ETV Bharat / city

ਹੁਣ ਪ੍ਰਧਾਨ ਮੰਤਰੀ ਖੇਤੀ ਕਾਨੂੰਨਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਖ਼ਤਮ ਕਰਨ: ਕੈਪਟਨ - ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਹੁਣ ਖੇਤੀ ਕਾਨੂੰਨਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਰੱਦ ਕਰਨ। ਉਨ੍ਹਾਂ ਨਾਲ ਹੀ ਭਾਜਪਾ ਆਗੂ ਤੀਕਸ਼ਣ ਸੂਦ ਦੇ ਘਰ ਅੱਗੇ ਗੋਹਾ ਸੁਣ ਦੇ ਮਾਮਲੇ 'ਚ ਧਾਰਾ 307 ਲੈਣ ਦਾ ਹੁਕਮ ਵੀ ਦਿੱਤਾ ਹੈ ਅਤੇ ਨਾਲ ਹੀ ਸੂਬੇ ਵਿੱਚ ਕਿਸੇ ਨੂੰ ਵੀ ਅਮਨ-ਕਾਨੂੰਨ ਭੰਗ ਨਾ ਕਰਨ ਦੇਣ ਬਾਰੇ ਕਿਹਾ ਹੈ।

ਹੁਣ ਸਮਾਂ ਪ੍ਰਧਾਨ ਮੰਤਰੀ ਖੇਤੀ ਕਾਨੂੰਨਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਖ਼ਤਮ ਕਰਨ: ਕੈਪਟਨ

author img

By

Published : Jan 6, 2021, 10:37 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਬੀਜੇਪੀ ਆਗੂ ਤੀਕਸ਼ਣ ਸੂਦ ਦੇ ਘਰ ਬਾਹਰ ਗੋਹਾ ਸੁੱਟਣ ਵਾਲੇ ਮਾਮਲੇ 'ਚ ਪ੍ਰਦਰਸ਼ਨਕਾਰੀਆਂ ਖਿਲਾਫ਼ ਧਾਰਾ 307 ਵਾਪਸ ਲੈਣ ਦਾ ਹੁਕਮ ਦਿੱਤਾ ਗਿਆ ਤੇ ਐਸਐਚਓ ਦਾ ਟਰਾਂਸਫ਼ਰ ਕਰ ਦਿੱਤਾ ਗਿਆ ਕਿਉਂਕਿ ਉਹ ਸੂਬੇ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਬਰਕਰਾਰ ਰੱਖਣਾ ਚਾਹੁੰਦੇ ਹਨ ਤੇ ਉਹ ਕਿਸਾਨਾਂ ਨਾਲ ਹਨ ਪਰ ਕਾਨੂੰਨ ਵਿਵਸਥਾ ਵਿਗੜਨ ਨਹੀਂ ਦੇਣਗੇ ਕਿਉਂਕਿ ਉਨ੍ਹਾਂ ਨੇ '84 ਦਾ ਕਤਲੇਆਮ, ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਸਣੇ ਕਾਲੇ ਦੌਰ ਨੂੰ ਦੇਖਿਆ ਹੈ ਤੇ ਪਾਕਿਸਤਾਨ ਵੱਲੋਂ ਹਰ ਰੋਜ਼ ਡਰੋਨ ਰਾਹੀਂ ਹਥਿਆਰ ਭੇਜੇ ਜਾਂਦੇ ਹਨ, ਜਿਸਦਾ ਫ਼ਾਇਦਾ ਅੱਤਵਾਦੀਆਂ ਨੂੰ ਨਹੀਂ ਹੋਣ ਦਿੱਤਾ ਜਾਵੇਗਾ।

ਕਿਸਾਨਾਂ ਨੂੰ ਅੱਤਵਾਦੀ ਅਤੇ ਨਕਸਲੀ ਕਹਿਣ ਵਾਲਿਆਂ 'ਤੇ ਪਲਟਵਾਰ

ਕਿਸਾਨਾਂ ਨੂੰ ਅੱਤਵਾਦੀ ਅਤੇ ਨਕਸਲੀ ਕਹਿਣ ਵਾਲਿਆਂ 'ਤੇ ਪਲਟਵਾਰ ਕਰਦਿਆਂ ਕਿਹਾ ਕਿ 80-80 ਸਾਲ ਦੇ ਬਜ਼ੁਰਗ ਜੋ ਕਿ ਇੱਕ ਤੋਂ ਢਾਈ ਏਕੜ ਦੀ ਜ਼ਮੀਨ ਦੇ ਮਾਲਿਕ ਹਨ ਉਹ ਧਰਨੇ ਵਿੱਚ ਹਨ ਕਿਉਂਕਿ ਉਹ ਆਪਣੀਆਂ ਅਗਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਲੜਾਈ ਲੜ ਰਹੇ ਹਨ।

ਹੁਣ ਸਮਾਂ ਪ੍ਰਧਾਨ ਮੰਤਰੀ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਣ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਖਿਆਲ ਹੈ ਕਿ ਹੁਣ ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਇਸ ਨੂੰ ਖਤਮ ਕਰਨਾ ਚਾਹੀਦਾ ਹੈ। ਨਵਾਂ ਕਾਨੂੰਨ ਕਿਸਾਨ ਜਥੇਬੰਦੀਆਂ ਦੇ ਸਲਾਹ ਮਸ਼ਵਰੇ ਨਾਲ ਬਣਾਇਆ ਜਾਵੇ ਕਿਉਂਕਿ ਦੇਸ਼ ਭਰ ਵਿੱਚ ਇਨ੍ਹਾਂ ਨੂੰ ਰੱਦ ਕਰਨ ਦੀ ਆਵਾਜ਼ ਉਠ ਰਹੀ ਹੈ।

ਫ਼ੂਡ ਸਪਲਾਈ ਮੰਤਰੀ ਦੇ ਬਿਆਨ ਨੂੰ ਅਖ਼ਬਾਰ ਨੇ ਬਿਨਾਂ ਜਾਂਚ ਦੇ ਛਾਪਿਆ

ਫ਼ੂਡ ਸਪਲਾਈ ਮੰਤਰੀ ਦੇ ਪਹਿਲਾਂ ਹੀ ਸੂਬੇ ਵਿੱਚ ਖੇਤੀ ਕਾਨੂੰਨ ਲਾਗੂ ਕੀਤੇ ਜਾਣ ਦੇ ਬਿਆਨ 'ਤੇ ਉਨ੍ਹਾਂ ਇਸ ਨੂੰ ਬੁਰੀ ਤਰ੍ਹਾਂ ਗ਼ਲਤ ਦੱਸਿਆ। ਉਨ੍ਹਾਂ ਕਿਹਾ ਕਿ ਇਸ ਦੀ ਪੂਰੀ ਜਾਂਚ ਕੀਤੀ ਗਈ ਹੈ, ਉਨ੍ਹਾਂ ਦੇ ਮੰਤਰੀ ਨੇ ਬਿਲਕੁਲ ਨਹੀਂ ਕਿਹਾ। ਇੱਕ ਅਖ਼ਬਾਰ ਨੇ ਗੱਲ ਚੁੱਕੀ ਸੀ, ਜਿਸਦੀ ਰਾਜਨੀਤੀ ਵਿੱਚ ਰੁਚੀ ਹੈ। ਜਦਕਿ ਪਹਿਲਾਂ ਇਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਸੀ, ਪਰ ਅਖ਼ਬਾਰ ਨੇ ਬਿਨਾਂ ਜਾਂਚ ਦੇ ਇਸ ਨੂੰ ਛਾਪ ਦਿੱਤਾ।

ਖੇਤੀ ਕਾਨੂੰਨਾਂ ਨੂੰ ਲੈ ਕੇ ਇਹ ਹੋਵੇਗੀ ਅਗਲੀ ਰਣਨੀਤੀ

ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਇਹ ਕਿਸਾਨ ਵਿਰੋਧੀ ਕਾਨੂੰਨ ਹਨ, ਜਿਸ ਵਿਰੁੱਧ ਉਹ ਅਕਤੂਬਰ ਮਹੀਨੇ 'ਚ ਅਸੈਂਬਲੀ 'ਚ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰ ਚੁੱਕੇ ਹਨ ਅਤੇ ਹੁਣ ਰਾਜਪਾਲ ਕੋਲ ਪਿਆ ਹੈ। ਜਦਕਿ ਰਾਜਪਾਲ ਨੂੰ ਇਹ ਰਾਸ਼ਟਰਪਤੀ ਕੋਲ ਭੇਜਣਾ ਚਾਹੀਦਾ ਸੀ ਤਾਂ ਜੋ ਹਾਂ ਜਾਂ ਨਾਂਹ ਹੁੰਦੀ। ਹਾਲਾਂਕਿ ਪਹਿਲਾਂ ਰਾਜਪਾਲ ਬਿੱਲ ਰਾਸ਼ਟਰਪਤੀ ਕੋਲ ਭੇਜਣ ਤਾਂ ਉਹ ਰਿਜੈਕਟ ਕਰ ਸਕਦੇ ਹਨ। ਜੇਕਰ ਰਾਸ਼ਟਰਪਤੀ ਕੋਲ ਉਨ੍ਹਾਂ ਦਾ ਬਿੱਲ ਨਹੀਂ ਭੇਜਿਆ ਜਾਂਦਾ ਤਾਂ ਉਹ ਕਿਸੇ ਵੀ ਹਾਲਤ 'ਚ ਸੁਪਰੀਮ ਕੋਰਟ ਦਾ ਰੁਖ਼ ਕਰਨਗੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਉਨ੍ਹਾਂ ਦਾ ਪੂਰਾ ਪਿਆਰ ਅਤੇ ਪੂਰੀ ਹਮਦਰਦੀ ਹੈ। ਉਹ ਦਿੱਲੀ 'ਚ ਤਾਂ ਕੁੱਝ ਨਹੀਂ ਕਰ ਸਕਦੇ ਪਰ ਜੇਕਰ ਪੰਜਾਬ ਵਿੱਚ ਕੋਈ ਵੀ ਮੁਸ਼ਕਿਲ ਹੈ ਤਾਂ ਉਹ ਕਿਸਾਨਾਂ ਨਾਲ ਹਮੇਸ਼ਾ ਨਾਲ ਖੜੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.