ETV Bharat / city

'ਚੋਣ ਜ਼ਾਬਤੇ ਦੌਰਾਨ ਸੂਬੇ ’ਚੋਂ 316.66 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ' - ਪੰਜਾਬ ਚੋਣਾਂ ਵਿੱਚ ਲਗਾਤਾਰ ਚੋਣ ਜ਼ਾਬਤੇ ਦੀ ਉਲੰਘਣਾ

ਪੰਜਾਬ ਚੋਣਾਂ ਵਿੱਚ ਲਗਾਤਾਰ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਜਾ ਰਹੀ ਹੈ। ਸੂਬੇ ਦੇ ਚੋਣ ਕਮਿਸ਼ਨ ਨੇ 2 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 316.66 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਹਨ।

ਪੰਜਾਬ ਚੋਣਾਂ ਵਿੱਚ ਲਗਾਤਾਰ ਚੋਣ ਜ਼ਾਬਤੇ ਦੀ ਉਲੰਘਣਾ

author img

By

Published : Feb 3, 2022, 6:13 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾਚੋਣਾਂ 2022 (Punjab Assembly Elections 2022) ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 2 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 316.66 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 16 ਕਰੋੜ ਰੁਪਏ ਦੀ 29.63 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 278.58 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 20.47 ਕਰੋੜ ਰੁਪਏ ਦੀ ਬੇਨਾਮੀ ਨਗਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1215 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2956 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿੰਨਾਂ ਵਿੱਚੋਂ 2219 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਖਿਲਾਫ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1097 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਾਰੇ ਹੀ 2793 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 17,220 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,76,925 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 76 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

ਇਹ ਵੀ ਪੜ੍ਹੋ: 2022 Punjab Assembly Election: ਬੀਜੇਪੀ ਅਤੇ PLC ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ

ETV Bharat Logo

Copyright © 2025 Ushodaya Enterprises Pvt. Ltd., All Rights Reserved.