ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ (Delhi Chief Minister ) ਅਰਵਿੰਦ ਕੇਜਰੀਵਾਲ (Arvind Kejriwal) ਸ਼ਨੀਵਾਰ 27 ਨਵੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ 'ਤੇ ਆ ਰਹੇ ਹਨ।ਇਸ ਸਬੰਧੀ ਵੀਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ ਹੈ।
ਇਸ ਬਿਆਨ 'ਚ 'ਆਪ' ਬੁਲਾਰੇ ਦਾ ਕਹਿਣਾ ਕਿ ਮੁਹਾਲੀ ਸਥਿਤ ਧਰਨੇ 'ਤੇ ਬੈਠੇ ਅਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਅਧਿਆਪਕਾਂ ਦੇ ਸਮਰਥਨ ਲਈ ਅਰਵਿੰਦ ਕੇਜਰੀਵਾਲ (Arvind Kejriwal) ਉਚੇਚੇ ਤੌਰ 'ਤੇ ਦਿੱਲੀ ਤੋਂ ਪੰਜਾਬ ਪਹੁੰਚ ਰਹੇ ਹਨ। ਜਿਕਰਯੋਗ ਹੈ ਕਿ ਹਾਲ ਹੀ ਦੇ ਆਪਣੇ 2 ਦਿਨਾਂ ਪੰਜਾਬ ਦੌਰੇ ਦੌਰਾਨ ਪੰਜਾਬ ਦੇ ਸਿੱਖਿਆ ਖੇਤਰ (Job education sector) 'ਚ ਕ੍ਰਾਂਤੀਕਾਰੀ ਸੁਧਾਰਾਂ ਲਈ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੇ ਜਾਣ ਮੌਕੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ ਦੇ ਮੁੱਖ ਮੰਤਰੀ (Punjab Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ : 29 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਚੰਨੀ (Charanjit Singh Channi) ਨੌਕਰੀਆਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕਾਂ (Unemployed teachers) ਦੀਆਂ ਤੁਰੰਤ ਮੰਗਾਂ ਮੰਨਣ ਤਾਂ ਕਿ ਉਹ ਧਰਨੇ ਚੁੱਕ ਲੈਣ, ਅਤੇ ਪਾਣੀ ਦੀਆਂ ਟੈਂਕੀਆਂ ਤੋਂ ਉਤਰ ਕੇ ਖ਼ੁਸ਼ੀ-ਖ਼ੁਸ਼ੀ ਵਾਪਸ ਆਪਣੇ-ਆਪਣੇ ਘਰਾਂ ਨੂੰ ਜਾਣ ਅਤੇ ਅਧਿਆਪਕਾਂ ਨੂੰ ਤਰਸ ਰਹੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਪੜਾਉਣ।
ਅਰਵਿੰਦ ਕੇਜਰੀਵਾਲ (Arvind Kejriwal) ਨੇ ਚੰਨੀ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਚੰਨੀ ਸਰਕਾਰ ਨੇ ਸੰਘਰਸ਼ਸ਼ੀਲ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਨਾ ਕੀਤੇ ਤਾਂ ਕੇਜਰੀਵਾਲ ਖ਼ੁਦ ਆ ਕੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ (Unemployed teachers) ਦੇ ਧਰਨੇ 'ਚ ਸ਼ਮੂਲੀਅਤ ਕਰਨ ਲਈ ਮਜ਼ਬੂਰ ਹੋਣਗੇ।
ਇਹ ਵੀ ਪੜ੍ਹੋ : ਸਿੱਖਿਆ ’ਤੇ ਪਰਗਟ ਸਿੰਘ ਦਾ ਕੇਜਰੀਵਾਲ ਨੂੰ ਠੋਕਵਾਂ ਜਵਾਬ