ਚੰਡੀਗੜ੍ਹ: ਅਯੋਧਿਆ ਵਿੱਚ ਸ੍ਰੀ ਰਾਮ ਮੰਦਰ ਦੇ ਭੂਮੀ ਪੂਜਨ ਦੌਰਾਨ ਸਿੱਖ ਧਰਮ ਬਾਰੇ ਹੋਈਆਂ ਟਿੱਪਣੀਆਂ ਨੇ ਸਿੱਖ ਸਿਆਸਤ ਅਤੇ ਪੰਜਾਬ ਦੀ ਸਿਆਸਤ ਵਿੱਚ ਗਰਮਾ-ਗਰਮੀ ਪੈਦਾ ਕਰ ਦਿੱਤੀ ਹੈ। ਸਮੁੱਚੀਆਂ ਸਿਆਸੀ ਪਾਰਟੀਆਂ ਅਤੇ ਸਿੱਖ ਜਥੇਬੰਦੀਆਂ ਇਨ੍ਹਾਂ ਟਿੱਪਣੀਆਂ ਤੋਂ ਡਾਢੀਆਂ ਔਖੀਆਂ ਵਿਖਾਈ ਦੇ ਰਹੀਆਂ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਰਮਾਇਣ ਲਿਖੇ ਜਾਣ ਦਾ ਜੋ ਦਾਅਵਾ ਕੀਤਾ ਗਿਅ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਸਿੱਖਾਂ ਨੂੰ ਲਵ ਤੇ ਕੁਸ਼ ਦੀ ਔਲਾਦ ਦੱਸੇ ਜਾਣ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਨੋਟਿਸ ਲਿਆ ਜਾਵੇ।
ਈਟੀਵਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਬਾਰੇ ਜੋ ਟਿੱਪਣੀਆਂ ਭੂਮੀ ਪੂਜਨ ਸਮਾਗਮ ਵਿੱਚ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਸੰਗਤ ਵਿੱਚ ਦੁਬਦਾ ਪੈਦਾ ਕੀਤੀ ਹੈ। ਇਸ ਦੁਬਦਾ ਨੂੰ ਦੂਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਨੋਟਿਸ ਲੈ ਕੇ ਸੱਚ ਸੰਗਤ ਦੇ ਸਾਹਮਣੇ ਲੈ ਕੇ ਆਉਣਾ ਚਾਹੀਦਾ ਹੈ।