ETV Bharat / city

ਕਿੱਤਾ ਮੁਖੀ ਪੰਜਾਬ ਕਰੀਅਰ ਪੋਰਟਲ ਲਾਂਚ - ਘਰ ਬੈਠਿਆ ਜਾਣਕਾਰੀ

ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਨੇ ਅੱਜ ਕਿੱਤਾ ਮੁਖੀ ਅਗਵਾਈ ਲਈ ਪੰਜਾਬ ਕਰੀਅਰ ਪੋਰਟਲ ਲੋਕ ਅਰਪਣ ਕੀਤਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਰਾਹੀਂ 10 ਲੱਖ ਵਿਦਿਆਰਥੀ ਨੂੰ ਕਰੀਅਰ ਕਾਊਂਸਲਿੰਗ (Career Counseling to 10 lakh students), ਕੋਰਸਾਂ (Courses), ਸਕਾਲਰਸ਼ਿਪ (Scholarship) ਆਦਿ ਖੇਤਰਾਂ ਬਾਰੇ ਘਰ ਬੈਠਿਆ ਜਾਣਕਾਰੀ (Information at door step) ਦਿੱਤੀ ਜਾਵੇਗੀ।

ਕਿੱਤਾ ਮੁਖੀ ਪੰਜਾਬ ਕਰੀਅਰ ਪੋਰਟਲ ਲਾਂਚ
ਕਿੱਤਾ ਮੁਖੀ ਪੰਜਾਬ ਕਰੀਅਰ ਪੋਰਟਲ ਲਾਂਚ
author img

By

Published : Nov 15, 2021, 7:56 PM IST

ਚੰਡੀਗੜ੍ਹ: ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੋਮਵਾਰ ਨੂੰ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਅਗਵਾਈ ਦੇਣ ਲਈ ਲਈ ਪੰਜਾਬ ਕਰੀਅਰ ਪੋਰਟਲ ਦਾ ਲੋਕ ਅਰਪਣ ਕੀਤਾ।

ਅੱਜ ਇਥੇ ਪੰਜਾਬ ਭਵਨ ਵਿਖੇ ਹੋਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ. ਪਰਗਟ ਸਿੰਘ ਨੇ ਕਿਹਾ ਕਿ ਬੇਰੋਜ਼ਗਾਰੀ ਦੀ ਸਮੱਸਿਆ ਪਿੱਛੇ ਇਕ ਕਾਰਨ ਸਹੀ ਕਰੀਅਰ ਦੀ ਚੋਣ ਨਾ ਹੋਣਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਜੇਕਰ ਸਹੀ ਸਮੇਂ ਉਤੇ ਕਰੀਅਰ ਦੀ ਚੋਣ ਦੀ ਸੇਧ ਮਿਲ ਜਾਵੇ ਤਾਂ ਉਹ ਆਪਣੀ ਸਹੀ ਸਮਰੱਥਾ ਨਾਲ ਆਪਣੇ ਪਸੰਦ ਦੇ ਖੇਤਰ ਵਿੱਚ ਬਿਹਤਰ ਨਤੀਜੇ ਦੇ ਸਕਦਾ ਹੈ। ਉਨ੍ਹਾਂ ਆਪਣੀ ਨਿੱਜੀ ਗੱਲ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਉਹ ਹਾਕੀ ਖੇਡ ਦੀ ਬਜਾਏ ਕੋਈ ਹੋਰ ਖੇਡ ਅਪਣਾਉਂਦੇ ਤਾਂ ਸ਼ਾਇਦ ਇੰਨਾ ਵਧੀਆ ਨਾ ਖੇਡ ਸਕਦੇ।

ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਕਿੱਤਾ ਅਗਵਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਿੱਚ ਬੱਚਿਆਂ ਨੂੰ ਆਨ-ਲਾਈਨ ਵੱਖ-ਵੱਖ ਕੋਰਸਾਂ, ਵਜ਼ੀਫਿਆਂ ਅਤੇ ਕਿੱਤਿਆਂ ਬਾਰੇ ਕਾਊਂਸਲਿੰਗ ਕਰਨ ਲਈ ਜਾਣਕਾਰੀ ਦੇਣ ਲਈ ਪੰਜਾਬ ਕਰੀਅਰ ਪੋਰਟਲ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ 10 ਲੱਖ ਵਿਦਿਆਰਥੀ ਨੂੰ ਕਰੀਅਰ ਕਾਊਂਸਲਿੰਗ, ਕੋਰਸਾਂ, ਸਕਾਲਰਸ਼ਿਪ ਆਦਿ ਖੇਤਰਾਂ ਬਾਰੇ ਘਰ ਬੈਠਿਆ ਹੀ ਜਾਣਕਾਰੀ ਮਿਲੇਗੀ।

ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਨੇ ਕਿਹਾ ਕਿ ਇਸ ਪੋਰਟਲ ਰਾਹੀਂ ਵਿਦਿਆਰਥੀਆਂ ਨੂੰ ਕਿਹੜੇ ਕਿੱਤੇ ਲਈ ਕਿਹੜੀਆਂ-ਕਿਹੜੀਆਂ ਵਿੱਦਿਅਕ ਯੋਗਤਾਵਾਂ ਅਤੇ ਕੌਸ਼ਲਾਂ ਦੀ ਲੋੜ ਹੈ, ਉਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਹ ਪੋਰਟਲ ਬੱਚੇ ਦੇ ਜੀਵਨ ਦੇ ਨਾਲ ਜੁੜਿਆ ਹੋਵੇਗਾ ਅਤੇ ਉਸਦੇ ਮਿੱਥੇ ਉਦੇਸ਼ ਦੀ ਪ੍ਰਾਪਤੀ ਲਈ ਸਹਾਇਕ ਵੀ ਹੋਵੇਗਾ। ਇਸ ਪੋਰਟਲ ਨੂੰ ਸੋਸ਼ਲ਼ ਮੀਡੀਆ ਰਾਹੀਂ ਵੀ ਵੱਧ ਤੋਂ ਵੱਧ ਪ੍ਰਚਾਰਿਆ ਜਾਵੇਗਾ ਤਾਂ ਜੋ ਇਸਦੀ ਮੁੱਢਲੀ ਸੂਚਨਾਂ ਵੱਧ ਤੋਂ ਵੱਧ ਬੱਚਿਆਂ ਅਤੇ ਮਾਪਿਆਂ ਤੱਕ ਪਹੁੰਚਾਈ ਜਾ ਸਕੇ।

ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਨੇ ਸਮੂਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਦਾ ਇਹ ਨਿਵੇਕਲਾ ਉਪਰਾਲਾ ਹੈ ਜਿਸ ਵਿੱਚ ਵਿਦਿਆਰਥੀਆਂ ਦੀਆਂ ਕਿੱਤੇ ਸਬੰਧੀ ਚੋਣ ਦੀਆਂ ਪੈਦਾ ਹੋ ਰਹੀਆਂ ਸਮੱਸਿਆਵਾਂ ਨੂੰ ਇੱਕ ਸਾਂਝੇ ਪਲੇਟਫਾਰਮ ਦੁਆਰਾ ਹੱਲ ਕੀਤਾ ਜਾ ਸਕੇਗਾ।

ਯੂਨੀਸੈਫ ਇੰਡੀਆ ਤੋਂ ਕਿੱਤਾ ਅਗਵਾਈ ਮਾਹਿਰ ਲਲਿਤਾ ਸਚਦੇਵਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕ ਜ਼ਮਾਨੇ ਦੇ ਨਵੀਨਤਮ ਕਿੱਤਿਆਂ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ। ਇਸ ਪੋਰਟਲ ਰਾਹੀਂ ਪੰਜਾਬ ਦੇ ਬੱਚਿਆਂ ਦੀਆਂ ਭਵਿੱਖ ਸਬੰਧੀ ਸੋਚ ਬਾਰੇ ਜਾਣਿਆ ਜਾਵੇਗਾ ਅਤੇ ਉਹਨਾਂ ਦੀਆਂ ਸਮੱਸਿਆਂਵਾਂ ਨੂੰ ਸਾਂਝੇ ਤੌਰ ਵਿਚਾਰਿਆ ਵੀ ਜਾਵੇਗਾ। ਉਨ੍ਹਾਂ ਨੂੰ ਖੁਸ਼ੀ ਹੈ ਕਿ ਇਹ ਪੰਜਾਬ ਕਰੀਅਰ ਪੋਰਟਲ ਇਨ੍ਹਾਂ ਸੰਭਾਵਨਵਾਂ ਲਈ ਮੌਕੇ ਪ੍ਰਦਾਨ ਕਰੇਗਾ।

ਆਸਮਾਂ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਆਯੁਸ਼ ਬਾਂਸਲ ਨੇ ਪੰਜਾਬ ਕਰੀਅਰ ਪੋਰਟਲ ਦੀ ਪ੍ਰਕਿਰਿਆ, ਵਰਤੋਂ ਅਤੇ ਇਸ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਵਿਦਿਆਰਥੀਆਂ ਦੇ ਕੌਸ਼ਲਾਂ ਅਤੇ ਵਿੱਦਿਅਕ ਯੋਗਤਾਵਾਂ ਬਾਰੇ ਜਾਣਕਾਰੀ ਮਿਲੇਗੀ। ਵਿਦਿਆਰਥੀ ਇਸ ਰਾਹੀਂ ਆਪਣੀ ਉਚੇਰੀ ਸਿੱਖਿਆ ਨੂੰ ਜਾਰੀ ਰੱਖਣ ਲਈ ਵੱਖ-ਵੱਖ ਵਿੱਦਿਅਕ ਸੰਸਥਾਨਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਣਗੇ।

ਟਾਟਾ ਪਾਵਰ ਲਿਮਿਟਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਮੈਨੇਜਿੰਗ ਡਾਇਰੈਕਟਰ ਪਰਬੀਰ ਸਿਨਹਾ ਨੇ ਕਿਹਾ ਕਿ ਇਹਨਾਂ ਕਿੱਤਾ ਮੁਖੀ ਅਗਵਾਈ ਕੋਰਸਾਂ ਲਈ ਵਿਦਿਆਰਥੀਆਂ ਸਮਾਜਿਕ ਸਹਿਯੋਗ ਦੀ ਵੀ ਲੋੜ ਪੈਂਦੀ ਹੈ ਜਿਸ ਲਈ ਵੱਖ-ਵੱਖ ਉਦਯੋਗਿਕ ਖੇਤਰਾਂ ਦੀਆਂ ਸੀ.ਐੱਸ.ਆਰ. ਪਾਲਿਸੀ ਇਨ੍ਹਾਂ ਪ੍ਰਾਜੈਕਟਾਂ ਲਈ ਲਾਹੇਵੰਦ ਹੋ ਸਕਦੀ ਹੈ।

ਪੰਜਾਬ ਸੀ.ਐੱਸ.ਆਰ. ਅਥਾਰਟੀ ਦੇ ਸਲਾਹਕਾਰ ਐੱਸ.ਐੱਮ. ਗੋਇਲ ਨੇ ਕਿਹਾ ਕਿ ਪੰਜਾਬ ਸੀ.ਐੱਸ.ਆਰ ਅਥਾਰਟੀ ਵੱਲੋਂ ਲਗਾਤਾਰ ਵੱਖ-ਵੱਖ ਸਹਾਇਕ ਸੰਸਥਾਵਾਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਇਹ ਸੰਸਥਾਵਾਂ ਵਧ ਚੜ੍ਹ ਕੇ ਸਹਿਯੋਗ ਵੀ ਦੇ ਰਹੀਆਂ ਹਨ। ਉਹਨਾਂ ਕਿਹਾ ਸੀ.ਐੱਸ.ਆਰ. ਅਥਾਰਟੀ ਇਸ ਪੋਰਟਲ ਰਾਹੀਂ ਵੱਧ ਤੋਂ ਵੱਧ ਬੱਚਿਆਂ ਨੂੰ ਸੂਚਨਾ ਦਾ ਲਾਭਪਾਤਰੀ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੀ ਕਾਮਨਾ ਹੈ ਕਿ ਇਸ ਪੋਰਟਲ ਰਾਹੀਂ ਵੱਧ ਤੋਂ ਵੱਧ ਵਿਦਿਆਰਥੀ ਆਪਣੇ ਕਿੱਤੇ ਦੇ ਟੀਚੇ ਤੱਕ ਪਹੁੰਚ ਸਕਣ।

ਅੰਤ ਵਿੱਚ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਨੇ ਇਸ ਪੰਜਾਬ ਕਰੀਅਰ ਪੋਰਟਲ ਦੇ ਲੋਕ ਅਰਪਣ ਸਮਾਗਮ ਵਿੱਚ ਭਾਗ ਲੈਣ ਵਾਲੀਆਂ ਮਾਣਮੱਤੀਆਂ ਸ਼ਖ਼ਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਡਿਪਟੀ ਸਟੇਟ ਪ੍ਰਾਜੈਕਟ ਡਾਇਰੈਕਟਰ ਮਨੋਜ ਕੁਮਾਰ, ਅਮਰਦੀਪ ਸਿੰਘ ਬਾਠ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ, ਸਕੂਲਾਂ ਦੇ ਮੁਖੀ, ਅਧਿਆਪਕ ਅਤੇ ਵਿਦਿਆਰਥੀ ਆਨਲਾਈਨ ਹਾਜ਼ਰ ਸਨ।

ਇਹ ਵੀ ਪੜ੍ਹੋ:Reopening Kartarpur Corridor: ਪੰਜਾਬ ਭਾਜਪਾ ਵਫਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ETV Bharat Logo

Copyright © 2025 Ushodaya Enterprises Pvt. Ltd., All Rights Reserved.