ETV Bharat / city

ਸੀਐੱਮ ਤੇ ਜੱਥੇਦਾਰ, ਹਥਿਆਰਾਂ ਦੀ ਤਕਰਾਰ, ਕਿਹੜੇ ਰਾਹ ’ਤੇ ਚੱਲਿਆ ਪੰਜਾਬ ! - ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ

ਪੰਜਾਬ ’ਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਦੇ ਲਈ ਜਿੱਥੇ ਸੀਐੱਮ ਮਾਨ ਵੱਲੋਂ ਵੱਡੇ ਵੱਡੇ ਕਦਮ ਚੁੱਕੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਬਿਆਨ ਕਾਰਨ ਇੱਕ ਵਾਰ ਫਿਰ ਤੋਂ ਪੰਜਾਬ ’ਚ ਮਾਹੌਲ ਭਖ ਗਿਆ ਹੈ। ਦੂਜੇ ਪਾਸੇ ਕਈ ਵਿਰੋਧੀ ਪਾਰਟੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਹਥਿਆਰਾਂ ਬਾਰੇ ਨਹੀਂ ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਦੱਸਣ ਦੀ ਲੋੜ ਹੈ। ਪੜੋ ਪੂਰੀ ਖ਼ਬਰ

ਹਥਿਆਰਾਂ ਦੀ ਤਕਰਾਰ
ਹਥਿਆਰਾਂ ਦੀ ਤਕਰਾਰ
author img

By

Published : May 24, 2022, 12:22 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ’ਚ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਦੇ ਲਈ ਵੱਡੇ ਵੱਡੇ ਕਦਮ ਚੁੱਕੇ ਜਾ ਰਹੇ ਹਨ। ਕੁਝ ਸਮਾਂ ਪਹਿਲਾਂ ਹੀ ਸੀਐੱਮ ਮਾਨ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡਾ ਕਦਮ ਚੁੱਕਦਿਆਂ ਗੈਂਗਸਟਰਾਂ ਅਤੇ ਗੈਂਗ ਵਾਰ ਨੂੰ ਰੋਕਣ ਲਈ ‘ਐਂਟੀ ਗੈਂਗਸਟਰ ਟਾਸਕ ਫੋਰਸ’ (Anti-Gangster Task Force) ਦਾ ਗਠਨ ਕਰਨ ਦਾ ਐਲਾਨ ਕੀਤਾ ਸੀ। ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਬਿਆਨ ਤੋਂ ਬਾਅਦ ਸੀਐੱਮ ਮਾਨ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਹਮੋ ਸਾਹਮਣੇ ਹੋ ਗਏ ਹਨ।

ਦੱਸ ਦਈਏ ਕਿ ਸੀਐੱਮ ਮਾਨ ਨੇ ਸੂਬੇ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਿਦਾਇਤ ਦਿੱਤੀ ਸੀ ਕਿ ਟਾਸਕ ਫੋਰਸ ਦੇ ਗਠਨ ਤੋਂ ਬਾਅਦ ਕਮਿਸ਼ਨਰ ਅਤੇ ਐਸਐਸਪੀਜ਼ ਦੀ ਜ਼ਿੰਮੇਵਾਰੀ 'ਚ ਕੋਈ ਕਮੀ ਨਹੀਂ ਆਵੇਗੀ। ਜੇਕਰ ਉਹਨਾਂ ਦੇ ਇਲਾਕੇ 'ਚ ਕਾਨੂੰਨ ਵਿਵਸਥਾ ਵਿਗੜਦੀ ਹੈ ਤਾਂ ਇਸ ਲਈ ਉਹ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ। ਉੱਥੇ ਹੀ ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਬਿਆਨ ਕਾਰਨ ਮਾਹੌਲ ਕਾਫੀ ਭਖਾ ਦਿੱਤਾ ਹੈ।

ਇਹ ਸੀ ਜਥੇਦਾਰ ਦਾ ਬਿਆਨ: ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਮੌਕੇ ‘ਤੇ ਕੌਮ ਦੇ ਨਾਮ ਸੰਦੇਸ਼ ਵੀ ਜਾਰੀ ਕੀਤਾ ਸੀ। ਜਿਸ ਚ ਉਨ੍ਹਾਂ ਨੇ ਕਿਹਾ ਕਿ ਜਿੱਥੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮੀਰੀ ਅਤੇ ਪੀਰੀ ਦਾ ਸਿਧਾਂਤ ਦਿੱਤਾ ਗਿਆ ਸੀ, ਉਸ ਨੂੰ ਅੱਗੇ ਵਧਾਉਂਦੇ ਹੋਏ ਹਰ ਇੱਕ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਸਮਾਂ ਅੱਗੇ ਅਸਤਰਾਂ ਦਾ ਆ ਰਿਹਾ ਹੈ ਕਿ ਕਿਸੇ ਵਕਤ ਵੀ ਹਥਿਆਰਾਂ ਦੀ ਜ਼ਰੂਰਤ ਪੈ ਸਕਦੀ ਹੈ।

ਜਥੇਦਾਰ ਦੇ ਬਿਆਨ ’ਤੇ ਸੀਐੱਮ ਮਾਨ ਦਾ ਪ੍ਰਤੀਕਰਮ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਤਰਾਜ਼ ਜਤਾਇਆ ਗਿਆ। ਸੀਐੱਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ। ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ। ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ।

  • ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ…ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ .ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ..

    — Bhagwant Mann (@BhagwantMann) May 23, 2022 " class="align-text-top noRightClick twitterSection" data=" ">

ਪਾਰਟੀ ਆਗੂਆਂ ਨੇ ਵੀ ਕੀਤਾ ਬਿਆਨ ਦਾ ਵਿਰੋਧ: ਉੱਥੇ ਹੀ ਦੂਜੇ ਪਾਸੇ ਪੰਜਾਬ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਸਿੱਖਾਂ ਕੋਲ ਸਭ ਤੋਂ ਵੱਡਾ ਹਥਿਆਰ ਸ੍ਰੀ ਗੁਰੂ ਗ੍ਰੰਥ ਸਾਹਿਬ ਹੈ। ਸਿੱਖ ਨੌਜਵਾਨਾਂ ਨੂੰ ਮਾਡਲ ਹਥਿਆਰਾਂ ਦੀ ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਲ ਜੁੜਣ ਦੀ ਲੋੜ ਹੈ ਅਤੇ ਸਿੱਖਾਂ ਨੂੰ ਦੁਨੀਆਂ ਭਰ ’ਚ ਆਪਣੇ ਸਭ ਤੋਂ ਵੱਡੇ ਹਥਿਆਰ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਦੱਸਣ ਦੀ ਲੋੜ ਹੈ।

ਵੜਿੰਗ ਨੇ ਜਥੇਦਾਰ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ: ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਥੇਦਾਰ ਦੇ ਬਿਆਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਤੱਥਾਂ ਦੀ ਵਿਆਖਿਆ ਕੀਤੇ ਨੌਜਵਾਨਾਂ ਨੂੰ ਆਧੁਨਿਕ ਲਾਇਸੈਂਸੀ ਹਥਿਆਰਾਂ ਦੇ ਨਾਲ ਲੈਂਸ਼ ਕਰਨ ਬਾਰੇ ਜਥੇਦਾਰ ਸਾਹਿਬ ਦਾ ਬਿਆਨ ਸ਼ਰਾਰਤੀ ਅਤੇ ਭਾਈਚਾਰਕ ਸਾਂਝ ਨੂੰ ਖਤਰਾ ਪੈਦਾ ਕਰਨ ਵਾਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਪੰਜਾਬ ਦੀ ਸ਼ਾਂਤੀ ਲਈ ਉਨ੍ਹਾਂ ਨੂੰ ਉੱਚ ਅਹੁਦੇ ਤੋਂ ਹਟਾਉਣ ਦੀ ਜ਼ੋਰਦਾਰ ਮੰਗ ਕਰਦੇ ਹਨ।

  • Statement by Jathedar Sahib about arming youth with modern licenced weapons without explaining facts, is mischievous and dangerously threatening communal harmony. I strongly demand his removal from exalted position for the sake of peace of Pb, as he mouthpiece of vested powers.

    — Amarinder Singh Raja (@RajaBrar_INC) May 23, 2022 " class="align-text-top noRightClick twitterSection" data=" ">

ਪੰਜਾਬੀਆਂ ਦਾ ਵੱਖਰਾ ਸ਼ੌਂਕ: ਕਾਬਿਲੇਗੌਰ ਹੈ ਕਿ ਪਿਛਲੀਆਂ ਹੋਈਆਂ ਚੋਣਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਹਥਿਆਰਾਂ ਨੂੰ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਸੀ। ਉਸ ਦੌਰਾਨ ਇਕ ਹੈਰਾਨ ਕਰਨ ਦੇਣ ਵਾਲੀ ਗੱਲ ਸਾਹਮਣੇ ਆਈ ਸੀ ਜਿਸ ਚ ਸਾਹਮਣੇ ਆਇਆ ਸੀ ਕਿ ਪੁਲਿਸ ਨਾਲੋਂ ਵੱਧ ਪੰਜਾਬੀਆਂ ਕੋਲ ਲਾਇਸੈਂਸੀ ਹਥਿਆਰ ਜਿਆਦਾ ਹਨ। ਜਦਕਿ ਨਜਾਇਜ਼ ਹਥਿਆਰਾਂ ਦੀ ਕੋਈ ਗਿਣਤੀ ਨਹੀਂ ਹੈ।

ਪੰਜਾਬ ’ਚ ਹਥਿਆਰਾਂ ਦੀ ਗਿਣਤੀ: ਸਰਕਾਰੀ ਅੰਕੜਿਆਂ ਮੁਤਾਬਿਕ ਪੰਜਾਬ ਵਿੱਚ ਲਗਭਗ 3,90,275 ਲਾਇਸੈਂਸੀ ਹਥਿਆਰ ਹਨ। ਜੋ ਕਿ ਪੰਜਾਬ ਸਰਕਾਰ ਕੋਲੋ ਮਨਜੂਰਸ਼ੁਦਾ ਹਨ ਇਹ ਅੰਕੜੇ ਦਰਸਾਦੇ ਹਨ ਕਿ ਹਰ 18ਵੇਂ ਪੰਜਾਬੀ ਕੋਲ ਹਥਿਆਰ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਪੁਲਿਸ ਕੋਲ ਲਗਭਗ 82 ਹਜ਼ਾਰ ਪੁਲਿਸ ਮੁਲਾਜ਼ਮਾਂ ਕੋਲ 1.25 ਲੱਖ ਹਥਿਆਰ ਹਨ।

ਇਹ ਵੀ ਪੜੋ: ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਉਣ ਆਏ ਪ੍ਰਸ਼ਾਸਨ ਦਾ ਕਿਸਾਨਾਂ ਨੇ ਕੀਤਾ ਵਿਰੋਧ

ETV Bharat Logo

Copyright © 2025 Ushodaya Enterprises Pvt. Ltd., All Rights Reserved.