ਚੰਡੀਗੜ੍ਹ: ਕਿਸਾਨਾਂ ਵਲੋਂ 26 ਜੂਨ ਨੂੰ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਮੁਹਾਲੀ ਅਤੇ ਪੰਚਕੂਲਾ ਤੋਂ ਮਾਰਚ ਕੱਢ ਗਏ ਸਨ। ਇਸ ਦੌਰਾਨ ਚੰਡੀਗੜ੍ਹ ਦੀਆਂ ਸੜਕਾਂ 'ਤੇ ਕਿਸਾਨ ਪੁੱਜਦੇ ਹਨ ਤਾਂ ਦੇਰ ਰਾਤ ਕਈ ਕਿਸਾਨ ਆਗੂਆਂ ਅਤੇ ਕਿਸਾਨ ਮੋਰਚੇ ਵਿੱਚ ਸ਼ਾਮਲ ਗਾਇਕਾਂ ਅਤੇ ਅਦਾਕਾਰਾਂ 'ਤੇ ਚੰਡੀਗੜ੍ਹ ਪੁਲਿਸ ਵੱਲੋਂ ਪਰਚੇ ਦਰਜ ਕੀਤੇ ਜਾਂਦੇ ਹਨ। ਜਿਸ ਨੂੰ ਲੈ ਕੇ ਚੰਡੀਗੜ੍ਹ ਵਿਖੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਕੀਤੀ।
ਕਿਸਾਨ ਲੀਗਲ ਟੀਮ ਦੇ ਨੁਮਾਇੰਦੇ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਜੋ ਪਰਚੇ ਦਰਜ ਕੀਤੇ ਗਏ ਹਨ, ਉਹ ਸਾਰੇ ਝੂਠੇ ਹਨ ਅਤੇ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਰੋਸ ਸ਼ਾਂਤਮਈ ਸੀ ਅਤੇ ਖੁਦ ਚੰਡੀਗੜ੍ਹ ਪੁਲਿਸ ਵੀ ਇਸ ਗੱਲ ਨੂੰ ਮੰਨਦੀ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਜੋ ਪਰਚੇ ਦਰਜ ਕੀਤੇ ਗਏ ਹਨ, ਉਸ ਵਿੱਚ ਲਿਖਿਆ ਗਿਆ ਹੈ ਕਿ ਕਿਸਾਨਾਂ ਵਲੋਂ ਪੁਲਿਸ ਵਾਲਿਆਂ ਦੀ ਵਰਦੀਆਂ ਪਾੜੀਆਂ ਗਈਆਂ ਅਤੇ ਤਲਵਾਰਾਂ ਲਹਿਰਾਈਆਂ ਗਈਆਂ, ਜਦੋਂ ਕਿ ਅਜਿਹਾ ਕੁਝ ਵੀ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਇਹ ਸਾਰੇ ਪਰਚੇ ਰੱਦ ਕੀਤੇ ਜਾਣੇ ਚਾਹੀਦੇ ਹਨ ਅਤੇ ਜੇ ਰੱਦ ਨਹੀਂ ਕੀਤੇ ਜਾਂਦੇ ਤਾਂ ਅਸੀਂ ਇੱਕ ਵਕੀਲਾਂ ਦਾ ਪੈਨਲ ਤਿਆਰ ਕਰ ਰਹੇ ਹਾਂ। ਉਨ੍ਹਾਂ ਦਾ ਕਹਿਣਾ ਕਿ ਜਿਨ੍ਹਾਂ ਖ਼ਿਲਾਫ਼ ਵੀ ਪਰਚੇ ਦਰਜ ਹੋਏ ਹਨ ਉਨ੍ਹਾਂ ਦੀ ਵਕੀਲਾਂ ਦਾ ਇਹ ਪੈਨਲ ਮਦਦ ਕਰੇਗਾ।
ਇਹ ਵੀ ਪੜ੍ਹੋ:ਲਾਲ ਕਿਲ੍ਹਾ ਹਿੰਸਾ ਮਾਮਲਾ: ਅੰਮ੍ਰਿਤਸਰ ਤੋਂ ਇੱਕ ਹੋਰ ਗ੍ਰਿਫਤਾਰੀ