ETV Bharat / city

ਅੰਤਰ-ਰਾਸ਼ਟਰੀ ਕੱਬਡੀ ਟੂਰਨਾਮੈਂਟ 2019 : ਅੰਮ੍ਰਿਤਸਰ ਵਿਖੇ ਅੱਜ ਚਾਰ ਟੀਮਾਂ ਵਿਚਾਲੇ ਹੋਵੇਗਾ ਕਰੜਾ ਮੁਕਾਬਾਲਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦਾ ਆਗਾਜ਼ ਹੋ ਚੁੱਕਾ ਹੈ। 3 ਦਸੰਬਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਕਬੱਡੀ ਦੇ ਮੁਕਾਬਲੇ ਹੋਣਗੇ। ਪਹਿਲਾ ਮੁਕਾਬਲਾ ਭਾਰਤ ਅਤੇ ਇੰਗਲੈਂਡ ਵਿਚਕਾਰ ਅਤੇ ਦੂਜਾ ਕੈਨੇਡਾ ਅਤੇ ਅਮਰੀਕਾ ਵਿਚਕਾਰ ਹੋਵੇਗਾ।

ਅੰਤਰ-ਰਾਸ਼ਟਰੀ ਕੱਬਡੀ ਟੂਰਨਾਮੈਂਟ 2019
ਫੋਟੋ
author img

By

Published : Dec 3, 2019, 10:18 AM IST

ਚੰਡੀਗੜ੍ਹ : ਪੰਜਾਬ ਦੇ ਵਿੱਚ ਅੰਤਰ-ਰਾਸ਼ਟਰੀ ਕੱਬਡੀ ਟੂਰਨਾਮੈਂਟ 2019 ਦਾ ਆਗਾਜ਼ ਹੋ ਚੁੱਕਾ ਹੈ। ਇਹ ਕੱਬਡੀ ਟੂਰਨਾਮੈਂਟ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। 3 ਦਸੰਬਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਚਾਰ ਟੀਮਾਂ ਵਿਚਾਲੇ ਮੁਕਾਬਲਾ ਹੋਵੇਗਾ।

ਜਾਣਕਾਰੀ ਮੁਤਾਬਕ 3 ਦਸੰਬਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਕੱਬਡੀ ਮੁਕਾਬਲੇ ਹੋਣਗੇ। ਇਨ੍ਹਾਂ 'ਚ ਪਹਿਲਾ ਮੁਕਾਬਲਾ ਭਾਰਤ ਅਤੇ ਇੰਗਲੈਂਡ ਵਿਚਕਾਰ ਅਤੇ ਦੂਜਾ ਕੈਨੇਡਾ ਅਤੇ ਅਮਰੀਕਾ ਵਿਚਕਾਰ ਹੋਵੇਗਾ।

ਕਬੱਡੀ ਟੂਰਨਾਮੈਂਟ 2019 ਦੇ ਸਮੁੱਚੇ ਮੈਚਾਂ ਦੀ ਸਮਾਂ ਸਾਰਨੀ ਜਾਰੀ

ਕਬੱਡੀ ਟੂਰਨਾਮੈਂਟ 2019 ਦੇ ਸਾਰੇ ਮੈਚਾਂ ਦੀ ਸਮਾਂ ਸਾਰਨੀ ਜਾਰੀ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਟੂਰਨਾਮੈਂਟ ਦੇ ਉਦਘਾਟਨ ਵਾਲੇ ਦਿਨ ਪਹਿਲੀ ਦਸੰਬਰ ਨੂੰ ਸ੍ਰੀ ਲੰਕਾ ਅਤੇ ਇੰਗਲੈਂਡ, ਕੈਨੇਡਾ ਤੇ ਕੀਨੀਆ ਅਤੇ ਅਮਰੀਕਾ ਤੇ ਨਿਊਜ਼ੀਲੈਂਡ ਵਿਚਕਾਰ ਮੈਚ ਹੋ ਚੁੱਕੇ ਹਨ। ਇਸ ਤੋਂ ਇਲਾਵਾ 2 ਦਸਬੰਰ ਨੂੰ ਅਰਾਮ ਦਾ ਦਿਨ ਸੀ। ਗਰੁੱਪ ‘ਏ’ ਵਿੱਚ ਭਾਰਤ, ਇੰਗਲੈਂਡ, ਅਸਟਰੇਲੀਆ ਅਤੇ ਸ੍ਰੀ ਲੰਕਾ ਹਨ ਜਦਕਿ ਗਰੁਪ ‘ਬੀ’ ਵਿੱਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ। ਇਹ ਸਾਰੇ ਮੈਚ ਸਵੇਰੇ 11 ਵਜੇ ਤੋਂ ਸ਼ਾਮ 4: 30 ਵਜੇ ਤੱਕ ਖੇਡੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਪਹੁੰਚ ਚੁੱਕੀਆਂ ਹਨ। ਇਨ੍ਹਾਂ ਟੀਮਾਂ ਨੂੰ ਜਲੰਧਰ ਸ਼ਹਿਰ ਦੇ ਵੱਖ-ਵੱਖ ਹੋਟਲਾਂ ਵਿੱਚ ਠਹਿਰਾਇਆ ਗਿਆ ਹੈ। ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਟੀਮਾਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਗਰੁੱਪ 'ਏ' ਵਿੱਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ੍ਰੀਲੰਕਾ ਸ਼ਾਮਲ ਹਨ ਜਦਕਿ ਗਰੁੱਪ 'ਬੀ' ਵਿੱਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਦੀਆਂ ਟੀਮਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਟੂਰਨਾਮੈਂਟ ਵਿੱਚ ਵੱਖ-ਵੱਖ 8 ਦੇਸ਼ਾਂ ਦੇ 150 ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਭਾਰਤ ਤੋਂ ਇਲਾਵਾ ਇਸ ਵਿੱਚ ਅਮਰੀਕਾ, ਆਸਟ੍ਰੇਲੀਆ, ਇੰਗਲੈਂਡ, ਕੈਨੇਡਾ, ਸ੍ਰ਼ੀਲੰਕਾ, ਕੀਨੀਆ ਅਤੇ ਨਿਊਜ਼ੀਲੈਂਡ ਦੇ ਖਿਡਾਰੀ ਹਿੱਸਾ ਲੈਣਗੇ। ਟੂਰਨਮੈਂਟ ਵਿੱਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਅਤੇ 10 ਲੱਖ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

Intro:Body:

International Kabbadi Tournament 2019:  Tough competition between India vs England & Canada vs United Statesat Amritsar today

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.