ਚੰਡੀਗੜ੍ਹ: ਜੰਮੂ ਕਸ਼ਮੀਰ ਵਿੱਚ ਡੀਲਿਮੀਟੇਸ਼ਨ ਕਮਿਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਬੈਠਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੀ ਸ਼ਿਰਕਤ ਕਰੇਗਾ ।ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੇਰੀ ਡਿਊਟੀ ਲਗਾਈ ਗਈ ਹੈ ਕਿ ਮੈਂ ਜੰਮੂ ਜਾ ਕੇ ਕਮਿਸ਼ਨ ਨਾਲ ਮੁਲਾਕਾਤ ਕਰਾਂ ਅਤੇ ਸਿੱਖ ਭਾਈਚਾਰੇ ਦੀ ਗੱਲ ਉਨ੍ਹਾਂ ਤੱਕ ਪਹੁੰਚਾਵਾਂ।
ਚੰਦੂਮਾਜਰਾ ਨੇ ਕਿਹਾ ਕਿ ਇਸ ਬਾਬਤ ਉਹ ਕਮਿਸ਼ਨ ਨਾਲ ਮੁਲਾਕਾਤ ਕਰਨਗੇ ਅਤੇ ਮੰਗ ਕਰਨਗੇ ਕਿ 2 ਸੀਟਾਂ ਸ਼੍ਰੀਨਗਰ ਲਈ ਅਤੇ 3 ਸੀਟਾਂ ਜੰਮੂ ਖੇਤਰ ਦੇ ਸਿੱਖ ਭਾਈਚਾਰੇ ਲਈ ਰਿਜ਼ਰਵ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਹ ਸੀਟਾਂ ਸਿੱਖ ਭਾਈਚਾਰੇ ਦੇ ਇਤਿਹਾਸ ਅਤੇ ਜੰਮੂ ਵਿੱਚ ਉਨ੍ਹਾਂ ਦੀ ਘੱਟ ਗਿਣਤੀ ਨੂੰ ਦੇਖਦਿਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੀ ਬੜੇ ਲੰਬੇ ਸਮੇਂ ਤੋਂ ਮੰਗ ਵੀ ਰਹੀ ਹੈ ਕਿਉਂਕਿ ਔਖੇ ਹਾਲਾਤਾਂ ਵਿੱਚ ਵੀ ਉਹ ਜੰਮੂ ਕਸ਼ਮੀਰ ਵਿੱਚ ਰਹੇ ਅਤੇ ਸਿੱਖ ਭਾਈਚਾਰਾ ਮਹਿਸੂਸ ਕਰਦਾ ਹੈ ਕਿ ਉਨ੍ਹਾਂ ਨੂੰ ਇਹ ਹੱਕ ਮਿਲਣਾ ਚਾਹੀਦਾ ਹੈ ।
ਇਹ ਵੀ ਪੜ੍ਹੋ:ਰਵਨੀਤ ਬਿੱਟੂ ਦੇ ਮੁਆਫੀ ਮੰਗਣ ਤੋਂ ਵੀ ਅਕਾਲੀ ਦਲ ਨੂੰ ਇਤਰਾਜ਼ !