ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਕਰਤਾਰਪੁਰ ਲਾਂਘੇ ਰਾਹੀਂ (Kartarpur Corridor) ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਜਾਣਗੇ ਤੇ ਬਾਬੇ ਨਾਨਕ ਦੇ ਦਰ ਨਤਮਸਤਕ ਹੋਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ 18 ਨਵੰਬਰ ਨੂੰ ਪੰਜਾਬ ਕੈਬਨਿਟ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾਣਾ ਸੀ ਪਰ ਉਸ ਸਮੇਂ ਸਿੱਧੂ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਜਾਣ ਦੀ ਇਜਾਜ਼ਤ ਨਹੀਂ ਮਿਲੀ ਸੀ, ਜਿਸ ਤੋਂ ਮਗਰੋਂ ਅੱਜ ਨਵਜੋਤ ਸਿੰਘ ਸਿੱਧੂ (Navjot Singh Sidhu) ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਜਾਣਗੇ।
ਇਹ ਵੀ ਪੜ੍ਹੋ: Kartarpur Corridor Reopening: ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਇਸ ਤਰ੍ਹਾਂ ਕਰਵਾਓ ਰਜਿਸਟ੍ਰੇਸ਼ਨ
ਪੰਜਾਬ ਕੈਬਨਿਟ ਨੇ ਕੇਂਦਰ ਨੂੰ ਭੇਜੀ ਸੀ ਲਿਸਟ
ਦੱਸ ਦਈਏ ਕਿ ਲਾਂਘਾ ਖੁੱਲ੍ਹਣ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਨੂੰ ਪੰਜਾਬ ਕੈਬਨਿਟ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਕੇਂਦਰ ਸਰਕਾਰ ਨੂੰ ਭੇਜੀ ਸੀ। ਇਸ ਸੂਚੀ ਵਿੱਚ 44 ਵੀਆਈਪੀਜੀ ਦੇ ਨਾਂ ਸ਼ਾਮਲ ਸਨ। ਜਿਸ ਤੋਂ ਮਗਰੋਂ ਕੇਂਦਰ ਨੇ ਇਨਾਂ 44 ਵੀਆਈਪੀਜੀ ਦੀ ਸੂਚੀ ਨੂੰ ਮਨਜ਼ੂਰੀ ਤਾਂ ਦੇ ਦਿੱਤੀ, ਪਰ ਦਿਨ ਵੰਡ ਦਿੱਤੇ ਗਏ।
ਕੇਂਦਰ ਸਰਕਾਰ ਵੱਲੋਂ ਵੰਡੀ ਗਈ ਸੂਚੀ ਵਿੱਚ ਨਵਜੋਤ ਸਿੱਧੂ (Navjot Singh Sidhu) ਦਾ ਨਾਂ 18 ਦੀ ਬਜਾਏ 20 ਨਵੰਬਰ ਨੂੰ ਪਾਇਆ ਗਿਆ ਸੀ, ਜਿਸ ਕਾਰਨ ਅੱਜ ਨਵਜੋਤ ਸਿੰਘ ਸਿੱਧੂ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ।
18 ਨਵੰਬਰ ਨੂੰ ਮੁੱਖ ਮੰਤਰੀ ਸਮੇਤ ਪੰਜਾਬ ਦੇ ਕਈ ਮੰਤਰੀ ਗਏ ਸਨ ਸ੍ਰੀ ਕਰਤਾਰਪੁਰ ਸਾਹਿਬ
ਦੱਸ ਦਈਏ ਕਿ 17 ਨਵੰਬਰ ਨੂੰ ਲਾਂਘਾ ਖੁੱਲ੍ਹਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਸਮੇਤ ਕਈ ਮੰਤਰੀ ਆਪਣੇ ਪਰਿਵਾਰਾ ਨਾਲ ਬਾਬੇ ਨਾਨਕ ਦੇ ਦਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਏ ਹਨ।
ਕੇਂਦਰ ਨੇ ਖੋਲ੍ਹਿਆ ਲਾਂਘਾ
ਦੱਸ ਦਈਏ ਕਿ ਸਿੱਖ ਸੰਗਤ ਦੀ ਲੰਬੀ ਮੰਗ ਤੋਂ ਬਾਅਦ ਸ੍ਰੀ ਕਰਤਾਰਪੁਰ ਲਾਂਘਾ (Kartarpur corridor) ਖੋਲ੍ਹ ਦਿੱਤਾ ਗਿਆ ਹੈ, ਤੇ ਹੁਣ ਕਰਤਾਰਪੁਰ ਕੌਰੀਡੋਰ (Kartarpur corridor) ਰਾਹੀਂ ਸੰਗਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ।
ਜ਼ਿਕਰਯੋਗ ਹੈ ਕਿ ਨਾਨਕ ਨਾਮ ਲੇਵਾ ਸੰਗਤ (Nanak Naam Leva Sangat) ਦੀਆਂ ਅਰਦਾਸਾਂ ਗੁਰੂਘਰ ’ਚ ਪ੍ਰਵਾਨ ਹੋ ਗਈਆਂ ਹਨ ਤੇ ਸ੍ਰੀ ਕਰਤਾਰਪੁਰ ਲਾਂਘਾ (Kartarpur corridor) ਖੁੱਲ੍ਹ ਗਿਆ ਹੈ। ਦੱਸ ਦਈਏ ਕਿ ਕੋਰੋਨਾ ਨੇ ਪੂਰੇ ਵਿਸ਼ਵ ਨੂੰ ਰੋਕ ਦਿੱਤਾ ਸੀ, ਇਸ ਦੇ ਚੱਲਦੇ ਕਾਫ਼ੀ ਫੈਸਲੇ ਲਏ ਗਏ ਸਨ, ਉਥੇ ਹੀ ਇਸੇ ਵਿਚਾਲੇ ਕਰਤਾਰਪੁਰ ਕੌਰੀਡੋਰ (Kartarpur corridor) ਵੀ ਬੰਦ ਕੀਤਾ ਗਿਆ ਸੀ ਜੋ ਹੁਣ ਖੁੱਲ੍ਹ ਗਿਆ ਹੈ।
ਇਹ ਵੀ ਪੜੋ: ਗੁਰੂ ਨਾਨਕ ਗੁਰਪੁਰਬ 2021: ਗੁਰਦੁਵਾਰਾ ਸ੍ਰੀ ਬੇਰ ਸਾਹਿਬ ਦੀ ਕੀਤੀ ਅਲੌਕਿਕ ਸਜਾਵਟ
ਕੇਂਦਰ ਨੇ ਸ੍ਰੀ ਗੁਰੂ ਨਾਨਕ ਦੇਵ ਦੀ ਦੇ ਗੁਰਪੁਰਬ ਮੌਕੇ (Guru Nanak Gurpurab 2021) ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਹੈ ਤੇ 17 ਨਵਬੰਤ ਤੋਂ ਲਾਂਘਾ (Kartarpur corridor) ਖੁੱਲ੍ਹ ਗਿਆ ਹੈ।
ਇਤਿਹਾਸਕ ਮਹੱਤਤਾ
ਗੁਰੂ ਨਾਨਕ ਦੇਵ ਜੀ ਨੇ 1515 ਵਿੱਚ ਰਾਵੀ ਨਦੀ ਦੇ ਕੰਢੇ ਕਰਤਾਰਪੁਰ ਸ਼ਹਿਰ ਦੀ ਸਥਾਪਨਾ ਕੀਤੀ, ਖੇਤਾਂ ਵਿੱਚ ਹਲ ਵਾਹੁਣ ਅਤੇ ਇੱਕ ਕਮਿਊਨਿਟੀ ਰਸੋਈ, ਜਾਂ ਲੰਗਰ ਸਥਾਪਤ ਕੀਤਾ। ਉਸ ਨੇ ਉੱਥੇ ਇੱਕ ਸਿੱਖਾਂ ਨੂੰ ਇਕੱਠਾ ਕੀਤਾ, ਅਤੇ 22 ਸਤੰਬਰ 1539 ਨੂੰ ਆਪਣੀ ਮੌਤ ਤੱਕ 18 ਸਾਲ ਤੱਕ ਜੀਉਂਦਾ ਰਿਹਾ। ਗੁਰਦੁਆਰਾ ਉਸ ਥਾਂ 'ਤੇ ਬਣਾਇਆ ਗਿਆ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾ ਗਏ ਸੀ।