ਜਲੰਧਰ: ਸੂਬੇ ਵਿੱਚ ਲੱਗੇ ਕਰਫਿਊ ਦੌਰਾਨ ਸਕੂਟਰੀ 'ਤੇ ਸ਼ਰਾਬ ਲੈ ਕੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਹੈ। ਸ਼ਹਿਰ ਦੇ 66 ਫੁੱਟੇ ਰੋਡ ਉੱਤੇ ਸਕੂਟਰੀ 'ਤੇ ਸ਼ਰਾਬ ਲੈ ਕੇ ਜਾ ਰਹਿ ਦੋ ਵਿਅਕਤੀਆਂ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਇਹ ਹਾਦਸਾ ਹੋਇਆ ਹੈ।
ਜਾਂਚ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਸੂਕਟਰੀ 'ਤੇ ਵਰੁਣ ਅਤੇ ਰਾਜ ਕੁਮਾਰ ਸਵਾਰ ਸਨ, ਜਿਨ੍ਹਾਂ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਟੱਕਰ ਵਿੱਚ ਰਾਜ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਵਰੁਣ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਇਨ੍ਹਾਂ ਵੱਲੋਂ ਸ਼ਰਾਬ ਲੈ ਕੇ ਜਾਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।