ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨਾ ਕਰਵਾਉਣ ਦੇ ਲਈ ਵਿਦਿਆਰਥੀ ਲਗਾਤਾਰ ਧਰਨੇ ‘ਤੇ ਬੈਠੇ ਹਨ। ਵਿਦਿਆਰਥੀਆਂ ਦੇ ਵਿਰੋਧ ਨੂੰ 22 ਦਿਨ ਹੋ ਗਏ ਹਨ ਪਰ ਅਜੇ ਤੱਕ ਮਸਲਾ ਕਿਸੇ ਵੀ ਤਣ ਪੱਤਣ ਨਹੀਂ ਲੱਗਾ। ਨੌਜਵਾਨਾਂ ਦੇ ਧਰਨੇ ਵਿੱਚ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਫੂਲ ਸਿੰਘ ਵੱਲੋਂ ਕੇਂਦਰ ਸਰਕਾਰ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਜੋ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਹੈ ਉਹ ਕੇਂਦਰ ਅਤੇ ਆਰਐੱਸਐੱਸ ਦੇ ਇਸ਼ਾਰੇ ਉੱਪਰ ਕੰਮ ਕਰ ਰਿਹਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਤਾਨਾਸ਼ਾਹੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਰੋਧ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ, ਇਸੇ ਲਈ ਕਿਸਾਨ ਵਿਰੋਧ ਕਰ ਰਹੇ ਹਨ, ਪਰ ਭਾਜਪਾ ਵੱਲੋਂ ਲਗਾਤਾਰ ਹਿੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟਾਂ ਚੋਣਾਂ ਹੋਣੀਆਂ ਚਾਹੀਦੀਆਂ ਹਨ।ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਵਿਦਿਆਰਥੀਆਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਵਿਦਿਆਰਥੀਆਂ ਦੇ ਇਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਵੱਲੋਂ ਜੰਮਕੇ ਕੇਂਦਰ ਸਰਕਾਰ ਖਿਲਾਫ਼ ਭੜਾਸ ਕੱਢੀ।
ਇਸ ਮੌਕੇ ਗੁਰਨਾਮ ਚੜੂਨੀ ਨੇ ਕਿਹਾ ਕਿ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵਲੋਂ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ । ਇਸ ਦੌਰਾਨ ਚੜੂਨੀ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਹ ਭਾਜਪਾ ਨੂੰ ਸੁਧਾਰਨ ਚਾਹਣ ਸੁਧਾਰ ਸਕਦੇ ਹੈ ਪਰ ਉਹ ਅਜਿਹਾ ਨਹੀਂ ਚਾਹੁੰਦੇ ਕਿਉਂਕਿ ਉਹ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰ ਰਹੇ ਹਨ।
ਇਹ ਵੀ ਪੜ੍ਹੋ:ਫਿਲੀਪੀਂਸ ਨੇ ਐਂਟਰੀ ਤੋਂ ਪਾਬੰਦੀ ਹਟਾਈ, ਭਾਰਤ ਸਣੇ ਇਨ੍ਹਾਂ ਦਸ ਦੇਸ਼ਾਂ ਨੂੰ ਦਿੱਤੀ ਮਨਜ਼ੂਰੀ