ਚੰਡੀਗੜ੍ਹ: ਬਹਿਬਲ ਕਲਾਂ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਵਿਰੋਧ ਕਰ ਰਹੀ ਸੰਗਤ 'ਤੇ ਪੁਲਿਸ ਵਲੋਂ ਚਲਾਈ ਗਈ ਗੋਲੀ ਦੇ ਮਾਮਲੇ ਵਿੱਚ ਮੁੱਖ ਗਵਾਹ ਸੁਰਜੀਤ ਸਿੰਘ ਦੀ ਸ਼ੱਕੀ ਹਾਲਤ ਵਿੱਚ ਹੋਈ ਮੌਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇੱਕਵਾਰ ਮੁੜ ਇਹ ਮਾਮਲਾ ਸੁਰਖੀਆਂ ਵਿੱਚ ਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੁਰਜੀਤ ਸਿੰਘ ਦੀ ਮੌਤ ਲਈ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਫਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਜਿੰਮੇਵਾਰ ਠਹਿਰਾਏ ਜਾਣ ਤੋਂ ਬਾਅਦ ਇਸ ਮਾਮਲੇ ਵਿੱਚ ਇੱਕ ਹੋਰ ਨਵਾਂ ਮੋੜ ਆ ਗਿਆ ਹੈ।ਇਸ ਮਾਮਲੇ 'ਤੇ ਗੁਰਪ੍ਰੀਤ ਸਿੰਘ ਕਾਂਗੜ ਤੇ ਕੁਸ਼ਲਦੀਪ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਰਾਹੀ ਆਪਣਾ ਪੱਖ ਵੀ ਪੇਸ਼ ਕੀਤਾ ਹੈ।ਇਸ ਮੌਕੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਈ.ਟੀ.ਵੀ ਭਾਰਤ ਨਾਲ ਇਸ ਮੁੱਦੇ 'ਤੇ ਖਾਸ ਗੱਲਬਾਤ ਵੀ ਕੀਤੀ ਗਈ।
ਇਸ ਸਾਰੇ ਮਾਮਲੇ ਵਿੱਚ ਦੋਵੇਂ ਕਾਗਰਸੀ ਆਗਅੂਾਂ ਦਾ ਨਾਮ ਉਸ ਸਮੇਂ ਉੱਛਲਿਆ ਜਦੋਂ ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਤੇ ਪਰਿਵਾਰ ਵਲੋਂ ਇੱਕ ਵੀਡੀਓ ਰਾਹੀ ਦੋਵੇਂ ਆਗਅੂਾਂ ਦਾ ਨਾਲ ਇਸ ਮਾਮਲੇ ਵਿੱਚ ਜੋੜਿਆ ਗਿਆ।ਜਿਸ ਤੋਂ ਬਆਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਅਫਸੋਸ ਕਰਨ ਲਈ ਗਏ ਤਾਂ ਇਸ ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਸ਼ੁਰੂ ਹੋ ਗਈ।ਆਪਣੀ ਸਫਾਈ ਪੇਸ਼ ਕਰਦੇ ਹੋਏ ਦੋਵੇਂ ਕਾਂਗਰਸੀ ਆਗੂਆਂ ਆਖਿਆ ਕਿ ਅਕਾਲੀ ਦਲ ਪਹਿਲਾਂ ਹੀ ਬੇਅਦਬੀ ਕਾਰਨ ਪੰਜਾਬ ਦੇ ਲੋਕਾਂ ਦੇ ਮਨਾਂ ਤੋਂ ਉੱਤਰ ਚੁੱਕਿਆ ਹੈ।ਜਿਸ ਕਾਰਨ ਸੁਖਬੀਰ ਸਿੰਘ ਬਾਦਲ ਆਪਣੀ ਸਿਆਸਤ ਨੂੰ ਚਮਕਾਉਣ ਲਈ ਇਸ ਤਰ੍ਹਾਂ ਦੇ ਇਲਜ਼ਾਮ ਲਗਾ ਰਹੇ ਹਨ। ਇਸ ਮੌਕੇ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਆਪਣੀ ਸਫਾਈ ਵੀ ਪੇਸ਼ ਕੀਤੀ ਉਨ੍ਹਾਂ ਆਖਿਆ ਕਿ ਇਨ੍ਹਾਂ ਇਲਜ਼ਾਮਾਂ ਅੰਦਰ ਕੋਈ ਸਚਾਈ ਨਹੀਂ ਤੇ ਇਹ ਅਧਾਰ ਹੀ ਇਲਜ਼ਾਮ ਹਨ।ਉਨ੍ਹਾਂ ਕਿਹਾ ਸੁਖਬੀਰ ਬਾਦਲ ਬੁਖਲਾਹਟ ਵਿੱਚ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੇ ਹਨ।
ਦੋਵੇਂ ਆਗੂਆਂ ਵਲੋਂ ਪੇਸ਼ ਕੀਤੀ ਗਈ ਆਪਣੀਆਂ ਦਲੀਲਾਂ ਦਾ ਜਵਾਬ ਹੁਣ ਅਕਾਲੀ ਦਲ ਕਿਸ ਤਰ੍ਹਾਂ ਦਿੰਦਾ ਹੈ ਇਹ ਹਾਲੇ ਦੇਖਣਾ ਹੋਵੇਗਾ।