਆਈ ਵੱਲੋਂ ਥਾਣੇ ’ਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼