ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਇਸ ਮੁਤਾਬਕ ਜਿੰਨੇ ਵੀ ਬੱਚੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਜੁਵੇਨਾਈਲ ਜਸਟਿਸ ਬੋਰਡ ਵਿੱਚ ਕੈਦ ਹਨ ਉਨ੍ਹਾਂ ਨੂੰ ਛੱਡਿਆ ਜਾਵੇਗਾ। ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦੇ ਹੋਏ ਇਹ ਫੈਸਲਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਜਿਹੜੇ ਬੱਚੇ ਅੰਡਰ ਟਰਾਇਲ ਦੂਸਰੇ ਸੂਬਿਆਂ ਤੋਂ ਹਨ, ਉਨ੍ਹਾਂ ਨੂੰ ਲੌਕਡਾਊਨ 'ਤੇ ਬਾਰਡਰ ਸੀਲ ਹੋਣ ਕਾਰਨ ਨਹੀਂ ਛੱਡਿਆ ਜਾਵੇਗਾ, ਹਾਲਾਂਕਿ ਗੰਭੀਰ ਅਪਰਾਧਾਂ ਵਾਲੇ ਬੱਚਿਆਂ ਨੂੰ ਵੀ ਨਹੀਂ ਛੱਡਿਆ ਜਾਵੇਗਾ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਦੇ ਡਿਸਟਿਕ ਤੇ ਸੈਸ਼ਨ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ। ਬੱਚਿਆਂ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਮੈਡੀਕਲ ਐਗਜ਼ਾਮੀਨੇਸ਼ਨ ਵੀ ਕੀਤਾ ਜਾਵੇਗਾ।