ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਬਾਰ ਨੂੰ ਚੰਡੀਗੜ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਸੈਕਟਰ 43 ਦੇ ਦੁਸਹਿਰਾ ਗਰਾਊਂਡ ਵਿਖੇ ਜਨ ਸਭਾ (Arvind Kejriwal Jansabha) ਕੀਤੀ।
ਇਸ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਤੇ ਕਪੂਰਥਲਾ ’ਚ ਬੇਅਦਬੀ ਕਰਨ ਦੇ ਮਾਮਲੇ ਵਿੱਚ ਬੋਲਦਿਆ ਕੇਜਰੀਵਾਲ ਨੇ ਕਿਹਾ ਕਿ ਬੇਅਦਬੀ ਮਾਮਲੇ ਦੇ ਪਹਿਲੇ ਅਰੋਪੀਆਂ ਨੂੰ ਪੰਜਾਬ ਸਰਕਾਰ ਅੱਜ ਤੱਕ ਸਜ਼ਾ ਨਹੀ ਦੇ ਸਕੀ। ਜੇਕਰ ਪੰਜਾਬ ਸਰਕਾਰ ਵੱਲੋਂ ਪਹਿਲਾ ਤੋਂ ਸਜ਼ਾ ਦਿੱਤੀ ਗਈ ਹੁੰਦੀ ਤਾਂ ਅਜਿਹੇ ਮਾਮਲੇ ਸਾਹਮਣੇ ਨਾ ਆਉਂਦੇ। ਇਸ ਤੋਂ ਇਲਾਵਾਂ ਬੇਅਦਬੀ ਮਾਮਲੇ ਵਿੱਚ ਸਾਜ਼ਿਸ ਰਚਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਨਵਜੋਤ ਸਿੱਧੂ 'ਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਲੋਕੀ ਅਕਾਲੀ ਸਰਕਾਰ ਤੋਂ ਦੁੱਖੀ ਸਨ, ਜਿਸ ਕਰੇਕ ਕਾਂਗਰਸ ਸਰਕਾਰ ਨੂੰ ਲੋਕਾਂ ਨੇ ਭਰੋਸਾ ਕਰਕੇ 5 ਸਾਲ ਦਿੱਤੇ ਸਨ, ਪਰ ਕਾਂਗਰਸ ਸਰਕਾਰ ਨੇ ਕੋਈ ਵੀ ਕੰਮ ਨਹੀ ਕੀਤੇ, ਸਿਰਫ਼ ਬਹਾਨੇਬਾਜ਼ੀ ਕੀਤੀ ਹੈ। ਮੈਂ ਵੀ ਦਿੱਲੀ ਵਿੱਚ ਬਹਾਨੇਬਾਜ਼ੀ ਕਰ ਸਕਦਾ ਸੀ, ਪਰ ਅਸੀ ਦਿੱਲੀ ਵਿੱਚ ਕੰਮ ਕਰਕੇ ਦਿਖਾਏ ਹਨ।
ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਕਰਨ ਦੀ ਘਟਨਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੱਡੀ ਮੰਦਭਾਗੀ ਘਟਨਾ ਵਾਪਰੀ ਹੈ। ਸ੍ਰੀ ਹਰਮੰਦਿਰ ਸਾਹਿਬ 'ਚ ਅੱਜ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ( desecrate Golden Temple) ਕੀਤੀ ਗਈ। ਜਿਸ ਨੂੰ ਕਿ ਮੌਕੇ 'ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਭਾਵੁਕ ਹੋਏ ਸ਼ਰਧਾਲੂਆਂ ਨੇ ਉਸ ਨੂੰ ਖੂਬ ਕੁੱਟਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਕਪੂਰਥਲਾ ਵਿੱਚ ਵੀ ਬੇਅਦਬੀ ਕਰਨ ਦੀ ਘਟਨਾ
ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਅੱਜ ਕਪੂਰਥਲਾ ਵਿੱਚ ਵੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਅੱਜ ਤੜਕ ਸਾਰ ਕਪੂਰਥਲਾ ਦੇ ਪਿੰਡਾਂ ਨਿਜ਼ਾਮ ਪੁਰ ਵਿਖੇ ਸੜਕ ‘ਤੇ ਇੱਕ ਗੁਰਦੁਆਰਾ ਸਾਹਿਬ ਵਿੱਚ ਵੜ ਕੇ ਇੱਕ ਸ਼ਖ਼ਸ ਵੱਲੋਂ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ (Sacrilege Attempt of Sri Nishan Sahib in Kapurthala) ਕੀਤੀ ਗਈ, ਜਿਸ ਨੂੰ ਸੇਵਾਦਾਰਾਂ ਨੇ ਮੌਕੇ ਤੋਂ ਕਾਬੂ ਕਰ ਲਿਆ। ਜਿਸ ਦੀ ਮੌਤ ਹੋ ਗਈ ਸੀ।
ਇਹ ਵੀ ਪੜੋ:- ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡੀ.ਜੀ.ਪੀ