ਹੈਦਰਾਬਾਦ: ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਬੇਸ਼ੱਕ ਘੱਟ ਗਈ ਹੈ। ਪਰ ਦੇਸ਼ ਦੇ ਕਈ ਸੂਬਿਆਂ 'ਚ ਸੀਤ ਲਹਿਰ ਦਾ ਅਸਰ (coldwave in north india) ਦੇਖਣ ਨੂੰ ਮਿਲ ਰਿਹਾ ਹੈ। ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਦੋ ਤੋਂ ਤਿੰਨ ਡਿਗਰੀ ਤੱਕ ਗਿਰਾਵਟ ਆਵੇਗੀ।
ਭਾਰਤੀ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 22 ਤੋਂ 24 ਫਰਵਰੀ ਤੱਕ ਬੱਦਲ ਤੇ ਮੀਂਹ ਪੈਣ ਦੀ ਪੂਰੀ ਸੰਭਾਵਾਨਾ ਹੈ। ਜਿਸ ਤਹਿਤ ਹੀ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾਂ ਪੰਜਾਬ ਵਿੱਚ ਸਵੇਰੇ ਸ਼ਾਮ ਨੂੰ ਠੰਢ ਤੇ ਧੁੰਦ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ।
ਇਸ ਤੋਂ ਇਲਾਵਾ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ (alert for rain in india) ਹੈ। ਬਿਹਾਰ, ਝਾਰਖੰਡ, ਛੱਤੀਸਗੜ੍ਹ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਪੂਰਬੀ ਭਾਰਤ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਜਾਰੀ ਰਹੇਗਾ। ਆਈਐਮਡੀ ਨੇ ਅਗਲੇ 2 ਦਿਨਾਂ ਤੱਕ ਉੱਤਰੀ ਪੱਛਮੀ ਭਾਰਤ ਵਿੱਚ ਦਿਨ ਠੰਡੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਸ਼ੁੱਕਰਵਾਰ ਨੂੰ ਰਾਤ ਦੇ ਤਾਪਮਾਨ 'ਚ ਕਈ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਮੈਦਾਨੀ ਇਲਾਕਿਆਂ 'ਚ ਬਰਫੀਲੇ ਪਹਾੜਾਂ ਤੋਂ ਚੱਲ ਰਹੀਆਂ ਬਰਫੀਲੀਆਂ ਹਵਾਵਾਂ ਨੇ ਦੋਹਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਸੀਤ ਲਹਿਰ ਦਾ ਰੂਪ ਧਾਰਨ ਕਰ ਲਿਆ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਕਿਉਂਕਿ 16 ਜਨਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ।
ਇਹ ਵੀ ਪੜੋ:- ਕਾਂਗਰਸੀ ਸਾਂਸਦ ਜਸਵੀਰ ਡਿੰਪਾ ਦਾ ਟਵੀਟ, ਕਿਹਾ ਚੋਰ ਠੱਗ...