ETV Bharat / city

ਕੇਜਰੀਵਾਲ, ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਵਾਲਾ ਝੂਠਾ ਇਨਸਾਨ: ਕੈਪਟਨ ਅਮਰਿੰਦਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਨਿੱਜੀ ਸੁਆਰਥਾਂ ਲਈ ਵਰਤਣ ਦੇ ਹੱਥਕੰਡੇ ਅਪਣਾਉਣ ਦੀ ਕੋਸ਼ਿਸ਼ ਲਈ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਨਾ ਤਾਂ ਅਡਾਨੀ ਪਾਵਰ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਕੀਤਾ ਹੈ ਅਤੇ ਨਾ ਹੀ ਬਿਜਲੀ ਖਰੀਦ ਲਈ ਪ੍ਰਾਈਵੇਟ ਕੰਪਨੀਆਂ ਦੀ ਬੋਲੀ ਬਾਰੇ ਜਾਣਦੀ ਹੈ।

ਕੇਜਰੀਵਾਲ, ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਵਾਲਾ ਝੂਠਾ ਇਨਸਾਨ: ਕੈਪਟਨ ਅਮਰਿੰਦਰ ਸਿੰਘ

author img

By

Published : Dec 13, 2020, 9:35 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਨਿੱਜੀ ਸੁਆਰਥਾਂ ਲਈ ਵਰਤਣ ਦੇ ਹੱਥਕੰਡੇ ਅਪਣਾਉਣ ਦੀ ਕੋਸ਼ਿਸ਼ ਲਈ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ ਹੈ ਜੋ ਆਪਣੇ ਕੋਰੇ ਝੂਠਾ ਅਤੇ ਕੂੜ ਪ੍ਰਚਾਰ ਜ਼ਰੀਏ ਪੰਜਾਬ ਵਿੱਚ ਆਪਣੀ ਪਾਰਟੀ ਦੇ ਹੋਛੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਦੀ ਤਾਕ ਵਿੱਚ ਹੈ।

'ਪੰਜਾਬ ਸਰਕਾਰ ਨੇ ਅਡਾਨੀ ਪਾਵਰ ਨਾਲ ਕੋਈ ਸਮਝੌਤਾ ਨਹੀਂ ਕੀਤਾ'

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਰਮਜਾਲ ਫੈਲਾਉਣ ਅਤੇ ਬਣਾਵਟੀ ਗੱਲਾਂ ਦੀ ਤਾਜ਼ਾ ਮੁਹਿੰਮ ਉਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਇਸ ਦੇ ਬਿਲਕੁਲ ਉਲਟ ਜਿੱਥੇ ਉਹ ਅੰਬਾਨੀਆਂ ਦੇ ਆਸਰੇ ਤਰੱਕੀ ਕਰ ਰਹੀ ਹੈ ਅਤੇ ਇੱਥੇ ਹੀ ਬੱਸ ਨਹੀਂ, ਸਗੋਂ ਕੇਜਰੀਵਾਲ ਸਰਕਾਰ ਤਾਂ ਰਿਲਾਇੰਸ ਵੱਲੋਂ ਚਲਾਈ ਜਾ ਰਹੀ ਕੰਪਨੀ ਬੀਐਸਈਐਸ ਅਧੀਨ ਦਿੱਲੀ ਵਿੱਚ ਬਿਜਲੀ ਖੇਤਰ ਵਿੱਚ ਕੀਤੇ ਸੁਧਾਰਾਂ ਨੂੰ ਸਭ ਤੋਂ ਵੱਡੀ ਪ੍ਰਾਪਤੀ ਹੋਣ ਦਾ ਢੋਲ ਵਜਾ ਰਹੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਾ ਤਾਂ ਅਡਾਨੀ ਪਾਵਰ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਕੀਤਾ ਹੈ ਅਤੇ ਨਾ ਹੀ ਸੂਬੇ ਵਿੱਚ ਬਿਜਲੀ ਦੀ ਖਰੀਦ ਲਈ ਪ੍ਰਾਈਵੇਟ ਕੰਪਨੀਆਂ ਦੀ ਬੋਲੀ ਬਾਰੇ ਜਾਣਦੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਤੱਥ ਇਹ ਹੈ ਕਿ ਕੇਜਰੀਵਾਲ ਸਰਕਾਰ ਨੇ 23 ਨਵੰਬਰ ਨੂੰ ਉਸ ਵੇਲੇ ਕਾਲੇ ਖੇਤੀ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਬੇਸ਼ਰਮੀ ਨਾਲ ਨੋਟੀਫਾਈ ਕਰ ਦਿੱਤਾ, ਜਦੋਂ ਕਿਸਾਨ ਇਨ੍ਹਾਂ ਕਾਨੂੰਨਾਂ ਖਿਲਾਫ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਕਰ ਰਹੇ ਸਨ। ਉਨ੍ਹਾਂ ਨੇ ਚੁਟਕੀ ਲੈਂਦਿਆਂ ਕਿਹਾ ਕਿ ਹੁਣ ਕੇਜਰੀਵਾਲ ਸੋਮਵਾਰ ਤੋਂ ਕਿਸਾਨਾਂ ਦੀ ਭੁੱਖ ਹੜਤਾਲ ਦੇ ਸਮਰਥਨ ਵਿੱਚ ਉਪਵਾਸ ਦਾ ਐਲਾਨ ਕਰਕੇ ਨੋਟੰਕੀ ਕਰ ਰਿਹਾ ਹੈ।

'ਭਗਵੰਤ ਮਾਨ ਮਹਿਜ਼ ਇੱਕ ਕਾਮੇਡੀਅਨ'

ਪੰਜਾਬ ਵਿੱਚ ਬਿਜਲੀ ਦੀ ਖਰੀਦ ਦੀ ਸਥਿਤੀ ਬਾਰੇ ਤੱਥਾਂ ਦੀ ਜਾਂਚ ਕਰਨ ਦੀ ਪ੍ਰਵਾਹ ਕੀਤੇ ਬਿਨਾਂ ਮੂੰਹ ਖੋਲ੍ਹਣ ਲਈ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਮਹਿਜ਼ ਇੱਕ ਕਾਮੇਡੀਅਨ ਹਨ, ਜਿਸ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ।

ਇਹ ਜ਼ਿਕਰ ਕਰਦਿਆਂ ਕਿ ਪੰਜਾਬ ਬਿਜਾਈ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਸਾਲਾਂ ਤੋਂ ਵਾਧੂ ਬਿਜਲੀ ਖਰੀਦ ਰਿਹਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਨਾ ਹੀ ਕੁਝ ਪਤਾ ਹੈ ਅਤੇ ਨਾ ਹੀ ਇਸ ਦੀ ਕੋਈ ਪਰਵਾਹ ਹੈ ਕਿ ਕੀ ਬੀਜਿਆ ਜਾ ਰਿਹਾ ਹੈ ਜਾਂ ਕਿਸਾਨਾਂ ਦੀਆਂ ਕੀ ਲੋੜਾਂ ਹਨ।

'ਕੇਜਰੀਵਾਲ ਕਿਸਾਨਾਂ ਦਾ ਹਮਦਰਦ ਨਹੀਂ'

ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ 'ਚੋਂ ਇੱਕ ਕਾਨੂੰਨ ਨੂੰ ਲਾਗੂ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਤੋਂ ਲੈ ਕੇ ਉਨ੍ਹਾਂ ਨੂੰ ਦਿੱਲੀ ਦੇ ਇਕ ਕੋਨੇ ਵਿੱਚ ਨੁੱਕਰੇ ਲਾਉਣ ਦੀਆਂ ਕੋਸ਼ਿਸ਼ਾਂ ਤੋਂ ਕੇਜਰੀਵਾਲ ਨੇ ਵਾਰ-ਵਾਰ ਇਹ ਸਾਬਤ ਕੀਤਾ ਹੈ ਕਿ ਉਹ ਕਿਸਾਨਾਂ ਦਾ ਹਮਦਰਦ ਨਹੀਂ ਹੈ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ ਸੂਬੇ ਵਿੱਚ ਗਲਤ ਜਾਣਕਾਰੀ ਫੈਲਾਉਣ ਲਈ ‘ਆਪ’ ਵੱਲੋਂ ਅਪਣਾਏ ਗਏ ਘਟੀਆ ਹੱਥਕੰਡੇ ਅਤੇ ਕੋਝੀਆਂ ਚਾਲਾਂ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਪਾੜਾ ਪਾਉਣ ਦੀ ਉਨ੍ਹਾਂ ਦੀ ਤਾਜ਼ਾ ਕੋਸ਼ਿਸ਼ ਨੂੰ ਸਫਲ ਨਹੀਂ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.