ETV Bharat / city

ਬਦਲੇ ਹਾਲਾਤ ’ਚ ਜਲੰਧਰ ਪੱਛਮੀ ’ਤੇ ਹੋ ਸਕਦੈ ਤ੍ਰਿਕੋਣਾ ਮੁਕਾਬਲਾ

author img

By

Published : Jan 22, 2022, 6:33 PM IST

Punjab Assembly Election 2022: ਕੀ ਜਲੰਧਰ ਪੱਛਮੀ ਸੀਟ 'ਤੇ ਸੁਸ਼ੀਲ ਕੁਮਾਰ ਰਿੰਕੂ ਦੂਜੀ ਵਾਰ ਕਾਂਗਰਸ ਨੂੰ ਦਿਵਾਉਣਗੇ ਜਿੱਤ ਜਾਂ ਫੇਰ ਬਸਪਾ ਖਾਤੇ ਆਈ ਸੀਟ ’ਤੇ ਗਠਜੋੜ ਕਰੇਗਾ ਕਬਜਾ ਤੇ ਜਾਂ ਫੇਰ ਆਮ ਆਦਮੀ ਪਾਰਟੀ ਨੂੰ ਉਮੀਦਵਾਰ ਬਦਲਣਾ ਆਵੇਗਾ ਰਾਸ ਜਾਂ ਭਾਜਪਾ ਗਠਜੋੜ ਵਿਖਾ ਸਕੇਗਾ ਕੋਈ ਜਾਦੂ, ਜਾਣੋਂ ਇਥੋਂ ਦਾ ਸਿਆਸੀ ਹਾਲ...।Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਜਲੰਧਰ ਪੱਛਮੀ ਸੀਟ (Jallandhar West Assembly Constituency) ’ਤੇ ਕਾਂਗਰਸ (Congress) ਦੇ ਸੁਸ਼ੀਲ ਕੁਮਾਰ ਰਿੰਕੂ ਵਿਧਾਇਕ ਬਣੇ ਸੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ (SAD-BJP) ਦੇ ਮਹਿੰਦਰਪਾਲ ਭਗਤ ਨੂੰ ਹਰਾਇਆ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਜਲੰਧਰ ਪੱਛਮੀ ’ਤੇ ਹੋ ਸਕਦੈ ਤ੍ਰਿਕੋਣਾ ਮੁਕਾਬਲਾ

ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਜਲੰਧਰ ਪੱਛਮੀ ਸੀਟ (Jallandhar West Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।

ਜਲੰਧਰ ਪੱਛਮੀ (Jallandhar West Assembly Constituency)

ਜੇਕਰ ਜਲੰਧਰ ਪੱਛਮੀ ਸੀਟ ( Jallandhar West Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ (Congress) ਦੇ ਸੁਸ਼ੀਲ ਕੁਮਾਰ ਰਿੰਕੂ ਮੌਜੂਦਾ ਵਿਧਾਇਕ ਹਨ। ਸੁਸ਼ੀਲ ਕੁਮਾਰ ਰਿੰਕੂ 2017 ਵਿੱਚ ਪਹਿਲੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਜਲੰਧਰ ਪੱਛਮੀ ਤੋਂ ਪਹਿਲੀ ਵਾਰ ਚੋਣ ਲੜੀ ਸੀ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ (SAD) ਦੇ ਉਮੀਦਵਾਰ ਮਹਿੰਦਰ ਪਾਲ ਭਗਤ ਨੂੰ ਮਾਤ ਦੇ ਦਿੱਤੀ ਸੀ।

ਇਸ ਵਾਰ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਵੱਲੋਂ ਦੂਜੀ ਵਾਰ ਚੋਣ ਮੈਦਾਨ ਵਿੱਚ ਹਨ ਤੇ ਅਕਾਲੀ-ਬਸਪਾ ਗਠਜੋੜ ਵੱਲੋਂ ਇਹ ਸੀਟ ਬਸਪਾ ਖਾਤੇ ਆਈ ਹੈ, ਜਿਸ ਨੇ ਅਜੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਬਦਲ ਕੇ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਬਣਾਇਆ ਹੈ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਜਲੰਧਰ ਪੱਛਮੀ ਸੀਟ (Jallandhar West Constituency) ’ਤੇ 73.02 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ (Congress) ਦੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਵਿਧਾਇਕ ਚੁਣੇ ਗਏ ਸੀ। ਸੁਸ਼ੀਲ ਕੁਮਾਰ ਰਿੰਕੂ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal-BJP) ਦੇ ਮਹਿੰਦਰਪਾਲ ਭਗਤ ਨੂੰ ਹਰਾਇਆ ਸੀ। ਜਦੋਂਕਿ ਆਮ ਆਦਮੀ ਪਾਰਟੀ ਦੇ ਦਹਸ਼ਨ ਲਾਲ ਭਗਤ (Darshan Lal Bhagat) ਤੀਜੇ ਸਥਾਨ ’ਤੇ ਰਹੇ ਸੀ।

ਇਸ ਦੌਰਾਨ ਕਾਂਗਰਸ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 53983 ਪਈਆਂ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਮਹਿੰਦਰਪਾਲ ਭਗਤ ਨੂੰ 36649 ਵੋਟਾਂ ਪਈਆਂ ਸਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਰਸ਼ਨ ਲਾਲ ਭਗਤ ਨੂੰ 15364 ਵੋਟਾਂ ਪਈਆਂ ਸੀ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ Congress) ਨੂੰ ਸਭ ਤੋਂ ਵੱਧ 49.33 ਫੀਸਦੀ ਵੋਟਾਂ ਹਾਸਲ ਹੋਈਆਂ ਸੀ, ਜਦੋਂਕਿ ਅਕਾਲੀ-ਭਾਜਪਾ ਗਠਜੋੜ (SAD-BJP) ਦਾ ਵੋਟ ਸ਼ੇਅਰ 33.49 ਰਿਹਾ ਤੇ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ 14.04 ਰਿਹਾ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

ਜਲੰਧਰ ਪੱਛਮੀ (Jallandhar West Assembly Constituency) ਤੋਂ ਸ਼੍ਰੋਮਣੀ ਅਕਾਲੀ-ਭਾਜਪਾ ਗਠਜੋੜ ਦੇ ਚੁੰਨੀ ਲਾਲ ਭਗਤ ਜਿੱਤੇ ਸੀ। ਉਨ੍ਹਾਂ ਨੂੰ 48207 ਵੋਟਾਂ ਪਈਆਂ ਸੀ ਤੇ ਦੂਜੇ ਨੰਬਰ ’ਤੇ ਕਾਂਗਰਸ (Congress) ਦੇ ਸੁਮਨ ਕੇਪੀ ਰਹੇ ਸੀ, ਉਨ੍ਹਾਂ ਨੂੰ 36864 ਵੋਟਾਂ ਪਈਆਂ ਸੀ ਜਦੋਂਕਿ 4692ਵੋਟਾਂ ਲੈ ਕੇ ਬੀਐਸਪੀ (BSP) ਦਾ ਉਮੀਦਵਾਰ ਤੀਜੇ ਨੰਬਰ ’ਤੇ ਰਿਹਾ ਸੀ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਕਰਤਾਰਪੁਰ (Kartarpur Assembly Constituency) 'ਤੇ 77.41 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਅਕਾਲੀ-ਭਾਜਪਾ ਗਠਜੋੜ (SAD-BJP) ਨੂੰ 51.34 ਫੀਸਦੀ ਵੋਟਾਂ ਪਈਆਂ ਸੀ, ਜਦੋਂਕਿ ਕਾਂਗਰਸ (Congress) ਦਾ ਵੋਟ ਸ਼ੇਅਰ 39.26 ਫੀਸਦੀ ਰਿਹਾ ਸੀ ਤੇ ਬੀਐਸਪੀ ਨੂੰ 5 ਫੀਸਦੀ ਵੋਟਾਂ ਹਾਸਲ ਹੋਈਆਂ ਸੀ।

ਕਰਤਾਰਪੁਰ (Kartarpur Assembly Constituency) ਦਾ ਸਿਆਸੀ ਸਮੀਕਰਨ

ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਅਜੇ ਮੁੱਖ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਤੋਂ ਇਹ ਸੀਟ ਬਸਪਾ ਦੇ ਖਾਤੇ ਆਈ ਹੈ ਤੇ ਪਾਰਟੀ ਨੇ ਅਜੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਦੂਜੇ ਪਾਸੇ ਕਾਂਗਰਸ ਨੇ ਮੁੜ ਸੁਸ਼ੀਲ ਕੁਮਾਰ ਰਿੰਕੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਤੇ ਆਮ ਆਦਮੀ ਪਾਰਟੀ ਨੇ 2017 ਵਿੱਚ ਚੋਖੀਆਂ ਵੋਟਾਂ ਲੈਣ ਵਾਲੇ ਦਰਸ਼ਨ ਕੁਮਾਰ ਭਗਤ ਦੀ ਥਾਂ ਹੁਣ ਸ਼ੀਤਲ ਅੰਗੁਰਾਲ ’ਤੇ ਦਾਅ ਖੇਡਿਆ ਹੈ। ਅਜੇ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰਨਾ ਹੈ। ਇਸ ਸੀਟ ’ਤੇ ਮੁਕਾਬਲਾ ਤ੍ਰਿਕੋਣਾ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:ਚੁਣੌਤੀਆਂ 'ਚ ਘਿਰੇ ਚੰਨੀ, ਕੇਜਰੀਵਾਲ ਅਤੇ ਭਗਵੰਤ ਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.