ETV Bharat / city

IAS ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਦਾ ਹੋਇਆ ਸਸਕਾਰ - ਕਾਰਤਿਕ ਪੋਪਲੀ ਦਾ ਸੈਕਟਰ 25 ਵਿੱਚ ਅੰਤਿਮ ਸਸਕਾਰ

ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਦੀ ਸੈਕਟਰ-11 ਸਥਿਤ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਜਿਸ ਦਾ ਚੰਡੀਗੜ੍ਹ ਪੀਜੀਆਈ ਵਿਖੇ ਪੋਸਟਮਾਰਟਮ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ 25 ਵਿੱਚ ਅੰਤਿਮ ਸਸਕਾਰ ਕੀਤਾ ਗਿਆ।

IAS ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਦਾ ਹੋਇਆ ਸਸਕਾਰ

author img

By

Published : Jun 27, 2022, 7:47 PM IST

Updated : Jun 27, 2022, 8:02 PM IST

ਚੰਡੀਗੜ੍ਹ: ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਦੀ ਸੈਕਟਰ-11 ਸਥਿਤ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਜਿਸ ਦਾ ਚੰਡੀਗੜ੍ਹ ਪੀਜੀਆਈ ਵਿਖੇ ਪੋਸਟਮਾਰਟਮ ਤੋਂ ਬਾਅਦ ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ 25 ਵਿੱਚ ਅੰਤਿਮ ਸਸਕਾਰ ਕੀਤਾ ਗਿਆ।

ਦੱਸ ਦਈਏ ਕਿ ਸਸਕਾਰ ਦੌਰਾਨ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਮਿੱਤਰ ਤੇ ਕਾਰਤਿਕ ਪੋਪਲੀ ਦੇ ਪਿਤਾ ਸੰਜੇ ਪੋਪਲੀ ਵੀ ਮੌਜੂਦ ਸਨ। ਜਿੱਥੇ ਉਸ ਦੇ ਪਿਤਾ ਨੇ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕੀਤਾ। ਇਸੇ ਦੌਰਾਨ ਮੋਹਾਲੀ ਦੇ ਡੀ.ਸੀ ਅਮਿਤ ਤਲਵਾਰ ਸਮੇਤ ਕਈ ਆਈ.ਏ.ਐਸ ਅਧਿਕਾਰੀ ਵੀ ਮੌਜੂਦ ਹਨ।

IAS ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਦਾ ਹੋਇਆ ਸਸਕਾਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੀਜੀਆਈ ਵਿੱਚ ਸਵੇਰੇ 11 ਵਜੇ ਤੋਂ ਹੀ ਪੋਸਟਮਾਰਟਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਸਨ, ਮੈਡੀਕਲ ਬੋਰਡ ਨੇ ਏਡੀਸੀ ਦੀ ਹਾਜ਼ਰੀ ਵਿੱਚ ਪੋਸਟਮਾਰਟਮ ਕਰਵਾਇਆ। ਇਸ ਦੌਰਾਨ ਕਾਰਤਿਕ ਦੀ ਮਾਂ ਸਮੇਤ ਦੋਸਤ ਤੇ ਹੋਰ ਰਿਸ਼ਤੇਦਾਰ ਲਾਸ਼ ਨੂੰ ਲੈਣ ਲਈ ਪੀਜੀਆਈ ਦੇ ਮੁਰਦਾਘਰ ਦੇ ਬਾਹਰ ਮੌਜੂਦ ਸਨ।

ਪਰਿਵਾਰ ਨੇ ਲਗਾਏ ਇਲਜ਼ਾਮ: ਮਾਮਲੇ ਸਬੰਧੀ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਾਹਲ ਨੇ ਦੱਸਿਆ ਕਿ ਕਾਰਤਿਕ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਦੂਜੇ ਪਾਸੇ ਪਰਿਵਾਰ ਦਾ ਇਲਜ਼ਾਮ ਹੈ ਕਿ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਵਿਜੀਲੈਂਸ ਉਸ 'ਤੇ ਝੂਠੇ ਬਿਆਨ ਦੇਣ ਲਈ ਦਬਾਅ ਪਾ ਰਹੀ ਸੀ। ਜਿਸ ਕਾਰਨ ਬੇਟੇ ਨੇ ਇਹ ਕਦਮ ਚੁੱਕਿਆ। ਦੱਸ ਦਈਏ ਕਿ ਪਿਛਲੇ ਹਫਤੇ ਹੀ ਵਿਜੀਲੈਂਸ ਦੀ ਟੀਮ ਨੇ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। ਜਿਸ ਨੂੰ ਅੱਜ ਮੁਹਾਲੀ ਅਦਾਲਤ ਚ ਪੇਸ਼ ਕੀਤਾ ਜਾਣਾ ਹੈ।

ਪੋਪਲੀ ’ਤੇ ਲੱਗੇ ਹਨ ਰਿਸ਼ਵਤ ਲੈਣ ਦੇ ਇਲਜ਼ਾਮ:
ਆਈਏਐਸ ਅਧਿਕਾਰੀ ਸੰਜੇ ਪੋਪਲੀ ’ਤੇ ਸੀਵਰੇਜ ਠੇਕੇਦਾਰਾਂ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਸਨ। ਇਲਜ਼ਾਮ ਲੱਗੇ ਸਨ ਕਿ ਆਈਏਐਸ ਪੋਪਲੀ ਨੇ ਵਾਟਰ ਐਂਡ ਸੀਵਰੇਜ ਬੋਰਡ ਦੇ ਸੀਈਓ ਸਨ ਤਾਂ ਉਸ ਸਮੇਂ ਉਨ੍ਹਾਂ ਦੇ ਨਾਲ ਆਏ ਸਹਾਇਕ ਸਕੱਤਰ ਸੰਦੀਪ ਵਤਸ ਨੇ ਨਵਾਂਸ਼ਹਿਰ ਦੇ ਇੱਕ ਠੇਕੇਦਾਰ ਤੋਂ 7.30 ਰੁਪਏ ਦੀ ਅਦਾਇਗੀ ਦੇ ਬਦਲੇ ਕੁੱਲ ਰਕਮ ਵਿੱਚੋਂ 7 ਫੀਸਦੀ ਦੀ ਮੰਗ ਕੀਤੀ ਸੀ। ਦੱਸ ਦਈਏ ਕਿ ਇੱਕ ਰਿਕਾਰਡਿੰਗ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਸੰਜੇ ਪੰਪਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜੋ:- ਚੈਕਿੰਗ ਦੌਰਾਨ ਪੁਲਿਸ ਅਤੇ ਨੌਜਵਾਨ ਵਿਚਾਲੇ ਬਹਿਸਬਾਜ਼ੀ, ਪੁਲਿਸ ਨੇ ਚਲਾਈ ਗੋਲੀ

Last Updated : Jun 27, 2022, 8:02 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.