ਚੰਡੀਗੜ੍ਹ: ਅੱਜ ਯਾਨੀ ਬੁੱਧਵਾਰ ਨੂੰ ਕੈਬਿਨੇਟ ਦੀ ਬੈਠਕ ਸੱਦੀ ਗਈ ਹੈ ਜਿਸ ਦੀ ਅਗਵਾਈ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਮੀਟਿੰਗ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੇ ਅੜੀਅਲ ਰਵੱਈਏ ਤੇ ਹੋਰ ਕਈ ਮੁੱਦਿਆਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ।
ਕਿਸਾਨਾਂ 'ਤੇ ਦਰਜ ਕੇਸ ਵਾਪਿਸ ਲੈ ਸਕਦੀ ਹੈ ਸਰਕਾਰ
ਕੈਬਿਨੇਟ ਦੀ ਬੈਠਕ ਵਿੱਚ ਅਕਾਲੀ-ਭਾਜਪਾ ਦੇ 10 ਸਾਲ ਦੇ ਰਾਜ ਦੌਰਾਨ ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈ ਕੇ ਕਿਸਾਨਾਂ ਨੂੰ ਰਾਹਤ ਦੇਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਅਕਾਲੀ-ਭਾਜਪਾ ਜਦੋਂ ਸੱਤਾ ਵਿੱਚ ਸੀ ਤਾਂ ਕਈ ਅੰਦੋਲਨਾਂ ਵਿੱਚ ਸੂਬੇ ਦੇ ਕਈ ਕਿਸਾਨਾਂ 'ਤੇ ਕੇਸ ਦਰਜ ਕੀਤੇ ਗਏ ਸੀ।
ਕੇਸਾਂ ਨੂੰ ਰੱਦ ਕਰਨ ਲਈ ਕਿਸਾਨਾਂ ਵੱਲੋਂ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਜਾਣਕਾਰੀ ਮੁਤਾਬਕ ਉਸ ਸਮੇਂ 4200 ਦੇ ਕਰੀਬ ਕਿਸਾਨਾਂ 'ਤੇ ਮਾਮਲੇ ਦਰਜ ਕੀਤੇ ਗਏ ਸਨ ਅਤੇ ਲੱਗਭਗ ਸਾਰੇ ਮੰਤਰੀ ਮੰਤਰੀ ਵੀ ਇਨ੍ਹਾਂ ਕੇਸਾਂ ਨੂੰ ਰੱਦ ਕਰਵਾਓਣ ਦੀ ਮੰਗ ਕਰ ਚੁੱਕੇ ਹਨ। ਨਾਲ ਹੀ ਕਿਸਾਨਾਂ ਦੀ ਸਮੱਸਿਆ ਬਾਬਤ ਕੈਬਿਨੇਟ ਦੀ ਸਬ ਕਮੇਟੀ ਬਣਾਉਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।
ਨਵੀਂ ਭਰਤੀਆਂ 'ਤੇ ਵੀ ਹੋ ਸਕਦੀ ਹੈ ਚਰਚਾ
ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਕਈ ਵਿਭਾਗਾਂ ਵਿੱਚ ਖਾਲੀ ਪਈ ਥਾਵਾਂ ਵਿੱਚ ਨਵੀਆਂ ਭਰਤੀਆਂ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਨੂੰ ਲੈ ਕੇ ਕੈਬਿਨੇਟ ਦੀ ਬੈਠਕ ਵਿੱਚ ਚਰਚਾ ਕੀਤੀ ਜਾ ਸਕਦੀ ਹੈ।