ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਝਾ ਅਤੇ ਦੋਆਬਾ ਜ਼ੋਨ ਦੇ ਵਿਧਾਇਕਾਂ ਨਾਲ ਬੈਠਕ ਕੀਤੀ ਗਈ। ਬੈਠਕ ਤੋਂ ਪਹਿਲਾਂ ਟਾਂਡਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿੱਚ ਇਨਸਾਫ ਦਿਵਾਉਣ ਦੀ ਮੰਗ ਕਰਨਗੇ, ਕਿਉਂਕਿ ਦੁਆਬੇ ਦੀ ਜਨਤਾ ਨੂੰ ਉਨ੍ਹਾਂ ਉਪਰ ਭਰੋਸਾ ਹੈ। ਉਹਨਾਂ ਨੇ ਕਿਹਾ ਕਿ ਉਹ ਦੋਆਬੇ ਦੇ ਲੋਕਾਂ ਦਾ ਭਰੋਸਾ ਨਹੀਂ ਤੋੜਨਗੇ ਕਿਉਂਕਿ ਬੇਅਦਬੀਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਵਿੱਚ ਹੀ ਹੋਈਆਂ ਸਨ ਜੇਕਰ ਉਨ੍ਹਾਂ ਨੇ ਇਨਸਾਫ ਨਹੀਂ ਦਿੱਤਾ ਤਾਂ ਕਾਂਗਰਸ ਸਰਕਾਰ ਨੂੰ ਪੰਜਾਬ ਦੀ ਜਨਤਾ ਨੂੰ ਇਨਸਾਫ਼ ਜ਼ਰੂਰ ਦੇਣਾ ਚਾਹੀਦਾ ਹੈ।
ਇਹ ਵੀ ਪੜੋ: ਪੰਜਾਬ ਬੀਜੇਪੀ ਤੇ ਆਰਐੱਸਐੱਸ ਆਗੂਆਂ ਨੂੰ ਸੁਰੱਖਿਆ ਜਲਦ !
ਉਥੇ ਹੀ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਚ ਵਧੀਆ ਤਲਖੀਆਂ ਨੂੰ ਲੈ ਕੇ ਜਦੋਂ ਵਿਧਾਇਕ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਹਾਈ ਕਮਾਨ ਹੀ ਇਸ ਮਾਮਲੇ ਉੱਪਰ ਕੁਝ ਕਰ ਸਕਦਾ ਹੈ ਉਹ ਕੁਝ ਵੀ ਟਿੱਪਣੀ ਨਹੀਂ ਕਰਨਾ ਚਾਹੁੰਦੇ। ਇਹ ਵੀ ਪੜੋ: ਜਿੰਮੀ ਸ਼ੇਰਗਿੱਲ 'ਤੇ ਕੋਰੋਨਾ ਪ੍ਰੋਟੋਕੋਲ ਦੀ ਉਲੰਘਣਾ ਦਾ ਮਾਮਲਾ ਦਰਜ