ETV Bharat / city

ਪੰਜਾਬ 'ਚ ਹੋ ਰਹੀਆਂ ਬੇਅਦਬੀਆਂ 'ਤੇ ਕੇਜਰੀਵਾਲ ਦਾ ਵੱਡਾ ਬਿਆਨ - ਬੇਅਦਬੀਆਂ 'ਤੇ ਕੇਜਰੀਵਾਲ ਦਾ ਵੱਡਾ ਬਿਆਨ

ਆਮ ਆਦਮੀ ਪਾਰਟੀ (Aam Aadmi Party ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ (Delhi Chief Minister Arvind Kejriwal) ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 31 ਜਨਵਰੀ ਨੂੰ ਪਟਿਆਲਾ ਵਿਖੇ 'ਸ਼ਾਂਤੀ ਮਾਰਚ' ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸਾਮਲ ਹੋ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਦੇਖਾ ਦੇਣਾ ਕਿ ਪੰਜਾਬ ਦਾ ਹਰ ਭਾਈਚਾਰਾ ਇੱਕਜੁੱਟ ਹੈ।

ਪੰਜਾਬ 'ਚ ਹੋ ਰਹੀਆਂ ਬੇਅਦਬੀਆਂ 'ਤੇ ਕੇਜਰੀਵਾਲ ਦਾ ਵੱਡਾ ਬਿਆਨ

author img

By

Published : Dec 29, 2021, 10:51 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ (Delhi Chief Minister Arvind Kejriwal) ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 31 ਜਨਵਰੀ ਨੂੰ ਪਟਿਆਲਾ ਵਿਖੇ 'ਸ਼ਾਂਤੀ ਮਾਰਚ' ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸਾਮਲ ਹੋ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਦੇਖਾ ਦੇਣਾ ਕਿ ਪੰਜਾਬ ਦਾ ਹਰ ਭਾਈਚਾਰਾ ਇੱਕਜੁੱਟ ਹੈ। ਕੋਈ ਉਨ੍ਹਾਂ ਦਾ ਭਾਈਚਾਰਾ ਤੋੜ ਨਹੀਂ ਸਕਦਾ। ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦੇ ਇੱਕ ਵੀਡੀਓ ਸੰਦੇਸ ਵਿੱਚ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੀ ਕੋਸ਼ਿਸ਼ ਅਤੇ ਲੁਧਿਆਣਾ ਅਦਾਲਤ ਵਿੱਚ ਧਮਾਕੇ (Blast in Ludhiana court) ਵਰਗੀਆਂ ਘਟਨਾਵਾਂ ਪੰਜਾਬ ਅਤੇ ਪੰਜਾਬੀਅਤ 'ਤੇ ਹਮਲੇ ਹਨ।

ਉਨ੍ਹਾਂ ਦੁਹਰਾਇਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਬਹੁਤ ਹੀ ਦੁੱਖ ਦੀ ਗੱਲ ਹੈ ਅਤੇ ਫਿਰ ਲੁਧਿਆਣਾ ਦੀ ਅਦਾਲਤ ਵਿੱਚ ਹੋਇਆ ਧਮਾਕਾ (Blast in Ludhiana court) ਇਹ ਸਾਬਤ ਕਰਦਾ ਹੈ ਕਿ ਕੁੱਝ ਸਿਆਸੀ ਤੌਰ 'ਤੇ ਪ੍ਰੇਰਿਤ ਤੱਤ ਪੰਜਾਬ ਦੇ ਸਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਚੰਨੀ ਸਰਕਾਰ ਦੀ ਨਿੰਦਾ ਕਰਦੇ ਉਨ੍ਹਾਂ ਕਿਹਾ ਕਿ ਉਹ ਪੰਜਾਬ (Punjabi) ਦੇ ਲੋਕਾਂ ਦੀ ਸੁਰੱਖਿਆ ਨਾਲੋਂ ਆਪਣੇ ਸੱਤਾ ਦੇ ਅਹੁਦਿਆਂ 'ਤੇ ਜਿਆਦਾ ਧਿਆਨ ਦਿੰਦੇ ਹਨ।

ਕੇਜਰੀਵਾਲ ਨੇ ਕਿਹਾ, ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ, ਕਿਉਂਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ (Punjab Assembly Elections) ਨੇੜੇ ਹਨ। ਇਸ ਤੋਂ ਪਹਿਲਾਂ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਨੇੜੇ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ‘ਤੇ ਬੋਲਦਿਆ ਉਨ੍ਹਾਂ ਕਿਹਾ ਕਿ ਕੈਪਟਨ ਨੇ 'ਗੁਟਕਾ ਸਾਹਿਬ' ਦੀ ਸਹੁੰ ਖਾ ਕੇ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਡੱਕਣ ਦਾ ਵਾਅਦਾ ਕੀਤਾ ਸੀ, ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਕਾਂਗਰਸ ਸਰਕਾਰ (Congress Government) ਨੇ ਕੁੱਝ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ (Congress Punjab) ਵਿੱਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਘਰੇਲੂ ਕਾਟੋ-ਕਲੇਸ਼ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਘਟੀਆ ਲੋਕ ਸਿਰਫ਼ ਆਪਣੇ ਸਿਆਸੀ ਏਜੰਡੇ ਅਤੇ ਲਾਭ ਲਈ ਕੰਮ ਕਰਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਇੱਥੇ ਸਾਰੇ ਧਰਮਾਂ, ਜਾਤਾਂ ਅਤੇ ਫ਼ਿਰਕਿਆਂ ਦੇ ਲੋਕ ਸ਼ਾਂਤੀ ਅਤੇ ਆਪਸੀ ਭਾਈਚਾਰੇ ਨਾਲ ਰਹਿੰਦੇ ਰਹੇ ਹਨ। ਇਸ ਲਈ ਪੰਜਾਬ ਦੇ ਲੋਕ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਉਨ੍ਹਾਂ ਦੀਆਂ ਘਟੀਆ ਸਿਆਸੀ ਚਾਲਾਂ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। ਪਟਿਆਲਾ ਵਿੱਚ ਇਸ ਸਾਂਤੀ ਮਾਰਚ ਦੌਰਾਨ ਸਾਰੇ ਧਰਮਾਂ ਅਤੇ ਫਿਰਕਿਆਂ ਦੇ ਲੋਕ ਇਕੱਠੇ ਹੋ ਕੇ ਪੰਜਾਬ ਦੀ ਸਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਨਗੇ।

31 ਦਸੰਬਰ ਨੂੰ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ (Punjab President Bhagwant Mann) ਦੀ ਅਗਵਾਈ ਵਿੱਚ 11 ਵਜੇ 'ਸਾਂਤੀ ਮਾਰਚ' ਪਟਿਆਲਾ ਵਿਖੇ ਸ਼ੇਰਾਂਵਾਲਾ ਗੇਟ (Sheranwala Gate at Patiala) ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਦੋਸਤਾਂ-ਮਿੱਤਰਾਂ ਸਮੇਤ ਇਸ ਮਾਰਚ ਵਿੱਚ ਸ਼ਾਮਲ ਹੋ ਕੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਆਪਣੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ।

ਇਹ ਵੀ ਪੜ੍ਹੋ:1 ਜਨਵਰੀ 2022 ਤੋਂ ਹੋਣਗੇ ਕਈ ਬਦਲਾਅ, ਜਾਣੋ ਸਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ !

ETV Bharat Logo

Copyright © 2025 Ushodaya Enterprises Pvt. Ltd., All Rights Reserved.