ETV Bharat / city

ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਸਿੱਖਿਆ ਮੰਤਰੀ ਨੇ ਕਹੀਆਂ ਇਹ ਵੱਡੀਆਂ ਗੱਲਾਂ

author img

By

Published : Nov 2, 2021, 5:36 PM IST

ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਨੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਦ੍ਰਿੜ ਇਰਾਦੇ, ਸਖ਼ਤ ਮਿਹਨਤ ਅਤੇ ਸਮਰਪਣ ਦੀ ਭਾਵਨਾ ਨਾਲ ਅੱਗੇ ਵਧਿਆ ਜਾ ਸਕਦਾ ਹੈ। ਇਸਦੇ ਨਾਲ ਹੀ ਉਨ੍ਹਾਂ ਮਾਤ ਭਾਸ਼ਾ ਪੰਜਾਬੀ ਨੂੰ ਅਹਿਮੀਅਤ ਦੇਣ ‘ਤੇ ਜ਼ੋਰ ਦਿੱਤਾ ਹੈ।

ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਸਿੱਖਿਆ ਮੰਤਰੀ ਨੇ ਕਹੀਆਂ ਇਹ ਵੱਡੀਆਂ ਗੱਲਾਂ
ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਸਿੱਖਿਆ ਮੰਤਰੀ ਨੇ ਕਹੀਆਂ ਇਹ ਵੱਡੀਆਂ ਗੱਲਾਂ

ਚੰਡੀਗੜ: ਨੌਜਵਾਨਾਂ ਨੂੰ ਨਿਸ਼ਾਨੇ ਦੀ ਪ੍ਰਾਪਤੀ ਲਈ ਸਖਤ ਮਿਹਨਤ, ਦ੍ਰਿੜ ਇਰਾਦੇ ਤੇ ਸਮਰਪਣ ਭਾਵਨਾ ਨਾਲ ਆਪਣ ਕੰਮ ਕਰਨਾ ਚਾਹੀਦਾ ਹੈ। ਟੀਚਾ ਕਿੰਨਾ ਵੀ ਮੁਸ਼ਕਲ ਹੋਵੇ, ਉਹ ਅਸੰਭਵਨ ਨਹੀਂ ਹੁੰਦਾ ਜਿਸ ਲਈ ਹਾਂਪੱਖੀ ਰਵੱਈਆ ਨਹੀਂ ਛੱਡਣਾ ਚਾਹੀਦਾ। ਹਰ ਬੱਚੇ ਅੰਦਰ ਹੁਨਰ ਛੁਪਿਆ ਹੁੰਦਾ ਹੈ, ਲੋੜ ਹੈ ਇਸ ਦੀ ਸ਼ਨਾਖਤ ਕਰਕੇ ਤਰਾਸ਼ਣ ਦੀ। ਪ੍ਰਾਇਮਰੀ ਤੋਂ ਹੀ ਬੱਚਿਆਂ ਦੀ ਕਰੀਅਰ ਕਾਊਂਸਿੰਗ ਕਰਨੀ ਚਾਹੀਦੀ ਹੈ। ਇਹ ਗੱਲ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਐਜੂਸੈਟ ਰਾਹੀਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਆਪਣੇ ਸੰਬੋਧਨ ਵਿੱਚ ਕਹੀ।

ਪਰਗਟ ਸਿੰਘ (Pargat Singh) ਨੇ ਟਾਟਾਂ ਉੱਤੇ ਬੈਠੇ ਕੇ ਛੋਟੇ ਹੁੰਦਿਆਂ ਸਕੂਲ ਵਿੱਚ ਕੀਤੀ ਪੜਾਈ ਦੇ ਦਿਨਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਅੱਜ ਉਹ ਜਿਸ ਮੁਕਾਮ ਉੱਤੇ ਵੀ ਹਨ, ਉਹ ਆਪਣੇ ਅਧਿਆਪਕਾਂ ਦੀ ਬਦੌਲਤ ਹਨ। ਉਨਾਂ ਆਪਣੇ ਮੁੱਖ ਅਧਿਆਪਕ ਰਹੇ ਮੁਖਤਿਆਰ ਸਿੰਘ, ਮੈਥ ਮਾਸਟਰ ਬਸੰਤ ਸਿੰਘ, ਫਿਜ਼ੀਕਲ ਐਜੂਕੇਸ਼ਨ ਟੀਚਰ ਦਲਜੀਤ ਸਿੰਘ, ਹਿੰਦੀ ਅਧਿਆਪਕਾ ਸੀਤਾ ਸ਼ਰਮਾ, ਡਰਾਇੰਗ ਟੀਚਰ ਗਿਆਨ ਚੰਦ ਨੂੰ ਚੇਤੇ ਕਰਦਿਆਂ ਕਿਹਾ ਕਿ ਅਧਿਆਪਕ ਦਾ ਸਮਾਜ ਵਿੱਚ ਜੋ ਰੁਤਬਾ ਹੈ, ਉਸ ਦੇ ਬਰਾਬਰ ਹੋਰ ਕੋਈ ਵੀ ਨਹੀਂ ਹੈ।

ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੀ ਚੰਗੀ ਸਿਹਤ ਅਤੇ ਵਾਤਾਵਰਨ ਦੀ ਸੰਭਾਲ ਲਈ ਇਸ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪਟਾਕਿਆਂ ਦੀ ਵਰਤੋਂ ਨਾ ਕਰਨ ਲਈ ਕਹਿੰਦਿਆਂ ਗਰੀਨ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਉਨਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਵਿਦਿਆਰਥੀਆਂ ਨੂੰ ਚੰਗੀ ਸਿਹਤ ਲਈ ਸੰਤੁਲਿਤ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਫਾਸਟ ਫੂਡ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਜਿਸ ਨਾਲ ਉਹ ਵਧੇਰੇ ਤੰਦਰੁਸਤ ਜੀਵਨ ਜੀ ਸਕਦੇ ਹਨ।

ਪਰਗਟ ਸਿੰਘ ਨੇ ਮਾਤ ਭਾਸ਼ਾ ਪੰਜਾਬੀ ਦੀ ਅਹਿਮੀਅਤ ਦੇਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਚੀਨ, ਜਪਾਨ ਵਰਗੇ ਮੁਲਕਾਂ ਨੇ ਆਪਣੇ ਮਾਤ ਭਾਸ਼ਾ ਵਿੱਚ ਹੀ ਤਰੱਕੀ ਕੀਤੀ ਹੈ। ਬੱਚਾ ਜੋ ਆਪਣੀ ਮਾਂ ਬੋਲੀ ਵਿੱਚ ਵਧੀਆ ਸਿੱਖ ਸਕਦਾ ਹੈ, ਉਹ ਹੋਰ ਕਿਸੇ ਭਾਸ਼ਾ ਵਿੱਚ ਨਹੀਂ। ਉਨਾਂ ਕਿਹਾ ਕਿ ਪੰਜਾਬੀ ਵਿੱਚ ਹਰ ਵਿਸ਼ੇ ਦਾ ਗਿਆਨ ਅਨੁਵਾਦ ਕਰਕੇ ਇਸ ਨੂੰ ਡਿਜੀਟਾਈਜ਼ਡ ਕੀਤਾ ਜਾਵੇ।

ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਚੰਗੀ ਜ਼ਿੰਦਗੀ ਜਿਉਣ ਦੇ ਹੁਨਰਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸਕਰਾਤਮਕ ਸੋਚ ਵਾਲਾ ਰਵੱਈਆ ਅਪਣਾਉਂਦੇ ਹੋਏ ਚੰਗੇ ਗੁਣਾਂ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਜੇਕਰ ਉਹ ਦ੍ਰਿੜ ਇਰਾਦੇ ਨਾਲ ਮਿਹਨਤ ਕਰਦੇ ਹਨ ਤਾਂ ਉਹ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਹਨ। ਜ਼ਿੰਦਗੀ ਵਿੱਚ ਮਾਤਾ-ਪਿਤਾ ਦੇ ਨਾਲ-ਨਾਲ ਅਧਿਆਪਕਾਂ ਦਾ ਰੋਲ ਵੀ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫਲਤਾ ਹਾਸਿਲ ਕਰਵਾਉਣ ਲਈ ਅਧਿਆਪਕ ਬਹੁਤ ਮਹੱਤਵਪੂਰਨ ਨਿਭਾਉਂਦੇ ਹਨ।

ਪਰਗਟ ਸਿੰਘ ਜੋ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਵੀ ਹਨ, ਨੇ ਆਪਣੇ ਹਾਕੀ ਖੇਡ ਦੇ ਸ਼ੁਰੂਆਤੀ ਦਿਨਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਕਿਵੇਂ 18 ਸਾਲ ਦੀ ਉਮਰ ਵਿੱਚ ਭਾਰਤੀ ਟੀਮ ਵੱਲੋਂ ਆਪਣੇ ਪਹਿਲੇ ਟੂਰ ਲਈ ਨਵੀਂ ਦਿੱਲੀ ਤੋਂ ਜਲੰਧਰ ਪਾਸਪੋਰਟ ਲੈਣ ਅੱਧੀ ਰਾਤ ਨੂੰ ਟਰੱਕਾਂ ਰਾਹੀਂ ਪੁੱਜੇ ਅਤੇ ਫੇਰ ਦੁਪਹਿਰ ਤੱਕ ਵਾਪਸ ਜਾਣ ਲਈ ਜਲੰਧਰ ਤੋਂ ਮਿੱਠਾਪੁਰ ਤੱਕ ਸੱਤ ਕਿਲੋਮੀਟਰ ਦੌੜ ਕੇ ਗਏ। ਉਨਾਂ ਕਿਹਾ ਕਿ ਹਾਕੀ ਖੇਡ ਨੇ ਉਨਾਂ ਨੂੰ ਟੀਮ ਭਾਵਨਾ ਵਿੱਚ ਖੇਡਣਾ ਸਿਖਾਇਆ ਜਿਸ ਲਈ ਜ਼ਿੰਦਗੀ ਦੇ ਹਰ ਮੰਚ ਉਤੇ ਟੀਮ ਖੇਡ ਵਿੱਚ ਵਿਸ਼ਵਾਸ ਰੱਖਦੇ ਹਨ ਜਿੱਥੇ ਹਰ ਵਿਅਕਤੀ ਦੀ ਆਪਣੀ ਅਹਿਮੀਅਤ ਹੈ।

ਇਸ ਮੌਕੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਨੇ ਕਿਹਾ ਕਿ ਪੜ੍ਹਾਈ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਸ ਲਈ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਚੰਗੇ ਕਿਰਦਾਰ ਦੇ ਵੀ ਧਾਰਨੀ ਹੋਣਾ ਚਾਹੀਦਾ ਹੈ। ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਅਗਰਵਾਲ ਨੇ ਸਿੱਖਿਆ ਵਿਭਾਗ ਵਿੱਚ ਪਿਛਲੇ ਸਮੇਂ ਵਿੱਚ ਹੋਈਆਂ ਨਵੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਤੋਂ ਅਸਤੀਫਾ, ਬਣਾਈ ਨਵੀਂ ਪਾਰਟੀ

ETV Bharat Logo

Copyright © 2024 Ushodaya Enterprises Pvt. Ltd., All Rights Reserved.