ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ ਦੀ ਅੱਜ ਲੁਧਿਆਣਾ ਵਿਖੇ ਇੱਕ ਅਹਿਮ ਮੀਟਿੰਗ (important meeting of Samyukta Kisan Morcha) ਹੋਵੇਗੀ। ਇਹ ਮੀਟਿੰਗ ਲੁਧਿਆਣਾ ਦੇ ਗੁਰੂ ਤੇਗ਼ ਬਹਾਦਰ ਜੀ ਗੁਰਦੁਆਰਾ ਸਾਹਿਬ, ਰਾਜਗੁਰੂ ਨਗਰ, ਵੇਵ ਮਾਲ ਦੇ ਪਿਛਲੇ ਪਾਸੇ ਹੋਵੇਗੀ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦਿੱਤੀ ਹੈ।
ਇਹ ਵੀ ਪੜੋ: ਚੱਲਦੀ ਕਾਰ ਨੂੰ ਲੱਗੀ ਅੱਗ, ਚਾਲਕ ਨੇ ਭੱਜ ਕੇ ਬਚਾਈ ਜਾਨ
ਸ਼ਾਮ ਨੂੰ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ: ਦੱਸ ਦਈਏ ਕਿ ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਮੀਟਿੰਗ ਕਰਨ ਉਪਰੰਤ ਕਿਸਾਨ ਆਗੂਆਂ ਵੱਲੋਂ ਸ਼ਾਮ ਨੂੰ 4 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਤੇ ਅੱਗੇ ਦੀ ਰਣਨੀਤੀ ਬਾਰੇ ਦੱਸਿਆ ਜਾਵੇਗਾ।
ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੀਟਿੰਗ ਵਿੱਚ ਹੋਣਗੇ ਸ਼ਾਮਲ: ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ 23 ਕਿਸਾਨ ਜੱਥੇਬੰਦੀਆ ਸਮੇਤ ਭਾਰਤੀ ਕਿਸਾਨ ਯੂਨੀਅਨ ਦੇ ਕੋਮੀ ਜਨਰਲ ਸਕੱਤਰ ਰਾਕੇਸ਼ ਟਿਕੈਤ ਤੇ ਕੋਮੀ ਕਮੇਟੀ ਦੇ 7 ਮੈਂਬਰ ਸ਼ਾਮਿਲ ਹੋਣਗੇ।
ਦੱਸ ਦਈਏ ਕਿ ਕਿਸਾਨਾਂ ਦੀਆਂ ਕਈ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਪੇਚਾਂ ਫਸਿਆ ਹੋਇਆ ਹੈ, ਜਿਹਨਾਂ ਸਬੰਧੀ ਇਸ ਮੀਟਿੰਗ ਵਿੱਚ ਵਿਚਾਰ ਵਟਾਦਰਾਂ ਕੀਤਾ ਜਾਵੇਗਾ ਤੇ ਅੱਗੇ ਦੀ ਰਣਨੀਤੀ ਘੜੀ ਜਾਵੇਗੀ। ਕਿਸਾਨਾਂ ਦੀ ਝੋਨੇ ਦੀ ਸਿੱਧੀ ਬਿਜਲੀ, ਮੋਟਰਾਂ ਦੀ ਬਿਜਲੀ ਤੇ ਕਈ ਹੋਰ ਮੰਗਾਂ ਸਬੰਧੀ ਸਰਕਾਰ ਨਾਲ ਪੇਚਾਂ ਫਸਿਆ ਹੋਇਆ ਹੈ।
ਇਹ ਵੀ ਪੜੋ: IPL 2022, Qualifier 2: ਫਾਈਨਲ ਵਿੱਚ ਪਹੁੰਚੀ ਰਾਜਸਥਾਨ ਰਾਇਲਜ਼, ਬੈਂਗਲੁਰੂ ਨੂੰ 7 ਵਿਕਟਾਂ ਨਾਲ ਹਰਾਇਆ