ਚੰਡੀਗੜ੍ਹ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੇ ਲਈ ਅਪੀਲ ਕੀਤੀ ਕਿਉਂਕਿ ਸਰਕਾਰ ਦਾ ਵਕੀਲ ਕੋਰੋਨਾ ਪਾਜ਼ੀਟਿਵ ਹੈ।ਇਸ ਲਈ ਸਰਕਾਰ ਨੇ ਅਪੀਲ ਕੀਤੀ ਹੈ ਕਿ ਮਾਮਲੇ ਦੀ ਸੁਣਵਾਈ ਨੂੰ ਮੁਲਤਵੀ ਕੀਤਾ ਜਾਵੇ।ਸਰਕਾਰ ਨੇ ਅਪੀਲ ਦੀ ਅਰਜੀ ਵਿਚ ਐਸ ਆਈ ਟੀ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੇ ਅਸਤੀਫ਼ੇ ਦਾ ਵੀ ਜ਼ਿਕਰ ਕੀਤਾ ਹੈ।
ਹਾਈ ਕੋਰਟ ਨੇ ਸਰਕਾਰ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ 13 ਮਈ ਦੀ ਅਗਲੀ ਤਾਰੀਖ ਮੁਲਤਵੀ ਕਰ ਦਿੱਤੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਦੀ ਜਸਟਿਸ ਅਲਕਾ ਸਰੀਨ ਦੀ ਕੋਰਟ ਵਿੱਚ ਸੁਣਵਾਈ ਹੋਣੀ ਸੀ।ਮਾਮਲੇ ਵਿੱਚ ਐਸ ਆਈ ਟੀ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਖਾਰਿਜ ਕਰਨ ਦੀ ਅਪੀਲ ਕੀਤੀ ਹੋਈ ਹੈ।
ਇਹ ਵੀ ਪੜੋ:ਰਾਹੁਲ ਗਾਂਧੀ ਕੋਰੋਨਾ ਪਾਜ਼ੀਟਿਵ, ਸੰਪਰਕ ਵਿਚ ਆਏ ਲੋਕਾਂ ਨੂੰ ਕੀਤੀ ਅਪੀਲ