ETV Bharat / city

ਬੇਅਦਬੀ ਘਟਨਾਵਾਂ ਨੂੰ ਲੈਕੇ ਜਸਟਿਸ ਰਣਜੀਤ ਸਿੰਘ ਨੇ ਆਪਣੀ ਕਿਤਾਬ ਚ ਕੀਤੇ ਵੱਡੇ ਖੁਲਾਸੇ ! - ਜਸਟਿਸ ਰਣਜੀਤ ਸਿੰਘ ਕਮਿਸ਼ਨ

ਬਰਬਾੜੀ ਬੇਅਦਬੀ ਘਟਨਾ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਵੱਲੋਂ ਇੱਕ ਕਿਤਾਬ ਰਿਲੀਜ ਕੀਤੀ ਗਈ ਹੈ। ਉਨ੍ਹਾਂ ਨੇ ਆਪਣੀ ਕਿਤਾਬ ਵਿੱਚ ਦੱਸਿਆ ਕਿ ਡੇਰਾ ਪ੍ਰੇਮੀ ਬੇਅਦਬੀ ਘਟਨਾਵਾਂ ਲਈ ਜ਼ਿੰਮੇਵਾਰ ਹਨ।

ਬੇਅਦਬੀ ਘਟਨਾਵਾਂ ਨੂੰ ਲੈਕੇ ਵੱਡਾ ਖੁਲਾਸਾ
ਬੇਅਦਬੀ ਘਟਨਾਵਾਂ ਨੂੰ ਲੈਕੇ ਵੱਡਾ ਖੁਲਾਸਾ
author img

By

Published : Jan 19, 2022, 9:58 PM IST

ਚੰਡੀਗੜ੍ਹ: ਬਰਗਾੜੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈਕੇ ਜਸਟਿਸ ਰਣਜੀਤ ਸਿੰਘ ਵੱਲੋਂ ਆਪਣੀ ਇੱਕ ਕਿਤਾਬ ਰਿਲੀਜ ਕੀਤੀ ਹੈ। ਬੇਅਦਬੀ ਦੀਆਂ ਘਟਨਾਵਾਂ ਨੂੰ ਲੈਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾਇਆ ਗਿਆ ਸੀ ਜਿੰਨ੍ਹਾਂ ਨੇ ਹੁਣ ਇੰਨ੍ਹਾਂ ਘਟਨਾਵਾਂ ਨੂੰ ਲੈਕੇ ਆਪਣੀ ਕਿਤਾਬ ਰਿਲੀਜ ਕੀਤੀ ਹੈ। ਇਸ ਕਿਤਾਬ ਵਿੱਚ ਉਨ੍ਹਾਂ ਵੱਲੋਂ ਵੱਡੇ ਖੁਲਾਸੇ ਕੀਤੇ ਹਨ। ਇਸ ਕਿਤਾਬ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਡੇਰਾ ਪ੍ਰੇਮੀ ਜ਼ਿੰਮੇਵਾਰ ਹਨ। ਇਸਦੇ ਨਾਲ ਹੀ ਉਨ੍ਹਾਂ ਕੋਟਕਪੂਰਾ ਗੋਲੀਕਾਂਡ ਲਈ ਤਤਕਾਲੀ ਡੀਜੀਪੀ ਤੇ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਦੱਸਿਆ ਹੈ।

ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਰਿਪੋਰਟ 'ਚ ਕਈ ਤੱਥ ਸਾਹਮਣੇ ਆਏ ਸਨ ਜੋ ਕਿ ਨਾ ਤਾਂ ਲੋਕਾਂ ਸਾਹਮਣੇ ਆ ਸਕੇ ਅਤੇ ਨਾ ਹੀ ਵਿਧਾਨ ਸਭਾ 'ਚ ਸਹੀ ਢੰਗ ਨਾਲ ਬਹਿਸ ਹੋਈ। ਉਨ੍ਹਾਂ ਦੱਸਿਆ ਕਿ ਇਸੇ ਦੇ ਚੱਲਦੇ ਉਨ੍ਹਾਂ ਕਿਤਾਬ ਰਾਹੀਂ ਸਾਰੇ ਤੱਥਾਂ ਨੂੰ ਸਾਹਮਣੇ ਲਿਆਉਣ ਦਾ ਫੈਸਲਾ ਲਿਆ।

ਦੱਸ ਦਈਏ ਕਿ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਨੂੰ ਬੇਅਦਬੀ ਦੇ ਕਰੀਬ 160 ਮਾਮਲਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਸਨ ਅਤੇ ਕਮਿਸ਼ਨ ਨੇ 544 ਪੰਨਿਆਂ ਦੀ ਰਿਪੋਰਟ ਨੂੰ 4 ਭਾਗਾਂ ਵਿੱਚ ਪੇਸ਼ ਕੀਤਾ ਸੀ। ਇਸ ਕਿਤਾਬ ਵਿੱਚ ਜਸਟਿਸ ਰਣਜੀਤ ਸਿੰਘ ਹਰ ਘਟਨਾ ਦੀ ਬਰੀਕੀ ਨਾਲ ਜਾਣਕਾਰੀ ਦਿੱਤੀ ਗਈ ਹੈ ਤਾਂ ਹਰ ਉਸ ਸਿੱਖ ਤੱਕ ਪਹੁੰਚ ਸਕੇ ਜੋ ਘਟਨਵਾਨਾਂ ਵਿੱਚ ਇਸਨਾਫ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ:ਈਡੀ ਰੇਡ ’ਤੇ ਚੰਨੀ ਨੂੰ ਕੇਜਰੀਵਾਲ ਦਾ ਮੋੜਵਾਂ ਜਵਾਬ

ETV Bharat Logo

Copyright © 2025 Ushodaya Enterprises Pvt. Ltd., All Rights Reserved.