ETV Bharat / city

ਕੇਜਰੀਵਾਲ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਕਿਸਾਨਾਂ ਨੂੰ ਮੂਰਖ ਨਹੀਂ ਬਣਾ ਸਕਦਾ:ਹਰਸਿਮਰਤ ਬਾਦਲ

author img

By

Published : Dec 17, 2020, 10:59 PM IST

ਹਰਸਿਮਰਤ ਕੌਰ ਬਾਦਲ ਨੇ ਕੇਜਰੀਵਾਲ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਘਟੀਆਂ ਨੌਟੰਕੀਂ ਕਰ ਕੇ ਕਿਸਾਨਾਂ ਦੇ ਸੰਘਰਸ਼ ਦਾ ਮਜ਼ਾਕ ਨਹੀਂ ਉਡਾ ਸਕਦਾ। ਕੇਜਰੀਵਾਲ ਨੇ ਸਭ ਤੋਂ ਪਹਿਲਾਂ ਆਪਣੇ ਵੱਲੋਂ ਹੀ ਦੇਸ਼ ਵਿਚ ਸਭ ਤੋਂ ਪਹਿਲਾਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੀ ਕਾਪੀ ਪਾੜ ਕੇ ਆਪਣੀ ਘਟੀਆ ਨੌਟੰਕੀ ਕੀਤੀ।

ਹਰਸਿਮਰਤ ਕੌਰ ਬਾਦਲ
ਹਰਸਿਮਰਤ ਕੌਰ ਬਾਦਲ

ਚੰਡੀਗੜ੍ਹਹ: ਹਰਸਿਮਰਤ ਕੌਰ ਬਾਦਲ ਨੇ ਅੱਜ ਕੇਜਰੀਵਾਲ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਨੇ ਆਪਣੇ ਵੱਲੋਂ ਹੀ ਦੇਸ਼ ਵਿਚ ਸਭ ਤੋਂ ਪਹਿਲਾਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੀ ਕਾਪੀ ਪਾੜ ਕੇ ਆਪਣੀ ਘਟੀਆ ਨੌਟੰਕੀ ਕੀਤੀ।

ਕੇਜਰੀਵਾਲ ਵੱਲੋਂ ਕਿਸਾਨਾਂ ’ਤੇ ਤਰਸ ਖਾਣ ਬਾਰੇ ਆਖਦਿਆਂ ਹਰਸਿਮਰਤ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਅਚਨਚੇਤ ਪਤਾ ਲੱਗਾ ਕਿ ਕਿਸਾਨ ਕੜਾਕੇ ਦੀ ਠੰਢ ਵਿੱਚ ਬਾਹਰ ਖੁੱਲ੍ਹੇ ਵਿਚ ਬੈਠੇ ਹਨ ਅਤੇ 20 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਗਈ ਹੈ।

  • Whom are you trying to fool Delhi CM @ArvindKejriwal? Have mercy on the #farmers sitting in biting cold on your doorstep. Don’t insult them by being the 1st to notify the hated #FarmLaws & now tearing their copies in the Vidhan Sabha for cheap publicity. A truly shameful act! pic.twitter.com/DXDOIFRYmd

    — Harsimrat Kaur Badal (@HarsimratBadal_) December 17, 2020 " class="align-text-top noRightClick twitterSection" data=" ">

ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸਿਰਫ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਤਾਂ ਜੋ ਉਹਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਹਦਾਇਤਾਂ ’ਤੇ ਤੁਰੰਤ ਖੇਤੀ ਕਾਨੂੰਨ ਲਾਗੂ ਕਰਨ ਕਾਰਨ ਲੱਗਿਆ ਧੱਬਾ ਧੋਤਾ ਜਾ ਸਕੇ।

ਉਹਨਾਂ ਕਿਹਾ ਕਿ ਇਹ ਡਰਾਮੇ ਕੋਈ ਮਦਦ ਨਹੀਂ ਕਰਨਗੇ। ਉਹਨਾਂ ਕਿਹਾ ਕਿ ਕਿਸਾਨ ਜਾਣਦੇ ਹਨ ਕਿ ਕੇਜਰੀਵਾਲ ਅਤੇ ਆਪ ਨੇ ਕਦੇ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਨਹੀਂ ਕੀਤੀ ਅਤੇ ਕੇਜਰੀਵਾਲ ਨੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੰਮ ਕੀਤਾ ਹੈ।

ਉਹਨਾਂ ਕਿਹਾ ਕਿ ਅਜਿਹੇ ਘਟੀਆ ਹੱਥਕੰਡੇ ਕੰਮ ਨਹੀਂ ਆਉਣਗੇ ਅਤੇ ਕਿਹਾ ਕਿ ਪੰਜਾਬੀ ਆਪ ਦੀ ਸਾਜ਼ਿਸ਼ ਸਮਝਦੇ ਹਨ ਅਤੇ ਕਦੇ ਵੀ ਇਸ ਪਾਰਟੀ ’ਤੇ ਮੁੜ ਵਿਸਾਹ ਨਹੀਂ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.