ETV Bharat / city

ਝਾਰਖੰਡ ਚੋਣ ਨਤੀਜੇ ਭਾਜਪਾ ਦੀ ਫੁੱਟਪਾਊ ਸਿਆਸਤ ਖ਼ਿਲਾਫ਼ ਲੋਕ ਫਤਵਾ: ਕੈਪਟਨ

ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਹਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੀ ਫੁੱਟਪਾਊ ਸਿਆਸਤ ਵਿਰੁੱਧ ਲੋਕ ਫ਼ਤਵਾ ਕਰਾਰ ਦਿੱਤਾ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ
author img

By

Published : Dec 23, 2019, 8:26 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ-ਝਾਰਖੰਡ ਮੁਕਤੀ ਮੋਰਚਾ-ਰਾਸ਼ਟਰੀ ਜਨਤਾ ਦਲ ਦੀ ਜਿੱਤ ਦਾ ਸਵਾਗਤ ਕਰਦਿਆਂ ਇਸ ਨੂੰ ਭਾਰਤੀ ਜਨਤਾ ਪਾਰਟੀ ਦੀ ਫੁੱਟਪਾਊ ਸਿਆਸਤ ਵਿਰੁੱਧ ਲੋਕ ਫ਼ਤਵਾ ਕਰਾਰ ਦਿੱਤਾ।

ਇਨ੍ਹਾਂ ਚੋਣ ਨਤੀਜਿਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾਧਾਰੀ ਭਾਜਪਾ ਦੀ ਪੁੱਠੀ ਗਿਣਤੀ ਇਸ ਸਾਲ ਦੇ ਆਰੰਭ ਵਿੱਚ ਸ਼ੁਰੂ ਹੋਈ ਸੀ ਅਤੇ ਇਨ੍ਹਾਂ ਚੋਣਾਂ ਨਾਲ ਇਸ ਦੀ ਪ੍ਰੋੜਤਾ ਹੋ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਭਾਜਪਾ ਦੀਆਂ ਦੇਸ਼ ਦੇ ਕੋਨੇ-ਕੋਨੇ ਤੱਕ ਆਪਣੇ ਖੰਬ ਫੈਲਾਉਣ ਦੀਆਂ ਇੱਛਾਵਾਂ ਨੂੰ ਕੁਚਲ ਕੇ ਰੱਖ ਦਿੱਤਾ ਹੈ ਜਿਸ ਨਾਲ ਭਾਜਪਾ ਮੁਕਤ ਭਾਰਤ ਦੀ ਸਿਰਜਣਾ ਲਈ ਰਾਹ ਪੱਧਰਾ ਹੋ ਗਿਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਨਾ ਸਿਰਫ਼ ਭਾਜਪਾ ਦੇ ਫੁੱਟਪਾਊ ਏਜੰਡੇ ਦਾ ਪਰਦਾਫਾਸ਼ ਕੀਤਾ ਸਗੋਂ ਲੋਕਾਂ ਨੇ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਫਤਵਾ ਸੱਤਾਧਾਰੀ ਪਾਰਟੀ ਦੀ ਫਿਰਕੂ ਸਿਆਸਤ ਦੀ ਹਾਰ ਦੀ ਗਵਾਹੀ ਭਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆ ਰਿਹਾ ਹੈ ਜਦੋਂ ਮੁਲਕ ਭਰ ਵਿੱਚ ਭਾਜਪਾ ਵਿਰੋਧੀ ਲਹਿਰ ਮਜ਼ਬੂਤੀ ਨਾਲ ਫੈਲ ਰਹੀ ਹੈ ਅਤੇ ਇਸ ਦਾ ਪ੍ਰਗਟਾਵਾ ਕੇਂਦਰ ਸਰਕਾਰ ਦੇ ਕੌਮੀ ਨਗਰਿਕਤਾ ਕਾਨੂੰਨ ਤੇ ਕੌਮੀ ਨਾਗਰਿਕਤਾ ਰਜਿਸਟਰ ਵਰਗੇ ਗੈਰ-ਸੰਵਿਧਾਨਿਕ ਕਦਮਾਂ ਵਿਰੁੱਧ ਵੱਡੀ ਪੱਧਰ ‘ਤੇ ਫੈਲੇ ਜਨ ਅੰਦੋਲਨ ਤੋਂ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਝਾਰਖੰਡ ਦੇ ਨਤੀਜਿਆਂ ਨੇ ਕਾਂਗਰਸ ਪਾਰਟੀ ਦੇ ਧਰਮ ਨਿਰਪੱਖ ਏਜੰਡੇ ‘ਤੇ ਮੋਹਰ ਲਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਹੁਣ ਕੁਝ ਸਮੇਂ ਦੀ ਹੀ ਗੱਲ ਹੈ ਕਿ ਰਾਸ਼ਟਰ ਦੇ ਚਿਹਰੇ ਤੋਂ ਭਗਵਾਂ ਰੰਗ ਹਟ ਜਾਵੇਗਾ ਅਤੇ ਇੱਥੋਂ ਦੇ ਲੋਕਾਂ ਲਈ ਸੁਨਹਿਰੇ ਭਵਿੱਖ ਦਾ ਰਾਹ ਖੁੱਲ੍ਹ ਜਾਵੇਗਾ। ਉਨ੍ਹਾਂ ਕਿਹਾ ਕਿ ਝੂਠੇ ਵਾਅਦੇ ਤੇ ਫੋਕੇ ਦਾਅਵੇ ਕਿਸੇ ਵੀ ਸਿਆਸੀ ਪਾਰਟੀ ਨੂੰ ਬਹੁਤਾ ਲੰਮਾ ਸਮਾਂ ਨਹੀਂ ਚਲਾ ਸਕਦੇ ਅਤੇ ਇਸ ਨੂੰ ਭਾਜਪਾ ਸਪੱਸ਼ਟ ਤੌਰ ‘ਤੇ ਕਬੂਲਣ ਵਿੱਚ ਅਸਫ਼ਲ ਰਹੀ ਹੈ।

Intro:Body:

Title *:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.