ETV Bharat / city

15 ਜੁਲਾਈ ਤੋਂ ਬਾਅਦ ਮੁੜ ਐਕਟਿਵ ਹੋਵੇਗਾ ਮੌਨਸੂਨ, ਰੈੱਡ ਅਲਰਟ ਦੀ ਜ਼ਰੂਰਤ ਨਹੀਂ: ਮੌਸਮ ਵਿਭਾਗ - weather related news

ਉੱਤਰ-ਭਾਰਤ ਵਿੱਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਜਿਸ ਨਾਲ ਮੌਸਮ ਠੰਢਾ ਹੋ ਗਿਆ ਹੈ। ਉੱਥੇ ਹੀ ਮੌਸਮ ਵਿਭਾਗ ਦੇ ਨਿਰਦੇਸ਼ਕ ਨੇ 15 ਜੁਲਾਈ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਜੁਲਾਈ ਮਹੀਨਾ ਕਿਸਾਨਾਂ ਲਈ ਹੋ ਸਕਦੈਂ ਲਾਹੇਵੰਦ
ਜੁਲਾਈ ਮਹੀਨਾ ਕਿਸਾਨਾਂ ਲਈ ਹੋ ਸਕਦੈਂ ਲਾਹੇਵੰਦ
author img

By

Published : Jul 12, 2020, 3:06 PM IST

ਚੰਡੀਗੜ੍ਹ: ਉੱਤਰ-ਭਾਰਤ ਵਿੱਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਮੌਨਸੂਨ ਦੇ ਆਉਣ ਨਾਲ ਮੌਸਮ ਠੰਢਾ ਹੋ ਗਿਆ ਹੈ। ਇਸ ਨਾਲ ਤਾਪਮਾਨ ਦੇ ਪਾਰੇ ਵਿੱਚ ਵੀ ਭਾਰੀ ਗਿਰਾਵਟ ਆਈ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਸਬੰਧੀ ਜਾਣਕਾਰੀ ਲੈਣ ਲਈ ਈਟੀਵੀ ਭਾਰਤ ਨੇ ਚੰਡੀਗੜ੍ਹ ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨਾਲ ਗੱਲ ਕੀਤੀ।

15 ਜੁਲਾਈ ਤੋਂ ਬਾਅਦ ਮੁੜ ਐਕਟਿਵ ਹੋਵੇਗਾ ਮੌਨਸੂਨ

ਚੰਡੀਗੜ੍ਹ ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਦੱਸਿਆ ਕਿ ਉੱਤਰ ਭਾਰਤ ਵਿੱਚ ਮੌਨਸੂਨ ਆ ਗਿਆ ਹੈ ਜਿਸ ਨਾਲ ਮੀਂਹ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਤੇ ਕੱਲ੍ਹ ਨੂੰ ਮੀਂਹ ਪੈਣ ਦਾ ਖ਼ਦਸ਼ਾ ਹੈ। ਉਨ੍ਹਾਂ ਦੱਸਿਆ ਕਿ ਉੱਤਰੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।

ਉਨ੍ਹਾਂ ਨੇ ਕਿਹਾ ਕਿ ਜੁਲਾਈ ਮਹੀਨਾ ਕਿਸਾਨਾਂ ਲਈ ਬਹੁਤ ਹੀ ਲਾਹੇਵੰਦ ਹੈ। ਉਨ੍ਹਾਂ ਨੇ ਕਿਹਾ ਆਉਣ ਵਾਲੀ 15 ਜੁਲਾਈ ਨੂੰ ਫਿਰ ਤੋਂ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਿਸੇ ਤਰ੍ਹਾਂ ਦਾ ਕੋਈ ਵੀ ਰੈਡ ਅਲਰਟ ਹਰਿਆਣਾ ਤੇ ਪੰਜਾਬ ਦੇ ਲਈ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਇਸ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:ਨੈਸ਼ਨਲ ਪ੍ਰਾਪਰਟੀ ਡੀਲਰ ਦੇ ਮਾਲਕ ਸਮਸ਼ੇਰ ਸਿੰਘ ਅਟਵਾਲ ਦਾ ਕਤਲ

ETV Bharat Logo

Copyright © 2025 Ushodaya Enterprises Pvt. Ltd., All Rights Reserved.