ETV Bharat / city

ਬਠਿੰਡਾ ਵਿਖੇ ਮੁੱਖ ਮੰਤਰੀ ਚੰਨੀ ਨੇ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

ਮੁੱਖ ਮੰਤਰੀ ਨੇ ਬੁਰਾਈ ਤੇ ਇਛਾਈ ਦੀ ਜਿੱਤ ਦੇ ਪ੍ਰਤੀਕ ਦੁ਼ਸਹਿਰੇ ਦੇ ਤਿਉਹਾਰ ਮੌਕੇ ਸੂਬੇ ਦੇ ਲੋਕਾਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼ਹਿਰੀ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਇਸ ਲਈ ਉਨ੍ਹਾਂ ਕੋਲ ਵਿਕਾਸ ਦਾ ਪੂਰਾ ਖ਼ਾਕਾ ਹੈ, ਜਿਸ ਵਿਚ ਸੀਵਰੇਜ਼ ਸਿਸਟਮ, ਵਧੀਆ ਮਾਰਕਿੱਟਾਂ ਅਤੇ ਪਾਰਕਾਂ ਆਦਿ ਹੋਣ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ।

ਚਰਨਜੀਤ ਸਿੰਘ ਚੰਨੀ
ਚਰਨਜੀਤ ਸਿੰਘ ਚੰਨੀ
author img

By

Published : Oct 15, 2021, 5:48 PM IST

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਬਠਿੰਡਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ ਆਧੁਨਿਕ ਦੌਰ ਦੀ ਭੱਜ-ਦੌੜ ਵਾਲੀ ਜੀਵਨਸ਼ੈਲੀ ਵਿਚ ਲੋਕਾਂ ਨੂੰ ਚੰਗੀ ਸਿਹਤ ਨਾਲ ਜੋੜਨ ਲਈ ਸੂਬੇ ਭਰ ਵਿਚ ਪਾਰਕ ਵਿਕਸਿਤ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਬੁਰਾਈ ਤੇ ਇਛਾਈ ਦੀ ਜਿੱਤ ਦੇ ਪ੍ਰਤੀਕ ਦੁ਼ਸਹਿਰੇ ਦੇ ਤਿਉਹਾਰ ਮੌਕੇ ਸੂਬੇ ਦੇ ਲੋਕਾਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼ਹਿਰੀ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਇਸ ਲਈ ਉਨ੍ਹਾਂ ਕੋਲ ਵਿਕਾਸ ਦਾ ਪੂਰਾ ਖ਼ਾਕਾ ਹੈ, ਜਿਸ ਵਿਚ ਸੀਵਰੇਜ਼ ਸਿਸਟਮ, ਵਧੀਆ ਮਾਰਕਿੱਟਾਂ ਅਤੇ ਪਾਰਕਾਂ ਆਦਿ ਹੋਣ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਨੂੰ ਬਿਨਾਂ ਕਿਸੇ ਮੁਸ਼ਕਿਲ ਅਤੇ ਬਿਨਾਂ ਕਿਸੇ ਦੇਰੀ ਦੇ ਮਿਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ 2 ਅਗਸਤ 1999 ਨੂੰ ਸੂਰਨਕੋਟ, ਜੰਮੂ ਕਸ਼ਮੀਰ ਵਿਖੇ ਆਪਣਾ ਸਰਵ ਉੱਚ ਬਲੀਦਾਨ ਦੇਣ ਵਾਲੇ ਸੰਦੀਪ ਸਿੰਘ ਦੇ ਮਾਤਾ-ਪਿਤਾ ਨੂੰ ਮਿਲ ਕੇ ਆਸ਼ੀਰਵਾਦ ਲੈਣਾ ਉਨ੍ਹਾਂ ਲਈ ਇੱਕ ਭਾਵੁਕ ਪਲ ਹੈ। ਇਸ ਮੌਕੇ ਸੀਐਮ ਚੰਨੀ ਨੇ ਸੈਨਿਕਾਂ ਅਤੇ ਅਧਿਆਪਕਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਪਾਸੇ ਜਿੱਥੇ ਆਪਣੇ ਦਿਲ ਵਿਚ ਦੇਸ਼ ਭਗਤੀ ਦੀ ਭਾਵਨਾ ਰੱਖਦੇ ਹਨ, ਉੱਥੇ ਹੀ ਰਾਸ਼ਟਰ ਨਿਰਮਾਣ ਵਿਚ ਆਪਣੀ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਜਿੱਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੋਕਾਂ ਨੂੰ ਦੁਸਹਿਰੇ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ, ਉੱਥੇ ਹੀ ਉਨ੍ਹਾਂ ਪਿਛਲੇ ਦਿਨੀਂ ਕਸ਼ਮੀਰ ਵਿਚ ਸ਼ਹੀਦ ਹੋਏ 5 ਜਵਾਨਾਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਭਾਰਤ ਸ਼ਾਂਤੀ ਪਸੰਦ ਦੇਸ਼ ਹੈ ਪਰ ਇਸ ਨੂੰ ਕਮਜ਼ੋਰ ਸਮਝਣ ਵਾਲੇ ਦੁਸ਼ਮਣਾਂ ਦਾ ਮੂੰਹ ਤੋੜ ਜਵਾਬ ਦੇਣਾ ਵੀ ਜਾਣਦਾ ਹੈ। ਸਿੱਖ ਰੈਜੀਮੈਂਟ ਅਤੇ ਪੰਜਾਬ ਨੂੰ ਭਾਰਤੀ ਫੌਜ ਦੇ ਸਿਰ ਦਾ ਤਾਜ਼ ਦਸਦਿਆਂ ਵਿੱਤ ਮੰਤਰੀ ਨੇ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੇ ਮਾਪਿਆਂ ਨੂੰ ਵੀ ਸਿਜ਼ਦਾ ਕੀਤਾ। ਉਨ੍ਹਾਂ ਨੇ 2 ਕਿਲੋ ਵਾਟ ਤੱਕ ਦੇ ਬਿਜਲੀ ਲੋਡ ਵਾਲੇ ਉਪਭੋਗਤਾਵਾਂ ਦੇ ਬਿੱਲ ਬਕਾਏ ਦੀ ਮੁਆਫ਼ੀ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਬਠਿੰਡਾ ਦੌਰੇ ਦੌਰਾਨ ਮੁੱਖ ਮੰਤਰੀ ਨੇ 30 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਨਹਿਰ ਦੇ ਨਵੀਨੀਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰੋਜ਼ ਗਾਰਡਨ ਬਠਿੰਡਾ ਵਿਖੇ 2 ਏਕੜ ਵਿਚ 27.15 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਬਲਵੰਤ ਗਾਰਗੀ ਮਲਟੀਪਰਪਜ਼ ਔਡੀਟੌਰੀਅਮ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਵਿਚ 928 ਵਿਅਕਤੀਆਂ ਦੀ ਬੈਠਣ ਦੀ ਸਮਰੱਥਾਂ ਤੋਂ ਇਲਾਵਾ 120 ਲੋਕਾਂ ਲਈ ਓਪਨ ਏਅਰ ਥੀਏਟਰ, ਕਲਾ ਅਤੇ ਪ੍ਰਦਰਸ਼ਨੀ ਹਾਲ, ਕਾਨਫ਼ਰੰਸ ਹਾਲ, ਸੈਮੀਨਾਰ ਹਾਲ, ਕੈਫੇਟੇਰੀਆ ਵੀ ਬਣੇਗਾ।

ਮੁੱਖ ਮੰਤਰੀ ਨੇ ਮੈਰੀਟੋਰੀਅਸ ਸਕੂਲ ਵਿਖੇ ਸਥਾਪਿਤ ਵਿਸ਼ੇਸ਼ ਡੇਂਗੂ ਵਾਰਡ ਦਾ ਦੌਰਾ ਵੀ ਕੀਤਾ ਅਤੇ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਇੱਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਨੇ ਵਿੱਤ ਮੰਤਰੀ ਦੀ ਇੱਥੇ ਬਨਣ ਵਾਲੀ ਰਿਹਾਇਸ਼ ਦਾ ਨੀਂਹ ਪੱਥਰ ਰੱਖਿਆ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਗ੍ਰਹਿ ਵਿਖੇ ਵੀ ਗਏ।

ਇਹ ਵੀ ਪੜੋ: ਬਠਿੰਡਾ ਪਹੁੰਚੇ CM ਚੰਨੀ ਨੇ ਕੀਤਾ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ , ਹੋਰ ਵੀ ਕੀਤੇ ਕਈ ਵੱਡੇ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.