ETV Bharat / city

ਸਰਕਾਰ ਇਸ ਤਰ੍ਹਾਂ ਕਰੇਗੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ...

ਸੂਬੇ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ ਇਸ ਦੇ ਨਾਲ ਹੀ ਸਰਕਾਰ ਵੱਲੋਂ ਲੋਕਾਂ ਨਾਲ ਵੱਖ ਵੱਖ ਪੱਧਰ ‘ਤੇ ਰਾਬਤਾ ਕਾਇਮ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਚ ਕਾਂਗਰਸ ਦਫਤਰ ਦੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੇ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

ਸਰਕਾਰ ਇਸ ਤਰ੍ਹਾਂ ਕਰੇਗੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ...
ਸਰਕਾਰ ਇਸ ਤਰ੍ਹਾਂ ਕਰੇਗੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ...
author img

By

Published : Aug 23, 2021, 6:20 PM IST

ਚੰਡੀਗੜ੍ਹ: ਬੀਤੇ ਦਿਨ ਪੰਜਾਬ ਕਾਂਗਰਸ (Punjab Congress) ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਮੁੱਖ ਮੰਤਰੀ ਦੀ ਸਹਿਮਤੀ ਨਾਲ ਮੰਤਰੀਆਂ ਦਾ ਇੱਕ ਰੋਸਟਰ ਤਿਆਰ ਕੀਤਾ ਗਿਆ ਸੀ। ਜਿਨ੍ਹਾਂ ਵੱਲੋਂ ਹਰ ਰੋਜ਼ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਪੰਜਾਬ ਕਾਂਗਰਸ ਦਫ਼ਤਰ ਵਿੱਚ ਬੈਠ ਕੇ ਸੁਣਿਆ ਜਾਣੀਆਂ ਸਨ ਅਤੇ ਉਸੇ ਤਰਜ਼ ਉੱਤੇ ਅੱਜ ਹਾਲਾਂਕਿ ਪੰਜਾਬ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਵਾਰੀ ਸੀ ਪਰ ਉਨ੍ਹਾਂ ਦੀ ਥਾਂ ‘ਤੇ ਅੱਜ ਭਾਰਤ ਭੂਸ਼ਣ ਆਸ਼ੂ ਵੱਲੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ।

ਸਰਕਾਰ ਇਸ ਤਰ੍ਹਾਂ ਕਰੇਗੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ...

ਇਸ ਮੌਕੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਵਾਸਤੇ ਬਣਾਈ ਗਈ ਸਬ ਕਮੇਟੀ ਦਾ ਹਿੱਸਾ ਹਨ ਅਤੇ ਉਹ ਉਸ ਕੰਮ ਵਿੱਚ ਰੁੱਝੇ ਹੋਏ ਹਨ ਜਿਸ ਕਰਕੇ ਮੇਰੇ ਵੱਲੋਂ ਅੱਜ ਬੈਠਕ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਤਕਰੀਬਨ ਪੰਜਾਹ ਦੇ ਕਰੀਬ ਲੋਕ ਉਨ੍ਹਾਂ ਨੂੰ ਮਿਲੇ ਹਨ। ਆਸ਼ੂ ਨੇ ਦੱਸਿਆ ਕਿ ਇਸਦੇ ਨਾਲ ਕਈ ਜਥੇਬੰਦੀਆਂ ਦੇ ਆਗੂ ਵੀ ਉਨ੍ਹਾਂ ਨੂੰ ਮਿਲੇ ਹਨ। ਉਨ੍ਹਾਂ ਕਿਹਾ ਸਾਰਿਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਹਨ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਤਾਂ ਕਿ ਸਾਰਿਆਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ।

ਇਸ ਮੌਕੇ ਭਾਰਤ ਭੂਸ਼ਣ ਆਸ਼ੂ ਦਾ ਪੰਜਾਬ ਕਾਂਗਰਸ (Punjab Congress) ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਵਿਵਾਦਿਤ ਬਿਆਨ ਨੂੰ ਲੈਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਮਸਲੇ ਦਾ ਜਵਾਬ ਸਿੱਧੂ ਦੇ ਸਲਾਹਕਾਰ ਜਾਂ ਫਿਰ ਸਿੱਧੂ ਦੇ ਸਕਦੇ ਹਨ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਇਸ ਤਰ੍ਹਾਂ ਦੇ ਬਿਆਨ ਨਾਲ ਸਹਿਮਤ ਨਹੀਂ ।

ਇਹ ਵੀ ਪੜ੍ਹੋ:ਸਿੱਧੂ ਦੇ ਸਲਾਹਕਾਰ ‘ਤੇ ਹੋਵੇਗੀ ਕਾਰਵਾਈ !

ETV Bharat Logo

Copyright © 2024 Ushodaya Enterprises Pvt. Ltd., All Rights Reserved.