ETV Bharat / city

ਪੰਜਾਬ ਦੇ ਨਵੇਂ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਸਾਂਭਿਆ ਅਹੁਦਾ

ਪੰਜਾਬ ਦੇ ਨਵੇਂ ਬਣੇ ਡੀਜੀਪੀ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੇ ਆਪਣਾ ਕਾਰਜਭਾਰ ਸਾਂਭ ਲਿਆ ਹੈ। ਡੀਜੀਪੀ ਵੀ.ਕੇ ਭਵਰਾ 2 ਮਹੀਨਿਆਂ ਲਈ ਛੁੱਟੀ ’ਤੇ ਚਲੇ ਗਏ ਹਨ ਜਿਸ ਤੋਂ ਬਾਅਦ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਲਗਾਇਆ ਗਿਆ ਹੈ।

ਪੰਜਾਬ ਦੇ ਨਵੇਂ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਸਾਂਭਿਆ ਅਹੁਦਾ
ਪੰਜਾਬ ਦੇ ਨਵੇਂ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਸਾਂਭਿਆ ਅਹੁਦਾ
author img

By

Published : Jul 5, 2022, 11:34 AM IST

Updated : Jul 5, 2022, 12:12 PM IST

ਚੰਡੀਗੜ੍ਹ: ਡੀਜੀਪੀ ਵੀਕੇ ਭਾਵਰਾ ਦੇ ਛੁੱਟੀ 'ਤੇ ਚਲੇ ਜਾਣ ਤੋਂ ਬਾਅਦ ਪੰਜਾਬ ਦੇ ਨਵੇਂ ਬਣੇ ਕਾਰਜਕਾਰੀ ਡੀਜੀਪੀ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੇ ਆਪਣਾ ਕਾਰਜਭਾਰ ਸਾਂਭ ਲਿਆ ਹੈ। ਅਹੁਦਾ ਸਾਂਭਣ ਤੋਂ ਬਾਅਦ ਗੌਰਵ ਯਾਦਵ ਨੇ ਕਿਹਾ ਕਿ ਸਾਡੀ ਪਹਿਲੀ ਤਰਜੀਹ ਸੂਬੇ ਚ ਗੈਂਗਸਟਰ ਅਤੇ ਡਰੱਗ ’ਤੇ ਕੰਟਰੋਲ ਕਰਨਾ ਹੈ।

ਨਵੇਂ ਬਣੇ ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਸਾਡਾ ਮੁੱਖ ਉਦੇਸ਼ ਸੂਬੇ ਚ ਸੁਰੱਖਿਅਤ ਮਾਹੌਲ ਬਣਾਉਣਾ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਬਣਾਉਣਾ ਪਹਿਲੀ ਤਰਜੀਹ ਹੋਵੇਗੀ। ਅਸੀਂ ਸੂਬੇ ਦੀ ਜਨਤਾ ਦੇ ਨਾਲ ਆਪਸੀ ਸਹਿਯੋਗ ਨਾਲ ਕੰਮ ਕਰਾਂਗੇ ਅਤੇ ਪੰਜਾਬ ਪੁਲਿਸ ਫ੍ਰੇਂਡਲੀ ਤਰੀਕੇ ਦੇ ਨਾਲ ਕੰਮ ਕਰੇਗੀ।

ਪੰਜਾਬ ਦੇ ਨਵੇਂ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਸਾਂਭਿਆ ਅਹੁਦਾ

2 ਮਹੀਨਿਆਂ ਦੀ ਛੁੱਟੀ ’ਤੇ ਵੀਕੇ ਭਵਰਾ: ਦੱਸ ਦਈਏ ਕਿ ਸਰਕਾਰ 6 ਮਹੀਨਿਆਂ ਲਈ ਕਾਰਜਕਾਰੀ ਡੀਜੀਪੀ ਨਾਲ ਕੰਮ ਕਰ ਸਕਦੀ ਹੈ। ਡੀਜੀਪੀ ਵੀਕੇ ਭਾਵਰਾ 2 ਮਹੀਨਿਆਂ ਦੀ ਛੁੱਟੀ 'ਤੇ ਚਲੇ ਗਏ ਹਨ। ਉਨ੍ਹਾਂ ਨੇ ਕੇਂਦਰ ਨੂੰ ਡੈਪੂਟੇਸ਼ਨ 'ਤੇ ਜਾਣ ਲਈ ਪੱਤਰ ਵੀ ਲਿਖਿਆ ਹੈ ਅਤੇ ਸੂਬਾ ਸਰਕਾਰ ਨੇ ਇਸ ਨੂੰ ਮਨਜ਼ੂਰੀ ਵੀ ਦੇ ਦਿੱਤੀ ਹੈ।

ਯਾਦਵ ਨੂੰ ਦਿੱਤੀ ਗਈ ਸੀ ਪਹਿਲਾਂ ਇਹ ਜ਼ਿੰਮੇਵਾਰੀ: ਦੱਸ ਦਈਏ ਕਿ ਹਰਪ੍ਰੀਤ ਸਿੱਧੂ ਅਤੇ ਗੌਰਵ ਯਾਦਵ ਦੇ ਨਾਵਾਂ ’ਤੇ ਡੀਜੀਪੀ ਦੇ ਅਹੁਦੇ ਲਈ ਖਾਸਤੌਰ ’ਤੇ ਚਰਚਾ ਹੋ ਰਹੀ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੌਰਵ ਯਾਦਵ ਨੂੰ ਸਪੈਸ਼ਲ ਪ੍ਰਿੰਸੀਪਲ ਸੈਕੇਟਰੀ ਲਗਾਇਆ ਗਿਆ ਸੀ।

ਭਾਵਰਾ ਅਤੇ ਮਾਨ ਸਰਕਾਰ ਦੀ ਨਾਰਾਜ਼ਗੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੱਖ ਵੱਖ ਸਿਆਸੀ ਆਗੂ ਪਿੰਡ ਮੂਸਾ ਵਿਖੇ ਉਨ੍ਹਾਂ ਦੇ ਘਰ ਚ ਪਰਿਵਾਰ ਨਾਲ ਅਫਸੋਸ ਜਤਾਉਣ ਲਈ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਸੀ। ਪਰ ਇਸ ਦੌਰਾਨ ਉਨ੍ਹਾਂ ਦੇ ਨਾਲ ਕੋਈ ਵੀ ਪੁਲਿਸ ਅਧਿਕਾਰੀ ਨਹੀਂ ਸੀ। ਇਸ ਤੋਂ ਬਾਅਦ ਡੀਜੀਪੀ ਭਾਵਰਾ ਦੇ ਨਾਲ ਮਾਨ ਸਰਕਾਰ ਦੀ ਨਾਰਾਜਗੀ ਸਾਹਮਣੇ ਆਉਣ ਲੱਗੀ। ਹਾਲਾਂਕਿ ਇਸ ਦੌਰਾਨ ਸੀਐੱਮ ਮਾਨ ਨੇ ਕਤਲਕਾਂਡ ਦੇ ਮੁਲਜ਼ਮਾਂ ਨੂੰ ਹਰ ਹਾਲ ਚ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਸੀ।

ਸੰਗਰੂਰ ਜ਼ਿਮਨੀ ਚੋਣਾਂ ’ਚ 'ਆਪ' ਦੀ ਹਾਰ: ਇੱਕ ਪਾਸੇ ਜਿੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲਗਾਤਾਰ ਵਿਰੋਧੀਆਂ ਵੱਲੋਂ ਘੇਰਿਆ ਜਾ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਸੰਗਰੂਰ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਥੋਂ ਦੋ ਵਾਰ ਐਮਪੀ ਰਹਿ ਚੁੱਕੇ ਹਨ। ਹਾਲਾਂਕਿ ਤਿੰਨ ਮਹੀਨਿਆਂ ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਈ ਵੱਡੇ ਕਦਮ ਚੁੱਕੇ ਗਏ ਪਰ ਚੋਣਾਂ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਮੁੱਖ ਮੁੱਦਾ ਰਿਹਾ। ਦੱਸ ਦਈਏ ਕਿ ਵੀਕੇ ਭਾਵਰਾ ਨੂੰ ਪਿਛਲੀ ਸਰਕਾਰ ਵੱਲੋਂ ਡੀਜੀਪੀ ਲਗਾਇਆ ਗਿਆ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਹਟਾਇਆ ਨਹੀਂ ਗਿਆ ਸੀ।

ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲ ਮਾਮਲਾ: ਸ਼ਾਰਪ ਸ਼ੂਟਰ ਫ਼ੌਜੀ ਸਮੇਤ 8 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਮੁਲਜ਼ਮ

Last Updated : Jul 5, 2022, 12:12 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.