ETV Bharat / city

ਪੰਜਾਬ ਵਿਧਾਨ ਸਭਾ ਚੋਣਾਂ 2022: ਇਹਨਾਂ ਚਾਰ ਹਲਕਿਆਂ 'ਚ ਮੁਕਾਬਲਾ ਰੌਚਿਕ, ਜਾਣੋ ਕਿਉ...

20 ਫ਼ਰਵਰੀ ਨੂੰ ਪੰਜਾਬ ਵਿੱਚ ਵੋਟਾਂ ਨੇ ਹੁਣ ਦੇਖਣਾ ਇਹ ਹੋਵੇਗਾ ਕਿ ਕਿਹੜੀ ਪਾਰਟੀ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਵਿੱਚ ਸਫ਼ਲ ਹੋ ਪਾਏਗੀ। 10 ਮਾਰਚ ਨੂੰ ਨਤੀਜਾ ਐਲਾਨ ਦਿੱਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਚੋਣਾਂ
ਪੰਜਾਬ ਵਿਧਾਨ ਸਭਾ ਚੋਣਾਂ
author img

By

Published : Feb 16, 2022, 8:15 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਗਿਣਵੇ ਹੀ ਦਿਨ ਬਾਕੀ ਹਨ, ਅਤੇ ਫਿਰ ਪੰਜਾਬ ਵਿੱਚ ਪੰਜ ਸਾਲ ਲਈ ਇੱਕ ਸਰਕਾਰ ਬਣ ਜਾਵੇਗੀ। ਕਈ ਕਈ ਜਗ੍ਹਾਂ ਦਾ ਮੁਕਾਬਲਾ ਬਹੁਤ ਰੌਚਿਕ ਹੋਣ ਵਾਲਾ ਹੈ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਮਹਿਲਾ ਉਮੀਦਵਾਰ ਇਕ-ਦੂਜੇ ਨੂੰ ਸਖ਼ਤ ਟੱਕਰ ਦੇ ਰਹੀਆਂ ਹਨ। ਇਨ੍ਹਾਂ ਸੀਟਾਂ 'ਤੇ ਮੁਕਾਬਲਾ ਦਿਲਚਸਪ ਹੈ। 20 ਫਰਵਰੀ ਨੂੰ ਵੋਟਿੰਗ ਹੋਵੇਗੀ, ਫਿਰ 10 ਮਾਰਚ ਨੂੰ ਪਤਾ ਲੱਗੇਗਾ ਕਿ ਕਿਸ ਨੇ ਕਿਸ ਨੂੰ ਹਰਾਇਆ ਹੈ।

ਕਿਹੜੀਆਂ ਸੀਟਾਂ ਨੇ ਚਰਚਾ ਵਿੱਚ

ਪੰਜਾਬ ਵਿਧਾਨ ਸਭਾ ਚੋਣਾਂ 'ਚ ਕੁਝ ਅਜਿਹੀਆਂ ਸੀਟਾਂ ਹਨ, ਜੋ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹਨ। ਇਨ੍ਹਾਂ ਸੀਟਾਂ ਵਿੱਚ ਮਲੋਟ, ਮਲੇਰਕੋਟਲਾ, ਮੋਗਾ ਅਤੇ ਮੁਕਤਸਰ ਸ਼ਾਮਲ ਹਨ। ਇਨ੍ਹਾਂ 'ਤੇ ਮਰਦਾਂ ਨਾਲੋਂ ਵੱਧ ਮਹਿਲਾ ਉਮੀਦਵਾਰਾਂ ਦੀ ਚਰਚਾ ਹੋ ਰਹੀ ਹੈ। ਚਰਚਾ ਦਾ ਵੱਡਾ ਕਾਰਨ ਇਹ ਹੈ ਕਿ ਇਹ ਮਹਿਲਾ ਉਮੀਦਵਾਰ ਮਰਦਾਂ ਨਾਲੋਂ ਵੱਧ ਪੜ੍ਹੀਆਂ-ਲਿਖੀਆਂ ਹਨ ਅਤੇ ਪੈਸੇ ਦੀ ਤਾਕਤ ਵਿੱਚ ਵੀ ਅੱਗੇ ਹਨ। ਇਨ੍ਹਾਂ ਸੀਟਾਂ 'ਤੇ ਔਰਤਾਂ ਵਿਚਕਾਰ ਸਖ਼ਤ ਮੁਕਾਬਲਾ ਮੰਨਿਆ ਜਾ ਰਿਹਾ ਹੈ।

ਔਰਤਾਂ ਵਿੱਚ ਮੁਕਾਬਲਾ ਜ਼ਬਰਦਸਤ

ਕਾਂਗਰਸ ਨੇ ਸਾਰੀਆਂ ਚਾਰ ਵਿਧਾਨ ਸਭਾ ਸੀਟਾਂ ਮਲੋਟ, ਮਲੇਰਕੋਟਲਾ, ਮੋਗਾ ਅਤੇ ਮੁਕਤਸਰ 'ਤੇ ਮਹਿਲਾ ਉਮੀਦਵਾਰ ਖੜ੍ਹੇ ਕੀਤੇ ਹਨ। ਆਮ ਆਦਮੀ ਪਾਰਟੀ ਨੇ ਚਾਰ ਵਿੱਚੋਂ ਦੋ ਹਲਕਿਆਂ ਤੋਂ ਮਹਿਲਾ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। ਕਿਸਾਨ ਜਥੇਬੰਦੀਆਂ ਦੀ ਸਿਆਸੀ ਪਾਰਟੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨੇ ਵੀ ਇੱਕ-ਇੱਕ ਮਹਿਲਾ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ 'ਤੇ ਔਰਤਾਂ ਵਿਚਾਲੇ ਮੁਕਾਬਲਾ ਕਾਫੀ ਦਿਲਚਸਪ ਹੈ।

ਮਲੋਟ ਵਿਧਾਨ ਸਭਾ ਹਲਕੇ 'ਚ

ਮਲੋਟ ਵਿਧਾਨ ਸਭਾ ਹਲਕੇ 'ਚ ਕਾਂਗਰਸ ਤੇ 'ਆਪ' ਆਹਮੋ-ਸਾਹਮਣੇ ਹਨ। ਕਾਂਗਰਸ ਨੇ ਇੱਥੋਂ ‘ਆਪ’ ਦੀ ਬਾਗੀ ਰੁਪਿੰਦਰ ਕੌਰ ਰੂਬੀ ਨੂੰ ਮੈਦਾਨ ਵਿੱਚ ਉਤਾਰਿਆ ਹੈ। ‘ਆਪ’ ਨੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਸਾਧੂ ਸਿੰਘ ਦੀ ਬੇਟੀ ਡਾ. ਬਲਜੀਤ ਕੌਰ ਨੂੰ ਟਿਕਟ ਦਿੱਤੀ ਹੈ। ਚੋਣ ਵਿਚ ਇਹ ਮੁਕਾਬਲਾ ਕਾਫੀ ਰੋਮਾਂਚਕ ਮੰਨਿਆ ਜਾ ਰਿਹਾ ਹੈ।

ਮਲੇਰਕੋਟਲਾ 'ਚ

ਮਲੇਰਕੋਟਲਾ ਵਿੱਚ ਦੋ ਸਾਬਕਾ ਡੀਜੀਪੀਜ਼ ਦੀਆਂ ਪਤਨੀਆਂ ਵਿਚਾਲੇ ਸਿੱਧੀ ਟੱਕਰ ਹੈ। ਕਾਂਗਰਸ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੀ ਪਤਨੀ ਅਤੇ ਮੌਜੂਦਾ ਸਰਕਾਰ ਵਿੱਚ ਮੰਤਰੀ ਰਜ਼ੀਆ ਸੁਲਤਾਨਾ ਨੂੰ ਟਿਕਟ ਦਿੱਤੀ ਹੈ। ਜਦਕਿ ਪੰਜਾਬ ਲੋਕ ਕਾਂਗਰਸ ਨੇ ਸਾਬਕਾ ਡੀਜੀਪੀ ਮੁਹੰਮਦ ਇਜ਼ਹਾਰ ਆਲਮ ਦੀ ਪਤਨੀ ਫਰਜ਼ਾਨਾ ਆਲਮ ਨੂੰ ਟਿਕਟ ਦਿੱਤੀ ਹੈ। ਇਹ ਦੋਵੇਂ ਮਹਿਲਾ ਉਮੀਦਵਾਰ ਰਵਾਇਤੀ ਵਿਰੋਧੀ ਮੰਨੀਆਂ ਜਾਂਦੀਆਂ ਹਨ। ਸੁਲਤਾਨਾ ਇਸ ਸੀਟ ਤੋਂ ਤਿੰਨ ਵਾਰ ਅਤੇ ਫਰਜ਼ਾਨਾ ਆਲਮ ਇੱਕ ਵਾਰ ਜਿੱਤ ਚੁੱਕੀ ਹੈ।

ਮੋਗਾ ਸੀਟ ਲਈ ਮੁਕਾਬਲਾ

ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਦੇ ਚੋਣ ਮੈਦਾਨ ਵਿੱਚ ਆਉਣ ਤੋਂ ਬਾਅਦ ਮੋਗਾ ਸੀਟ ਲਈ ਮੁਕਾਬਲਾ ਕਾਫੀ ਦਿਲਚਸਪ ਹੋ ਗਿਆ ਹੈ। ਮੋਗਾ ਤੋਂ ਕਾਂਗਰਸ ਨੇ ਮਾਲਵਿਕਾ ਸੂਦ ਸੱਚਰ ਨੂੰ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ 'ਆਪ' ਨੇ ਮਾਲਵਿਕਾ ਦੇ ਸਾਹਮਣੇ ਡਾ: ਅਮਨਦੀਪ ਕੌਰ ਅਰੋੜਾ ਨੂੰ ਮੈਦਾਨ 'ਚ ਉਤਾਰਿਆ ਹੈ। ਦੋਵਾਂ ਵਿਚਾਲੇ ਸਖ਼ਤ ਮੁਕਾਬਲਾ ਮੰਨਿਆ ਜਾ ਰਿਹਾ ਹੈ।

ਮੁਕਤਸਰ ਵਿਧਾਨ ਸਭਾ ਹਲਕੇ 'ਚ

ਮੁਕਤਸਰ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਅਤੇ ਕਿਸਾਨੀ ਤੋਂ ਸਿਆਸਤ ਵਿੱਚ ਆਏ ਕਿਸਾਨਾਂ ਵਿਚਾਲੇ ਸਿੱਧਾ ਮੁਕਾਬਲਾ ਹੈ। ਕਾਂਗਰਸ ਨੇ ਸਾਬਕਾ ਵਿਧਾਇਕ ਕਰਨ ਕੌਰ ਬਰਾੜ ਨੂੰ ਉਮੀਦਵਾਰ ਬਣਾਇਆ ਹੈ। ਸੰਯੁਕਤ ਸਮਾਜ ਮੋਰਚਾ ਨੇ ਅਨੂਪ ਕੌਰ ਨੂੰ ਟਿਕਟ ਦਿੱਤੀ ਹੈ। ਕਰਨ ਕੌਰ ਬਰਾੜ ਸਾਬਕਾ ਮੁੱਖ ਮੰਤਰੀ ਸ. ਹਰਚਰਨ ਸਿੰਘ ਬਰਾੜ ਦੀ ਨੂੰਹ ਹੈ। ਅਨੂਪ ਕੌਰ ਚੋਣਾਂ ਲਈ ਦਿੱਲੀ ਤੋਂ ਪੰਜਾਬ ਆ ਗਈ ਹੈ। ਉਹ ਡੀਯੂ ਦੇ ਐਸਜੀਟੀਬੀ ਖਾਲਸਾ ਕਾਲਜ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਕੰਮ ਕਰ ਚੁੱਕੀ ਹੈ।

20 ਫ਼ਰਵਰੀ ਨੂੰ ਪੰਜਾਬ ਵਿੱਚ ਵੋਟਾਂ ਨੇ ਹੁਣ ਦੇਖਣਾ ਇਹ ਹੋਵੇਗਾ ਕਿ ਕਿਹੜੀ ਪਾਰਟੀ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਵਿੱਚ ਸਫ਼ਲ ਹੋ ਪਾਏਗੀ। 10 ਮਾਰਚ ਨੂੰ ਨਤੀਜਾ ਐਲਾਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:ਗ੍ਰਹਿ ਮੰਤਰੀ ਪੰਜਾਬ ਫੇਰੀ: ਗ੍ਰਹਿ ਮੰਤਰੀ ਨੇ ਸਾਧੇ ਕਾਂਗਰਸ 'ਤੇ ਨਿਸ਼ਾਨੇ

ETV Bharat Logo

Copyright © 2024 Ushodaya Enterprises Pvt. Ltd., All Rights Reserved.