ਚੰਡੀਗੜ੍ਹ : ਪੰਜਾਬ 'ਚ ਅਗਾਮੀ ਵਿਧਾਨਸਭਾ ਚੋਣਾਂ (Upcoming Assembly elections) ਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਪੂਰੀ ਤਰ੍ਹਾਂ ਸਰਗਰਮੀ ਦਿਖਾਈ ਜਾ ਰਹੀ ਹੈ। ਇਸ ਵਿਚਾਲੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵਲੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress) 'ਚ ਵੀ ਲਗਾਤਾਰ ਜਿਥੇ ਆਗੂਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ,ਉਥੇ ਹੀ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਇਸ ਦੇ ਚੱਲਦਿਆਂ ਪੰਜਾਬ ਲੋਕ ਕਾਂਗਰਸ (Punjab Lok Congress) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕੀਤਾ ਜਾ ਰਿਹਾ ਹੈ। ਕਮਲਦੀਪ ਸਿੰਘ ਸੈਣੀ ਨੂੰ ਪੰਜਾਬ ਲੋਕ ਕਾਂਗਰਸ (Punjab Lok Congress) ਸੰਗਠਨ ਦਾ ਜਨਰਲ ਸਕੱਤਰ ਇੰਚਾਰਜ ਨਿਯੁਕਤ (General Secretary of the organization appointed in charge) ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੀ ਸ਼ਾਮ ਜਾਰੀ ਕੀਤੇ ਗਏ ਸਨ।
ਦੱਸ ਦਈਏ ਕਿ ਜਨਰਲ ਸਕੱਤਰ ਵਜੋਂ ਆਪਣੀ ਭੂਮਿਕਾ ਵਿੱਚ ਸੈਣੀ ਜਥੇਬੰਦਕ ਮਾਮਲਿਆਂ ਦੀ ਦੇਖ-ਰੇਖ ਕਰਨਗੇ। ਇਸ ਵਿੱਚ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ 'ਤੇ ਸੰਗਠਨ ਦਾ ਨਿਰਮਾਣ ਸ਼ਾਮਲ ਹੈ।
ਇਹ ਵੀ ਪੜ੍ਹੋ : ਮੇਰੇ 'ਤੇ ਲੱਗਾ ਆਰੋਪ ਸੱਚ ਸਾਬਿਤ ਹੁੰਦਾ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ: ਸੁੱਚਾ ਸਿੰਘ ਛੋਟੇਪੁਰ
ਸੈਣੀ ਕੋਲ ਐਨ.ਐਸ.ਯੂ.ਆਈ, ਯੂਥ ਕਾਂਗਰਸ ਅਤੇ ਕਾਂਗਰਸ ਪਾਰਟੀ ਵਿੱਚ ਸੇਵਾਵਾਂ ਨਿਭਾਉਣ ਦਾ ਲਗਭਗ ਤਿੰਨ ਦਹਾਕਿਆਂ ਦਾ ਲੰਮਾ ਤਜ਼ਰਬਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਪ੍ਰਧਾਨਗੀ ਛੱਡੀ ਹੈ।
ਉਹ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਗਠਨ ਬਣਾਉਣ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਨਾਲ-ਨਾਲ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗਾਂ ਅਤੇ ਗੱਲਬਾਤ ਦੀ ਸੁਵਿਧਾ ਪ੍ਰਦਾਨ ਕਰਨ ਵਿੱਚ ਮਦਦ ਕਰਦੇ ਆਏ ਹਨ।
ਇਹ ਵੀ ਪੜ੍ਹੋ : ਕਰੋੜਾਂ ਰੁਪਏ ਲੈਕੇ ਕੀਤੇ ਗਏ ਵੱਡੇ ਅਫ਼ਸਰਾਂ ਦੇ ਤਬਾਦਲੇ : ਮਜੀਠੀਆ