ਚੰਡੀਗੜ੍ਹ: ਹਾਈਕੋਰਟ (High Court) ਭਲਕੇ ਪੰਜਾਬ ਦੇ 6000 ਹਜ਼ਾਰ ਕਰੋੜ ਦੇ ਡਰੱਗ ਰੈਕੇਟ (Drug racket) ਮਾਮਲੇ ਦੀ ਸੁਣਵਾਈ ਕਰਨ ਜਾ ਰਿਹਾ ਹੈ। ਚੀਫ ਜਸਟਿਸ (Chief Justice) ਨੇ ਇਸ ਮਾਮਲੇ ਦੀ ਸੁਣਵਾਈ ਲਈ ਨਵੇਂ ਵਿਸ਼ੇਸ਼ ਬੈਂਚ ਦਾ ਗਠਨ ਕੀਤਾ ਹੈ।
ਐਡਵੋਕੇਟ ਨਵਕਿਰਨ ਸਿੰਘ (Advocate Navkiran Singh) ਨੇ ਇਸ ਮਾਮਲੇ ਦੀ ਜਲਦ ਸੁਣਵਾਈ ਲਈ ਅਰਜ਼ੀ ਦਾਇਰ ਕੀਤੀ ਸੀ। ਇਸ ਤੋਂ ਪਹਿਲਾਂ ਜਸਟਿਸ ਰਾਜਨ ਗੁਪਤਾ ਅਤੇ ਜਸਟਿਸ ਅਜੇ ਤਿਵਾੜੀ ਦੇ ਵਿਸ਼ੇਸ਼ ਬੈਂਚ ਵਿੱਚ ਇਸ ਅਰਜ਼ੀ 'ਤੇ ਸੁਣਵਾਈ ਚੱਲ ਰਹੀ ਸੀ। ਪਰ 1 ਸਿਤੰਬਰ ਨੂੰ ਜਸਟਿਸ ਅਜੇ ਤਿਵਾੜੀ ਨੇ ਆਪਣੇ ਆਪ ਨੂੰ ਕੇਸ ਤੋਂ ਵੱਖ ਕਰ ਲਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਜਸਟਿਸ ਰਾਜਨ ਗੁਪਤਾ ਦੇ ਤਬਾਦਲੇ ਦੀ ਸਿਫਾਰਸ਼ ਕੀਤੀ ਸੀ। ਇਸੇ ਲਈ ਹੁਣ ਚੀਫ਼ ਜਸਟਿਸ ਨੇ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਅਸ਼ੋਕ ਦੀ ਬੈਂਚ ਕੋਲ ਇਸ ਮਾਮਲੇ ਨੂੰ ਸੁਣਵਾਈ ਲਈ ਭੇਜਿਆ ਗਿਆ ਹੈ, ਜਿਸ 'ਤੇ ਬੈਂਚ ਅੱਜ ਸੁਣਵਾਈ ਕਰੇਗਾ।
ਵਕੀਲ ਨਵਕਿਰਨ ਸਿੰਘ ਨੇ ਪਹਿਲਾਂ ਹਾਈ ਕੋਰਟ ਤੋਂ ਇਹ ਸਾਰੀਆਂ ਰਿਪੋਰਟਾਂ ਖੋਲ੍ਹਣ ਦੀ ਮੰਗ ਕੀਤੀ ਸੀ, ਜਿਸ 'ਤੇ ਹਾਈ ਕੋਰਟ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਦੇਣ ਦੇ ਆਦੇਸ਼ ਦਿੱਤੇ ਹਨ।
ਜਿਕਰਯੋਗ ਹੈ ਕਿ ਸੂਬੇ ਦੇ ਵਿੱਚ ਪੰਜਾਬ ਇੱਕ ਵੱਡਾ ਮੁੱਦਾ ਹੈ। ਜਿੱਥੇ ਪੰਜਾਬ ਦੇ ਨੌਜਵਾਨ ਇਸ ਨਸ਼ੇ ਦੀ ਭੇਂਟ ਚੜ੍ਹ ਰਹੇ ਹਨ ਉੱਥੇ ਹੀ ਸਿਆਸੀ ਪਾਰਟੀਆਂ ਖੂਬ ਇਸ ਮੁੱਦੇ ਤੇ ਸਿਆਸਤ ਕਰਦੀਆਂ ਹਨ। ਸਾਲ 2017 ਦੀ ਜੇ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੱਥ ਵਿੱਚ ਗੁਟਕਾ ਫੜ੍ਹ ਸਹੁੰ ਚੁੱਕੀ ਗਈ ਸੀ ਕਿ 4 ਹਫਤਿਆਂ ਦੇ ਵਿੱਚ ਨਸ਼ੇ ਨੂੰ ਖਤਮ ਕਰ ਦੇਣਗੇ ਪਰ ਅਜੇ ਤੱਕ ਨਸ਼ੇ ਦਾ ਮੁੱਦਾ ਜਿਉਂ ਦਾ ਤਿਉਂ ਬਣਿਆ ਹੋਇਆ। ਇਸ ਵਾਰ ਫਿਰ ਚੋਣਾਂ ਤੋਂ ਪਹਿਲਾਂ ਨਸ਼ਾ ਇੱਕ ਵੱਡਾ ਮੁੱਦਾ ਬਣਿਆ ਹੋਣਿਆ। ਸਾਰੀਆਂ ਹੀ ਸਿਆਸੀ ਪਾਰਟੀਆਂ ਇਸ ਮੁੱਦੇ ਨੂੰ ਲੈਕੇ ਇੱਕ-ਦੂਜੇ ਤੇ ਇਲਜ਼ਾਮ ਲਗਾਉਂਦੀਆਂ ਵਿਖਾਈ ਦੇ ਰਹੀਆਂ ਹਨ।
ਇਹ ਵੀ ਪੜ੍ਹੋ :ਕੀ ਵਿਰੋਧੀਆਂ ਨੂੰ ਬਾਦਲਾਂ ਦੇ ਨਾਂ ਤੋਂ ਛਿੜਦੀ ਹੈ ਕੰਬਣੀ ! ਨਵੇਂ ਟਰਾਂਸਪੋਰਟ ਮੰਤਰੀ ‘ਤੇ ਵੱਡੇ ਸਵਾਲ