ਚੰਡੀਗੜ੍ਹ: ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ kapurthala mla rana gurjeet singh ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਵਰਤਾ ਕਰਦੇ ਹੇਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ (pm narender modi) ਦੇ 24 ਅਗਸਤ ਨੂੰ ਪੰਜਾਬ ਦੌਰੇ ਨੂੰ ਲੈ ਕੇ ਸਵਾਗਤ ਅਤੇ ਕੁਝ ਅਪੀਲਾਂ ਕੀਤੀਆਂ ਹਨ। ਪੰਜਾਬ ਵਿੱਚ ਲਟਕ ਕਹੇ ਪ੍ਰਾਜੇਕਟਾਂ ਨੂੰ ਪੂਰਾ ਕਰਵਾਉਣ ਦੀ ਬੇਨਤੀ ਕੀਤੀ ਗਈ। ਇਸ ਪ੍ਰੈਸ ਕਾਨਫੰਰਸ ਦੌਰਾਣ ਪੰਜਾਬ ਦੇ ਕੁਝ ਅਹਿਮ ਮੁੱਦਿਆ ਵੱਲੋ ਪ੍ਰਧਾਨ ਖਿੱਚਣ ਦੀ ਕੋਸ਼ੀਸ਼ ਕੀਤੀ ਨਾਲ ਹੀ ਉਨ੍ਹਾਂ ਇਹ ਕਿਹਾ ਕਿ ਪ੍ਰਧਾਨ ਮੰਤਰੀ ਤੋਂ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਦੀ ਸੱਮਸਿਆਵਾਂ ਨੂੰ ਜਰੂਰ ਸਮਝਣਗੇ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ ਅਤੇ ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਪ੍ਰਧਾਨ ਮੰਤਰੀ ਫਰਵਰੀ ਵਿੱਚ ਪੰਜਾਬ ਦੇ ਦੌਰੇ ’ਤੇ ਆਏ ਸਨ ਅਤੇ ਉਸ ਸਮੇਂ ਜੋ ਕੁਝ ਵੀ ਵਾਪਰਿਆ ਉਹ ਨਿਸ਼ਚਿਤ ਤੌਰ ’ਤੇ ਬਹੁਤ ਹੀ ਦੁਖਦਾਈ ਸੀ। ਇਸ ਨਾਲ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਪ੍ਰਭਾਵਿਤ ਹੋਈ ਅਤੇ ਜੋ ਪ੍ਰੋਜੈਕਟ ਉਨ੍ਹਾਂ ਨੇ ਪੰਜਾਬ ਨੂੰ ਦੇਣਾ ਸੀ, ਉਹ ਪੂਰਾ ਨਹੀਂ ਹੋ ਸਕਿਆ। ਇਸ ਵਾਰ ਪ੍ਰਧਾਨ ਮੰਤਰੀ ਮੁੜ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ, ਉਨ੍ਹਾਂ ਨੂੰ ਉਮੀਦ ਹੈ ਕਿ ਜੋ ਪ੍ਰਾਜੈਕਟ ਉਸ ਸਮੇਂ ਪੰਜਾਬ ਨੂੰ ਦਿੱਤੇ ਜਾਣੇ ਸਨ, ਉਹ ਵੀ ਆਪਣੇ ਦੌਰੇ ਦੌਰਾਨ ਪੰਜਾਬ ਨੂੰ ਦੇਣਗੇ। ਪ੍ਰਧਾਨ ਮੰਤਰੀ ਤੋਂ ਮੰਗ ਕਰਦਾ ਹਾਂ ਕਿ ਪੰਜਾਬ ਦੇ ਵਿਕਾਸ ਲਈ ਲੰਬਿਤ ਪਏ ਪ੍ਰਾਜੈਕਟਾਂ ਨੂੰ ਹਰੀ ਝੰਡੀ ਵਿਖਾਈ ਜਾਵੇ।
ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀ ਹਾਲਤ ਸਾਰੇ ਖੇਤਰਾਂ ਵਿੱਚ ਬਹੁਤ ਮਾੜੀ ਹੈ। ਭਾਵੇਂ ਸਿਹਤ ਹੋਵੇ, ਰੁਜ਼ਗਾਰ ਹੋਵੇ, ਖੇਤੀ ਹੋਵੇ ਜਾਂ ਉਦਯੋਗਿਕ ਖੇਤਰ, ਸਭ ਇਸ ਸਮੇਂ ਬਹੁਤ ਬੁਰੀ ਹਾਲਤ ਵਿੱਚ ਹਨ ਅਤੇ ਇਨ੍ਹਾਂ ਵੱਲ ਬਹੁਤ ਧਿਆਨ ਦੇਣ ਦੀ ਲੋੜ ਹੈ। ਵਿਧਾਇਕ ਅਤੇ ਲੋਕ ਨੁਮਾਇੰਦੇ ਵਜੋਂ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪ੍ਰਧਾਨ ਮੰਤਰੀ ਦਾ ਧਿਆਨ ਪੰਜਾਬ ਦੇ ਸਰਬਪੱਖੀ ਵਿਕਾਸ ਵੱਲ ਖਿੱਚਣ। ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਇਤਿਹਾਸ ਵਿੱਚ ਵੀ ਪੰਜਾਬ ਨੇ ਬਹੁਤ ਸੰਤਾਪ ਝੱਲਿਆ ਹੈ ਅਤੇ ਪੰਜਾਬ ਦੀ ਬਿਹਤਰੀ ਲਈ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਪੰਜਾਬ ਦੇ ਲੰਬਿਤ ਪਏ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕੀਤਾ ਜਾਵੇ।
ਉਨ੍ਹਾਂ ਜਾਣਕਾਰੀ ਦਿੱਤੀ ਕਿ 2015 ਅਤੇ 2021 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਸੀ। ਪੰਜਾਬ ਦੇ ਲੋਕਾਂ ਦੇ ਨੁਮਾਇੰਦੇ ਵਜੋਂ ਜਦੋਂ ਵੀ ਲੋੜ ਪਈ ਤਾਂ ਉਹ ਪੰਜਾਬ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਨਾਲ ਜ਼ਰੂਰ ਗੱਲ ਕਰਨਗੇ ਅਤੇ ਇਸ ਵਿੱਚ ਵੀ ਕੁਝ ਗਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਨਾਲ ਸਬੰਧਤ ਹਨ, ਇਸ ਲਈ ਉਨ੍ਹਾਂ ਨਾਲ ਆਪਣੇ ਸੂਬੇ ਦੇ ਵਿਕਾਸ ਲਈ, ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਚਰਚਾ ਕਰਨਾ ਗਲਤ ਨਹੀਂ ਹੈ।
ਇਹ ਵੀ ਪੜ੍ਹੋ: ਮੂੰਗੀ ਦੀ ਫਸਲ ਵੇਚਣ ਵਾਲੇ ਕਿਸਾਨਾਂ ਲਈ ਖਹਿਰਾ ਵੱਲੋਂ ਨੰਬਰ ਜਾਰੀ, ਮਿਲੀ ਪਹਿਲੀ ਸ਼ਿਕਾਇਤ