ETV Bharat / city

ਬਿਜਲੀ ਸੰਕਟ ਨੂੰ ਲੈਕੇ ਪਰਗਟ ਸਿੰਘ ਦਾ ਅਹਿਮ ਬਿਆਨ - power crisis

ਸੂਬੇ ਦੇ ਵਿੱਚ ਬਣੇ ਬਿਜਲੀ ਸੰਕਟ (Power crisis) ਨੂੰ ਲੈਕੇ ਪਰਗਟ ਸਿੰਘ (Pargat Singh) ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਪਰਗਟ ਸਿੰਘ ਨੇ ਕਿਹਾ ਕਿ ਬਿਜਲੀ ਦੀ ਸਮੱਸਿਆ ਆ ਰਹੀ ਹੈ ਪਰ ਸਰਕਾਰ ਇਸ ਸਮੱਸਿਆ ਦੇ ਹੱਲ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਿਜਲੀ ਦੇ ਮਸਲੇ ਨੂੰ ਹੱਲ ਕੀਤਾ ਜਾਵੇਗਾ ਫਿਰ ਬਿਜਲੀ ਸਮਝੌਤਿਆਂ ਨੂੰ ਸਬੰਧੀ ਵੀ ਚਰਚਾ ਕੀਤੀ ਜਾਵੇਗੀ।

ਬਿਜਲੀ ਸੰਕਟ ਨੂੰ ਲੈਕੇ ਪਰਗਟ ਸਿੰਘ ਦਾ ਅਹਿਮ ਬਿਆਨ

author img

By

Published : Oct 11, 2021, 5:39 PM IST

ਚੰਡੀਗੜ੍ਹ: ਸੂਬੇ ‘ਚ ਬਣੇ ਬਿਜਲੀ ਸੰਕਟ (Power crisis) ਨੂੰ ਲੈਕੇ ਲਗਾਤਾਰ ਸਿਆਸਤ ਭਖਦੀ ਜਾ ਰਹੀ ਹੈ। ਵਿਰੋਧੀ ਪਾਰਟੀਆਂ ਦੇ ਵੱਲੋਂ ਵੀ ਸੂਬਾ ਸਰਕਾਰ ਨੂੰ ਘੇਰਿਆ ਜਾ ਰਹੇ ਹੈ ਅਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਸੂਬੇ ਦੇ ਕਿਸਾਨਾਂ ਵੱਲੋਂ ਖੇਤਾਂ ਲਈ ਬਿਜਲੀ ਸਪਲਾਈ ਘੱਟ ਮਿਲਣ ਕਾਰਨ ਸਰਕਾਰ ਖਿਲਾਫ਼ ਸੜਕਾਂ ਤੇ ਆਕੇ ਸਮੱਸਿਆ ਦੇ ਹੱਲ ਦੀ ਜਲਦ ਮੰਗ ਕੀਤੀ ਜਾ ਰਹੀ ਹੈ। ਇਸ ਮਸਲੇ ਨੂੰ ਲੈਕੇ ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ (Cabinet Anand Pargat Singh) ਨੇ ਕਿਹਾ ਕਿ ਸਰਕਾਰ ਇਸ ਮਸਲੇ ਨੂੰ ਹੱਲ ਕਰਨ ਦੇ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਇਸ ਤੇ ਲਗਾਤਾਰ ਚਰਚਾ ਚੱਲ ਰਹੀ ਹੈ ਕਿ ਕੋਲੇ ਦੀ ਸਪਲਾਈ ਜਲਦ ਤੋਂ ਜਲਦ ਹੋ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਸਮੱਸਿਆ ਪੂਰੇ ਦੇਸ਼ ਦੇ ਵਿੱਚ ਬਣੀ ਹੋਈ ਹੈ। ਪਰਗਟ ਸਿੰਘ ਨੇ ਕਿਹਾ ਕਿ ਪਹਿਲਾਂ ਬਿਜਲੀ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇਗੀ ਤੇ ਫਿਰ ਉਸ ਤੋਂ ਬਾਅਦ ਬਿਜਲੀ ਸਮਝੌਤਿਆਂ ਤੇ ਵੀ ਕੰਮ ਕੀਤਾ ਜਾਵੇਗਾ।

ਬਿਜਲੀ ਸੰਕਟ ਨੂੰ ਲੈਕੇ ਪਰਗਟ ਸਿੰਘ ਦਾ ਅਹਿਮ ਬਿਆਨ

ਲਖੀਮਪੁਰ ਘਟਨਾ ‘ਤੇ ਬੋਲੇ ਪਰਗਟ ਸਿੰਘ

ਲਖੀਮਪੁਰ ਖੀਰੀ ਘਟਨਾ ਤੇ ਬੋਲਦਿਆਂ ਪਰਗਟ ਸਿੰਘ (Cabinet Anand Pargat Singh) ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪੀੜਤਾਂ ਨੂੰ ਇਨਸਾਫ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਵੀ ਉਨ੍ਹਾਂ ਦੀ ਪਾਰਟੀ ਆਗੂਆਂ ਤੇ ਵਰਕਰਾਂ ਰੋਸ ਜਤਾਉਣ ਦੇ ਲਈ ਮੋਨ ਵਰਤ ਰੱਖੇ ਜਾ ਰਹੇ ਹਨ ਤਾਂ ਕਿ ਪੀੜਤਾਂ ਨੂੰ ਇਨਸਾਫ ਮਿਲ ਸਕੇ।

'ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਕਰ ਰਹੀ ਸਖ਼ਤੀ'

ਇੱਕ ਸਵਾਲ ਦੇ ਜਵਾਬ ਵਿੱਚ ਪਰਗਟ ਸਿੰਘ (Cabinet Anand Pargat Singh) ਨੇ ਕਿਹਾ ਕਿ ਸਰਕਾਰ ਪਰਾਲੀ ਸਾੜਨ ਦੇ ਸਬੰਧ ਵਿੱਚ ਬਹੁਤ ਸਖ਼ਤ ਕਦਮ ਚੁੱਕ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਰਾਲੀ ਤੋਂ ਛੁਟਕਾਰਾ ਪਾਉਣ ਲਈ ਕਿਸਾਨਾਂ ਨੂੰ ਤਕਨਾਲੋਜੀ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕਰ ਰਹੀ ਹੈ। ਕਿਉਂਕਿ ਅੱਜ ਪ੍ਰਦੂਸ਼ਣ ਨਾ ਸਿਰਫ ਪੰਜਾਬ ਬਲਕਿ ਦੇਸ਼ ਦੀ ਇੱਕ ਵੱਡੀ ਸਮੱਸਿਆ ਹੈ ਅਤੇ ਇਸ ਵਿੱਚ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ।

ਕੇਜਰੀਵਾਲ ਦੇ ਇਲਜ਼ਾਮਾਂ ਦਾ ਨਹੀਂ ਦਿੱਤਾ ਜਵਾਬ

ਪਰਗਟ ਸਿੰਘ (Cabinet Anand Pargat Singh) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੇ ਉਸ ਦੋਸ਼ ਦਾ ਕੋਈ ਜਵਾਬ ਨਹੀਂ ਦਿੱਤਾ ਜਿਸ ਵਿੱਚ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਵਿੱਚ ਚੱਲ ਰਹੇ ਪਰਾਲੀ ਦਾ ਧੂੰਆਂ ਦਿੱਲੀ ਵਿੱਚ ਦਾਖਲ ਹੋਵੇਗਾ। ਇਸ 'ਤੇ ਪਰਗਟ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਬਹੁਤ ਕੁਝ ਕਹਿੰਦੇ ਹਨ।

ਸ਼ਿਲਾਂਗ 'ਚ ਸਿੱਖਾਂ ਦੇ ਘਰ ਢਾਹੁਣ ਦੀ ਕੀਤੀ ਨਿੰਦਿਆ

ਪਰਗਟ ਸਿੰਘ (Cabinet Anand Pargat Singh) ਨੇ ਸ਼ਿਲਾਂਗ ਵਿੱਚ ਸਿੱਖਾਂ ਦੇ ਘਰ ਢਾਹੁਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਵਿੱਚ ਅਜਿਹਾ ਮਾਹੌਲ ਪੈਦਾ ਨਹੀਂ ਕਰਨਾ ਚਾਹੀਦਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਫਿਲਾਸਫੀ ਉੱਪਰ ਚੱਲਣਾ ਚਾਹੀਦਾ ਹੈ ਜਿੱਥੇ ਕਿਸੇ ਧਰਮ ਜਾਤ ਦੀ ਗੱਲ ਨਹੀਂ ਹੁੰਦੀ ਬਲਿਕ ਮਨੁੱਖਤਾ ਦੀ ਗੱਲ ਹੁੰਦੀ ਚੰਗਾ ਇਨਸਾਨ ਬਣਨ ਦੀ ਗੱਲ ਹੁੰਦੀ ਹੈ।

ਇਹ ਵੀ ਪੜ੍ਹੋ:ਸਿੱਖਿਆ ਵਿਭਾਗ 'ਚ ਭਰਤੀ ਦੌਰਾਨ ਅਧਿਆਪਕਾਂ ਨੂੰ ਜਲਦ ਸੌਂਪੇ ਜਾਣਗੇ ਨਿਯੁਕਤੀ ਪੱਤਰ

ETV Bharat Logo

Copyright © 2024 Ushodaya Enterprises Pvt. Ltd., All Rights Reserved.