ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਆਪਸੀ ਸਹਿਮਤੀ ਨਾਲ ਇਕੱਠੇ ਰਹਿਣ ਵਾਲੇ ਪ੍ਰੇਮੀ ਜੋੜੇ ( loving couple) ਦੀ ਸੁਰੱਖਿਆ ਨਾਲ ਜੁੜੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜੋੜੇ ਨੂੰ ਸਿਰਫ਼ ਇਸ ਆਧਾਰ ‘ਤੇ ਸੁਰੱਖਿਆ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਲੜਕੀ ਵਿਆਹਯੋਗ ਉਮਰ ਦੀ ਨਹੀਂ ਹੈ। ਪੰਜਾਬ ਦੇ ਸੰਗਰੂਰ ਦੇ ਰਹਿਣ ਵਾਲੇ ਪ੍ਰੇਮੀ ਜੋੜੇ ਨੇ ਸੁਰੱਖਿਆ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ।
ਪ੍ਰੇਮੀ ਜੋੜੇ ਨੇ ਦੱਸਿਆ ਕਿ ਜੇ ਉਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਮਾਰ ਸਕਦੇ ਹਨ। ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕਰਦਿਆਂ ਸੰਗਰੂਰ ਦੇ ਐਸਐਸਪੀ ਨੂੰ ਵੀ ਅਪੀਲ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।
ਜੋੜੇ ਨੇ ਦੱਸਿਆ ਕਿ ਲੜਕੇ ਦੀ ਉਮਰ ਵਿਆਹ ਯੋਗ ਹੈ ਪਰ ਲੜਕੀ ਅਜੇ 17 ਸਾਲ ਅਤੇ 10 ਮਹੀਨੇ ਦੀ ਹੈ ਜਿਵੇਂ ਹੀ ਉਸਦੀ ਉਮਰ ਵਿਆਹੁਣਯੋਗ ਹੋ ਜਾਂਦੀ ਹੈ ਦੋਵੇਂ ਵਿਆਹ ਕਰ ਲੈਣਗੇ।
ਹਾਈ ਕੋਰਟ ਨੇ ਕਿਹਾ ਕਿ ਸੰਵਿਧਾਨ ਜੀਵਨ ਅਤੇ ਸੁਰੱਖਿਆ ਦਾ ਅਧਿਕਾਰ ਦਿੰਦਾ ਹੈ ਜੋ ਹਰ ਨਾਗਰਿਕ ਲਈ ਬਰਾਬਰ ਹੈ। ਇਸ ਮਾਮਲੇ ਵਿੱਚ ਲੜਕੀ ਦੀ ਵਿਆਹ ਦੀ ਉਮਰ ਨਹੀਂ ਹੈ ਪਰ ਇਹ ਉਸ ਦੀ ਸੁਰੱਖਿਆ ਨਾ ਦੇਣ ਦਾ ਆਧਾਰ ਨਹੀਂ ਹੋ ਸਕਦਾ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਸੰਗਰੂਰ ਦੇ ਐਸਐਸਪੀ ਨੂੰ ਪ੍ਰੇਮੀ ਜੋੜੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਹੌਂਸਲੇ ਬੁਲੰਦ, ਭਾਰੀ ਮੀਂਹ 'ਚ ਪੇਪਰ ਦੇਣ ਪਹੁੰਚੇ ਵਿਦਿਆਰਥੀ