ਚੰਡੀਗੜ੍ਹ: ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਦੀ ਸੈਕਟਰ-11 ਸਥਿਤ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਘਟਨਾ ਦੌਰਾਨ ਵਿਜੀਲੈਂਸ ਵੱਲੋਂ ਪੋਪਲੀ ਦੇ ਚੰਡੀਗੜ੍ਹ ਸਥਿਤ ਘਰ ਦੀ ਜਾਂਚ ਕੀਤੀ ਜਾ ਰਹੀ ਸੀ। ਮਾਮਲੇ ਸਬੰਧੀ ਪਰਿਵਾਰ ਦਾ ਕਹਿਣਾ ਹੈ ਕਿ ਕਾਰਤਿਕ ਨੂੰ ਗੋਲੀ ਲੱਗੀ ਹੈ।
ਪਰਿਵਾਰ ਨੇ ਲਗਾਏ ਇਲਜ਼ਾਮ: ਮਾਮਲੇ ਸਬੰਧੀ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਾਹਲ ਨੇ ਦੱਸਿਆ ਕਿ ਕਾਰਤਿਕ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਦੂਜੇ ਪਾਸੇ ਪਰਿਵਾਰ ਦਾ ਇਲਜ਼ਾਮ ਹੈ ਕਿ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਵਿਜੀਲੈਂਸ ਉਸ 'ਤੇ ਝੂਠੇ ਬਿਆਨ ਦੇਣ ਲਈ ਦਬਾਅ ਪਾ ਰਹੀ ਸੀ। ਜਿਸ ਕਾਰਨ ਬੇਟੇ ਨੇ ਇਹ ਕਦਮ ਚੁੱਕਿਆ। ਦੱਸ ਦਈਏ ਕਿ ਪਿਛਲੇ ਹਫਤੇ ਹੀ ਵਿਜੀਲੈਂਸ ਦੀ ਟੀਮ ਨੇ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। ਜਿਸ ਨੂੰ ਅੱਜ ਮੁਹਾਲੀ ਅਦਾਲਤ ਚ ਪੇਸ਼ ਕੀਤਾ ਜਾਣਾ ਹੈ।
ਪੋਪਲੀ ’ਤੇ ਲੱਗੇ ਹਨ ਰਿਸ਼ਵਤ ਲੈਣ ਦੇ ਇਲਜ਼ਾਮ: ਆਈਏਐਸ ਅਧਿਕਾਰੀ ਸੰਜੇ ਪੋਪਲੀ ’ਤੇ ਸੀਵਰੇਜ ਠੇਕੇਦਾਰਾਂ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਸਨ। ਇਲਜ਼ਾਮ ਲੱਗੇ ਸਨ ਕਿ ਆਈਏਐਸ ਪੋਪਲੀ ਨੇ ਵਾਟਰ ਐਂਡ ਸੀਵਰੇਜ ਬੋਰਡ ਦੇ ਸੀਈਓ ਸਨ ਤਾਂ ਉਸ ਸਮੇਂ ਉਨ੍ਹਾਂ ਦੇ ਨਾਲ ਆਏ ਸਹਾਇਕ ਸਕੱਤਰ ਸੰਦੀਪ ਵਤਸ ਨੇ ਨਵਾਂਸ਼ਹਿਰ ਦੇ ਇੱਕ ਠੇਕੇਦਾਰ ਤੋਂ 7.30 ਰੁਪਏ ਦੀ ਅਦਾਇਗੀ ਦੇ ਬਦਲੇ ਕੁੱਲ ਰਕਮ ਵਿੱਚੋਂ 7 ਫੀਸਦੀ ਦੀ ਮੰਗ ਕੀਤੀ ਸੀ। ਦੱਸ ਦਈਏ ਕਿ ਇੱਕ ਰਿਕਾਰਡਿੰਗ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਸੰਜੇ ਪੰਪਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜੋ: ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫਤਾਰ IAS ਅਧਿਕਾਰੀ ਸੰਜੇ ਪੋਪਲੀ ਦੇ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ