ਚੰਡੀਗੜ੍ਹ: ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਬੇਟੇ ਕਾਰਤਿਕ ਪੋਪਲੀ ਨੂੰ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਖੁਦ ਨੂੰ ਗੋਲੀ ਮਾਰੀ ਗਈ ਹੈ। ਸੰਜੇ ਪੋਪਲੀ ਦੇ ਬੇਟੇ ਨੇ ਸੈਕਟਰ 11 ਚ ਸਥਿਤ ਮਕਾਨ ’ਚ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੀ ਵਿਜੀਲੈਂਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਇਹ ਘਟਨਾ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦੀ ਟੀਮ ਰਿਕਵਰੀ ਦੇ ਲਈ ਪਹੁੰਚੀ ਸੀ।
ਮਾਮਲੇ ਸਬੰਧੀ ਐਸਐਸਪੀ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਸੰਜੇ ਪੋਪਲੀ ਦੇ ਬੇਟੇ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਜਿਸ ਕਾਰਨ ਉਸਦੀ ਮੌਤ ਹੋ ਗਈ। ਉਸ ਨੇ ਲਾਇਸੈਂਸੀ ਰਿਵਾਲਵਰ ਦੇ ਨਾਲ ਗੋਲੀ ਚਲਾਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਾਰਤਿਕ ਵਜੋਂ ਹੋਈ ਹੈ, ਜਿਸ ਦੀ ਉਮਰ 27 ਸਾਲ ਦੱਸੀ ਜਾ ਰਹੀ ਹੈ।
ਪਰਿਵਾਰ ਨੇ ਲਗਾਏ ਇਲਜ਼ਾਮ: ਮ੍ਰਿਤਕ ਦੀ ਮਾਂ ਅਤੇ ਸੰਜੇ ਪੋਪਲੀ ਦੀ ਪਤਨੀ ਵੱਲੋਂ ਵਿਜੀਲੈਂਸ ਦੀ ਟੀਮ ਤੇ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਉਨ੍ਹਾਂ ਦੇ ਬੇਟੇ ਨੂੰ ਮਾਰਿਆ ਗਿਆ ਹੈ।
ਵਿਜੀਲੈਂਸ ਦਾ ਬਿਆਨ: ਹਾਲਾਂਕਿ ਇਸ ਪੂਰੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਵਿਜੀਲੈਂਸ ਦੀ ਟੀਮ ਛਾਪੇਮਾਰੀ ਕਰ ਸੰਜੇ ਪੋਪਲੀ ਦੇ ਘਰੋਂ ਵਾਪਸ ਆ ਗਈ ਸੀ ਜਿਸ ਤੋਂ ਬਾਅਦ ਸੰਜੇ ਪੋਪਲੀ ਦੇ ਪੁੱਤ ਨੇ ਖੁਦ ਨੂੰ ਗੋਲੀ ਮਾਰੇ ਖੁਦਕੁਸ਼ੀ ਕਰ ਲਈ।
ਪੋਪਲੀ ’ਤੇ ਲੱਗੇ ਹਨ ਰਿਸ਼ਵਤ ਲੈਣ ਦੇ ਇਲਜ਼ਾਮ: ਆਈਏਐਸ ਅਧਿਕਾਰੀ ਸੰਜੇ ਪੋਪਲੀ ’ਤੇ ਸੀਵਰੇਜ ਠੇਕੇਦਾਰਾਂ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਸਨ। ਇਲਜ਼ਾਮ ਲੱਗੇ ਸਨ ਕਿ ਆਈਏਐਸ ਪੋਪਲੀ ਨੇ ਵਾਟਰ ਐਂਡ ਸੀਵਰੇਜ ਬੋਰਡ ਦੇ ਸੀਈਓ ਸਨ ਤਾਂ ਉਸ ਸਮੇਂ ਉਨ੍ਹਾਂ ਦੇ ਨਾਲ ਆਏ ਸਹਾਇਕ ਸਕੱਤਰ ਸੰਦੀਪ ਵਤਸ ਨੇ ਨਵਾਂਸ਼ਹਿਰ ਦੇ ਇੱਕ ਠੇਕੇਦਾਰ ਤੋਂ 7.30 ਰੁਪਏ ਦੀ ਅਦਾਇਗੀ ਦੇ ਬਦਲੇ ਕੁੱਲ ਰਕਮ ਵਿੱਚੋਂ 7 ਫੀਸਦੀ ਦੀ ਮੰਗ ਕੀਤੀ ਸੀ। ਦੱਸ ਦਈਏ ਕਿ ਇੱਕ ਰਿਕਾਰਡਿੰਗ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਸੰਜੇ ਪੰਪਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲਕਾਂਡ: ਗਾਇਕ ਮਨਕੀਰਤ ਔਲਖ ਨੂੰ ਮਿਲੀ ਕਲੀਨ ਚਿੱਟ